Adam Gilchrist On Hardik Pandya: ਚੇਨਈ ਸੁਪਰ ਕਿੰਗਜ਼ ਖਿਲਾਫ ਮੁੰਬਈ ਇੰਡੀਅਨਜ਼ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ। ਚੇਨਈ ਸੁਪਰ ਕਿੰਗਜ਼ ਨੇ ਮੁੰਬਈ ਇੰਡੀਅਨਜ਼ ਨੂੰ 20 ਦੌੜਾਂ ਨਾਲ ਹਰਾਇਆ। ਇਸ ਤੋਂ ਬਾਅਦ ਮੁੰਬਈ ਇੰਡੀਅਨਜ਼ ਦੇ ਕਪਤਾਨ ਹਾਰਦਿਕ ਪਾਂਡਿਆ 'ਤੇ ਕਈ ਸਵਾਲ ਚੁੱਕੇ ਜਾ ਰਹੇ ਹਨ। ਹਾਰਦਿਕ ਦੀ ਗੇਂਦਬਾਜ਼ੀ ਤੋਂ ਇਲਾਵਾ ਉਸ ਦੀ ਬੱਲੇਬਾਜ਼ੀ 'ਤੇ ਵੀ ਲਗਾਤਾਰ ਸਵਾਲ ਉੱਠ ਰਹੇ ਹਨ। ਪਾਂਡਿਆ ਨੇ 3 ਓਵਰਾਂ 'ਚ 43 ਦੌੜਾਂ ਦਿੱਤੀਆਂ। ਇਸ ਦੇ ਨਾਲ ਹੀ ਬੱਲੇਬਾਜ਼ ਦੇ ਤੌਰ 'ਤੇ ਉਹ 6 ਗੇਂਦਾਂ 'ਤੇ 2 ਦੌੜਾਂ ਬਣਾ ਚੱਲਦੇ ਬਣੇ। ਇਸ ਲਈ ਹਾਰਦਿਕ ਲਗਾਤਾਰ ਆਪਣੇ ਆਲੋਚਕਾਂ ਦੇ ਨਿਸ਼ਾਨੇ 'ਤੇ ਹਨ। ਹਾਲਾਂਕਿ ਹੁਣ ਆਸਟ੍ਰੇਲੀਆ ਦੇ ਸਾਬਕਾ ਆਲਰਾਊਂਡਰ ਐਡਮ ਗਿਲਕ੍ਰਿਸਟ ਨੇ ਪਾਂਡਿਆ 'ਤੇ ਵੱਡਾ ਬਿਆਨ ਦਿੱਤਾ ਹੈ।
ਹਾਰਦਿਕ ਦੀ ਫਿਟਨੈੱਸ 'ਤੇ ਕੀ ਬੋਲੇ ਐਡਮ ?
ਦਰਅਸਲ, ਐਡਮ ਗਿਲਕ੍ਰਿਸਟ ਦਾ ਮੰਨਣਾ ਹੈ ਕਿ ਮੁੰਬਈ ਇੰਡੀਅਨਜ਼ ਦੇ ਕਪਤਾਨ ਹਾਰਦਿਕ ਪੂਰੀ ਤਰ੍ਹਾਂ ਫਿੱਟ ਨਹੀਂ ਹਨ। ਖਾਸ ਤੌਰ 'ਤੇ ਆਖਰੀ ਓਵਰਾਂ 'ਚ ਮਹਿੰਦਰ ਸਿੰਘ ਧੋਨੀ ਨੇ ਜਿਸ ਤਰ੍ਹਾਂ ਪਾਂਡਿਆ ਦੀਆਂ ਗੇਂਦਾ ਤੇ ਛੱਕੇ ਜੜੇ ਹਨ, ਉਸ ਤੋਂ ਬਾਅਦ ਉਨ੍ਹਾਂ ਦੀ ਫਿਟਨੈੱਸ 'ਤੇ ਸਵਾਲਾਂ ਦੇ ਘੇਰੇ 'ਚ ਹੈ। ਐਡਮ ਗਿਲਕ੍ਰਿਸਟ ਨੇ ਯਕੀਨੀ ਤੌਰ 'ਤੇ ਹਾਰਦਿਕ ਦੀ ਫਿਟਨੈੱਸ 'ਤੇ ਸਵਾਲ ਉਠਾਏ ਸਨ, ਪਰ ਉਨ੍ਹਾਂ ਨੇ ਉਸ ਦੀ ਤਾਰੀਫ ਵੀ ਕੀਤੀ। ਉਨ੍ਹਾਂ ਨੇ ਕਿਹਾ ਕਿ ਪਾਂਡਿਆ ਦੀ ਸਭ ਤੋਂ ਚੰਗੀ ਗੱਲ ਇਹ ਹੈ ਕਿ ਉਹ ਚੁਣੌਤੀ ਲਈ ਤਿਆਰ ਰਹਿੰਦੇ ਹਨ, ਪਰ ਮੈਨੂੰ ਨਹੀਂ ਲੱਗਦਾ ਕਿ ਉਹ ਪੂਰੀ ਤਰ੍ਹਾਂ ਫਿੱਟ ਹਨ।
ਚੇਨਈ ਸੁਪਰ ਕਿੰਗਜ਼ ਨੇ ਮੁੰਬਈ ਇੰਡੀਅਨਜ਼ ਨੂੰ ਹਰਾਇਆ
ਦੱਸ ਦੇਈਏ ਕਿ ਮੁੰਬਈ ਇੰਡੀਅਨਜ਼ ਖਿਲਾਫ ਪਹਿਲਾਂ ਬੱਲੇਬਾਜ਼ੀ ਕਰਨ ਉਤਰੀ ਚੇਨਈ ਸੁਪਰ ਕਿੰਗਜ਼ ਨੇ 20 ਓਵਰਾਂ 'ਚ 4 ਵਿਕਟਾਂ 'ਤੇ 206 ਦੌੜਾਂ ਬਣਾਈਆਂ। ਜਿਸ ਦੇ ਜਵਾਬ 'ਚ ਮੁੰਬਈ ਇੰਡੀਅਨਜ਼ ਦੀ ਟੀਮ 20 ਓਵਰਾਂ 'ਚ 6 ਵਿਕਟਾਂ 'ਤੇ 186 ਦੌੜਾਂ ਹੀ ਬਣਾ ਸਕੀ। ਇਸ ਤਰ੍ਹਾਂ ਮੁੰਬਈ ਇੰਡੀਅਨਜ਼ ਨੂੰ 20 ਦੌੜਾਂ ਨਾਲ ਹਾਰ ਦਾ ਸਾਹਮਣਾ ਕਰਨਾ ਪਿਆ। ਹੁਣ ਮੁੰਬਈ ਇੰਡੀਅਨਜ਼ 6 ਮੈਚਾਂ 'ਚ 4 ਅੰਕਾਂ ਨਾਲ ਅੱਠਵੇਂ ਸਥਾਨ 'ਤੇ ਹੈ। ਇਸ ਦੇ ਨਾਲ ਹੀ ਇਸ ਜਿੱਤ ਤੋਂ ਬਾਅਦ ਚੇਨਈ ਸੁਪਰ ਕਿੰਗਜ਼ 6 ਮੈਚਾਂ 'ਚ 8 ਅੰਕਾਂ ਨਾਲ ਤੀਜੇ ਸਥਾਨ 'ਤੇ ਹੈ।
Read More: Rohit Sharma: ਲਾਈਵ ਮੈਚ 'ਚ ਉਤਰੀ ਰੋਹਿਤ ਸ਼ਰਮਾ ਦੀ ਪੈਂਟ, ਪਤਨੀ ਰਿਤਿਕਾ ਹੋਈ 'ਸ਼ਰਮਸਾਰ', ਰਿਐਕਸ਼ਨ ਵਾਇਰਲ