Virat Kohli Comeback: ਆਈਪੀਐਲ ਸੀਜ਼ਨ ਸ਼ੁਰੂ ਹੋਣ ਵਿੱਚ ਕੁਝ ਹੀ ਦਿਨ ਬਾਕੀ ਹਨ। ਦਰਅਸਲ, ਇਸ ਸੀਜ਼ਨ ਦੀ ਸ਼ੁਰੂਆਤ 22 ਮਾਰਚ ਤੋਂ ਹੋ ਰਹੀ ਹੈ। ਆਈਪੀਐਲ 2024 ਸੀਜ਼ਨ ਦੇ ਪਹਿਲੇ ਮੁਕਾਬਲੇ ਵਿੱਚ ਚੇਨਈ ਸੁਪਰ ਕਿੰਗਜ਼ ਅਤੇ ਰਾਇਲ ਚੈਲੇਂਜਰਜ਼ ਬੈਂਗਲੁਰੂ ਦੀਆਂ ਟੀਮਾਂ ਆਹਮੋ-ਸਾਹਮਣੇ ਹੋਣਗੀਆਂ। ਇਸ ਮੁਕਾਬਲੇ ਤੋਂ ਪਹਿਲਾਂ ਰਾਇਲ ਚੈਲੰਜਰਜ਼ ਬੈਂਗਲੁਰੂ ਲਈ ਚੰਗੀ ਖ਼ਬਰ ਸਾਹਮਣੇ ਆ ਰਹੀ ਹੈ। RCB ਦੇ ਦਿੱਗਜ ਖਿਡਾਰੀ ਵਿਰਾਟ ਕੋਹਲੀ ਜਲਦ ਹੀ ਮੈਦਾਨ 'ਤੇ ਵਾਪਸੀ ਕਰਨ ਜਾ ਰਹੇ ਹਨ। ਚੇਨਈ ਸੁਪਰ ਕਿੰਗਜ਼ ਦੇ ਖਿਲਾਫ ਸ਼ੁਰੂਆਤੀ ਮੈਚ 'ਚ ਵਿਰਾਟ ਕੋਹਲੀ ਦਾ ਖੇਡਣਾ ਤਕਰੀਬਨ ਤੈਅ ਮੰਨਿਆ ਜਾ ਰਿਹਾ ਹੈ।
ਸੋਸ਼ਲ ਮੀਡੀਆ 'ਤੇ ਵਾਇਰਲ ਹੋਇਆ ਵਿਰਾਟ ਕੋਹਲੀ ਦਾ ਵੀਡੀਓ
ਸੋਸ਼ਲ ਮੀਡੀਆ 'ਤੇ ਵਾਇਰਲ ਵੀਡੀਓ 'ਚ ਵਿਰਾਟ ਕੋਹਲੀ ਕਾਰ 'ਚ ਬੈਠੇ ਨਜ਼ਰ ਆ ਰਹੇ ਹਨ। ਇਸ ਵੀਡੀਓ 'ਚ ਇੱਕ ਪ੍ਰਸ਼ੰਸਕ ਵਿਰਾਟ ਕੋਹਲੀ ਨੂੰ ਪੁੱਛਦਾ ਹੈ ਕਿ ਕਿਵੇਂ ਹੋ ਸਰ... ਇਸ ਸਵਾਲ ਦੇ ਜਵਾਬ 'ਚ ਵਿਰਾਟ ਕੋਹਲੀ ਕਹਿੰਦੇ ਹਨ, ਤੁਸੀ ਠੀਕ ਹੋ... ਹਾਲਾਂਕਿ ਸੋਸ਼ਲ ਮੀਡੀਆ ਤੇ ਸਾਬਕਾ ਭਾਰਤੀ ਕਪਤਾਨ ਦਾ ਵੀਡੀਓ ਖੂਬ ਵਾਇਰਲ ਹੋ ਰਿਹਾ ਹੈ। ਇਸ ਤੋਂ ਇਲਾਵਾ ਸੋਸ਼ਲ ਮੀਡੀਆ ਯੂਜ਼ਰਸ ਲਗਾਤਾਰ ਕਮੈਂਟ ਕਰਕੇ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ।
ਇੰਗਲੈਂਡ ਖਿਲਾਫ ਟੈਸਟ ਸੀਰੀਜ਼ 'ਚ ਨਹੀਂ ਖੇਡੇ ਸੀ ਵਿਰਾਟ ਕੋਹਲੀ...
ਤੁਹਾਨੂੰ ਦੱਸ ਦੇਈਏ ਕਿ ਪਿਛਲੇ ਦਿਨੀਂ ਵਿਰਾਟ ਕੋਹਲੀ ਦੂਜੀ ਵਾਰ ਪਿਤਾ ਬਣੇ। ਵਿਰਾਟ ਕੋਹਲੀ ਦੀ ਪਤਨੀ ਅਨੁਸ਼ਕਾ ਸ਼ਰਮਾ ਨੇ ਬੇਟੇ ਨੂੰ ਜਨਮ ਦਿੱਤਾ ਹੈ। ਇਸ ਕਾਰਨ ਵਿਰਾਟ ਕੋਹਲੀ ਇੰਗਲੈਂਡ ਖਿਲਾਫ 5 ਟੈਸਟ ਮੈਚਾਂ ਦੀ ਸੀਰੀਜ਼ ਨਹੀਂ ਖੇਡ ਸਕੇ ਸਨ। ਇਸ ਦੇ ਨਾਲ ਹੀ ਵਿਰਾਟ ਕੋਹਲੀ ਦੀ ਵਾਪਸੀ ਨੂੰ ਲੈ ਕੇ ਲਗਾਤਾਰ ਅਟਕਲਾਂ ਲਗਾਈਆਂ ਜਾ ਰਹੀਆਂ ਸਨ। ਪਰ ਹੁਣ ਇਹ ਲਗਭਗ ਤੈਅ ਹੈ ਕਿ ਉਹ ਚੇਨਈ ਸੁਪਰ ਕਿੰਗਜ਼ ਦੇ ਖਿਲਾਫ ਪਹਿਲੇ ਮੈਚ ਲਈ ਉਪਲਬਧ ਹੋਵੇਗਾ। ਵਿਰਾਟ ਕੋਹਲੀ ਆਈਪੀਐਲ ਵਿੱਚ ਰਾਇਲ ਚੈਲੇਂਜਰਜ਼ ਬੈਂਗਲੁਰੂ ਦੀ ਨੁਮਾਇੰਦਗੀ ਕਰਦੇ ਹਨ। ਇਸ ਦੇ ਨਾਲ ਹੀ ਇਸ ਸੀਜ਼ਨ 'ਚ ਰਾਇਲ ਚੈਲੰਜਰਜ਼ ਬੈਂਗਲੁਰੂ ਆਪਣੀ ਮੁਹਿੰਮ ਦੀ ਸ਼ੁਰੂਆਤ ਚੇਨਈ ਸੁਪਰ ਕਿੰਗਜ਼ ਖਿਲਾਫ ਕਰੇਗੀ। ਦੋਵਾਂ ਟੀਮਾਂ ਵਿਚਾਲੇ ਮੈਚ 22 ਮਾਰਚ ਨੂੰ ਐਮ.ਚਿੰਨਾਸਵਾਮੀ ਸਟੇਡੀਅਮ 'ਚ ਖੇਡਿਆ ਜਾਵੇਗਾ।