ਪੜਚੋਲ ਕਰੋ
Advertisement
MS Dhoni ਦੀ ਰਿਕਾਰਡ ਤੋੜ ਕਮਾਈ, 150 ਕਰੋੜ ਦਾ ਅੰਕੜਾ ਪਾਰ ਕਰਨ ਵਾਲੇ ਪਹਿਲੇ ਖਿਡਾਰੀ ਬਣੇ
IPL 2021: ਦੱਸ ਦਈਏ ਕਿ ਧੋਨੀ 2008 ਤੋਂ ਸੀਐਸਕੇ ਦੀ ਕਪਤਾਨੀ ਕਰ ਰਹੇ ਹਨ ਅਤੇ ਉਨ੍ਹਾਂ ਦੀ ਕਪਤਾਨੀ ਵਿੱਚ ਚੇਨਈ ਨੇ ਤਿੰਨ ਵਾਰ ਆਈਪੀਐਲ ਦਾ ਖਿਤਾਬ ਜਿੱਤਿਆ ਹੈ। ਸੀਐਸਕੇ ਸਾਲ 2010, 2011 ਅਤੇ 2018 ਵਿਚ ਚੈਂਪੀਅਨ ਬਣੀ।
ਨਵੀਂ ਦਿੱਲੀ: ਭਾਰਤ ਦੇ ਸਾਬਕਾ ਕਪਤਾਨ ਮਹਿੰਦਰ ਸਿੰਘ ਧੋਨੀ (MS Dhoni) ਦੁਨੀਆ ਦੇ ਸਭ ਤੋਂ ਸਫਲ ਕਪਤਾਨਾਂ ਚੋਂ ਇੱਕ ਹਨ। ਸਾਲ 2020 ਨੂੰ ਛੱਡ ਕੇ ਹਰ ਸਾਲ ਧੋਨੀ ਦੀ ਟੀਮ ਚੇਨਈ ਸੁਪਰਕਿੰਗਸ (CSK) ਨੇ ਆਈਪੀਐਲ 'ਚ ਆਪਣਾ ਦਬਦਬਾ ਕਾਈਮ ਰੱਖੀਆ ਹੈ। ਹੁਣ ਧੋਨੀ ਇੰਡੀਅਨ ਪ੍ਰੀਮੀਅਰ ਲੀਗ (IPL 2021) ਵਿਚ 150 ਕਰੋੜ ਰੁਪਏ ਤੋਂ ਵੱਧ ਦੀ ਕਮਾਈ ਕਰਨ ਵਾਲੇ ਪਹਿਲੇ ਕ੍ਰਿਕਟਰ ਬਣ ਗਏ ਹਨ।
ਜੀ ਹਾਂ, ਚੇਨਈ ਸੁਪਰ ਕਿੰਗਜ਼ ਨੇ ਇਸ ਸਾਲ ਆਈਪੀਐਲ ਵਿੱਚ ਕਪਤਾਨ ਧੋਨੀ ਨੂੰ ਰਿਟੇਨ ਕੀਤਾ ਹੈ। ਇਸ ਤੋਂ ਪਹਿਲਾਂ ਧੋਨੀ ਦੀ ਕਮਾਈ 137 ਕਰੋੜ ਸੀ। ਉਸ ਦੀ ਤਨਖਾਹ 15 ਕਰੋੜ ਰੁਪਏ ਹੈ ਅਤੇ ਅਜਿਹੇ 'ਚ ਇਸ ਸਾਲ ਉਸਨੇ 150 ਕਰੋੜ ਦਾ ਅੰਕੜਾ ਪਾਰ ਕਰ ਲਿਆ ਹੈ।
ਆਈਪੀਐਲ ਵਿੱਚ ਸਭ ਤੋਂ ਵੱਧ ਕਮਾਈ ਕਰਨ ਵਾਲੇ ਖਿਡਾਰੀਆਂ 'ਚ ਧੋਨੀ ਤੋਂ ਬਾਅਦ ਰੋਹਿਤ ਸ਼ਰਮਾ ਅਤੇ ਵਿਰਾਟ ਕੋਹਲੀ ਦਾ ਨਾਂ ਆਉਂਦਾ ਹੈ। ਦੱਸ ਦੇਈਏ ਕਿ ਰੋਹਿਤ ਆਈਪੀਐਲ ਵਿੱਚ ਕਮਾਈ ਵਿੱਚ ਵਿਰਾਟ ਕੋਹਲੀ ਤੋਂ ਅੱਗੇ ਹੈ।
ਇਹ ਵੀ ਪੜ੍ਹੋ: CBSE Board Exam Date Sheet 2021: ਸੀਬੀਐਸਈ 10ਵੀਂ ਤੇ 12ਵੀਂ ਦੀ ਪ੍ਰੀਖਿਆ ਦੀ ਤਰੀਕ ਦਾ ਐਲਾਨ, ਜਾਣੋ ਕਿਵੇਂ ਕਰ ਸਕਦੇ ਹੋ ਡਾਉਨਲੋਡ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904
Follow ਸਪੋਰਟਸ News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਕ੍ਰਿਕਟ
ਵਿਸ਼ਵ
ਪੰਜਾਬ
ਸਿਹਤ
Advertisement