Hardik Pandya With Agastya Video: ਆਈਪੀਐਲ 2024 ਦੀ ਸ਼ੁਰੂਆਤ ਮੁੰਬਈ ਇੰਡੀਅਨਜ਼ ਲਈ ਚੰਗੀ ਨਹੀਂ ਰਹੀ। ਹਾਰਦਿਕ ਪਾਂਡਿਆ ਦੀ ਟੀਮ ਨੂੰ ਇਸ ਸੈਸ਼ਨ ਦੇ ਪਹਿਲੇ 3 ਮੈਚਾਂ 'ਚ ਲਗਾਤਾਰ ਹਾਰਾਂ ਦਾ ਸਾਹਮਣਾ ਕਰਨਾ ਪਿਆ, ਪਰ ਇਸ ਤੋਂ ਬਾਅਦ ਉਸ ਨੇ ਜ਼ਬਰਦਸਤ ਵਾਪਸੀ ਕੀਤੀ। ਮੁੰਬਈ ਇੰਡੀਅਨਜ਼ ਨੇ ਲਗਾਤਾਰ 3 ਮੈਚ ਹਾਰਨ ਤੋਂ ਬਾਅਦ ਲਗਾਤਾਰ 2 ਮੈਚ ਜਿੱਤੇ ਹਨ। ਦਿੱਲੀ ਕੈਪੀਟਲਸ ਤੋਂ ਬਾਅਦ ਇਸ ਟੀਮ ਨੇ ਰਾਇਲ ਚੈਲੰਜਰਜ਼ ਬੈਂਗਲੁਰੂ ਨੂੰ ਹਰਾਇਆ। ਹੁਣ ਮੁੰਬਈ ਇੰਡੀਅਨਜ਼ 5 ਮੈਚਾਂ 'ਚ 4 ਅੰਕਾਂ ਨਾਲ ਸੱਤਵੇਂ ਸਥਾਨ 'ਤੇ ਹੈ। ਹੁਣ ਐਤਵਾਰ ਯਾਨੀ ਅੱਜ ਚੇਨਈ ਸੁਪਰ ਕਿੰਗਜ਼ ਨੂੰ ਮੁੰਬਈ ਦੇ ਵਾਨਖੇੜੇ ਸਟੇਡੀਅਮ 'ਚ ਹਾਰਦਿਕ ਦੀ ਅਗਵਾਈ ਵਾਲੀ ਮੁੰਬਈ ਇੰਡੀਅਨਜ਼ ਦੀ ਚੁਣੌਤੀ ਦਾ ਸਾਹਮਣਾ ਕਰਨਾ ਪਵੇਗਾ।


ਹਾਰਦਿਕ ਪਾਂਡਿਆ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ


ਹਾਲਾਂਕਿ, ਸੋਸ਼ਲ ਮੀਡੀਆ 'ਤੇ ਮੁੰਬਈ ਇੰਡੀਅਨਜ਼ ਦੇ ਕਪਤਾਨ ਹਾਰਦਿਕ ਪਾਂਡਿਆ ਦਾ ਇੱਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਇਸ ਵਾਇਰਲ ਵੀਡੀਓ 'ਚ ਹਾਰਦਿਕ ਅਤੇ ਉਨ੍ਹਾਂ ਦਾ ਬੇਟਾ ਅਗਸਤਿਆ ਨਜ਼ਰ ਆ ਰਹੇ ਹਨ। ਇਸ ਵੀਡੀਓ 'ਚ ਹਾਰਦਿਕ ਅਤੇ ਅਗਸਤਿਆ ਮਸਤੀ ਦੇ ਮੂਡ 'ਚ ਖੇਡਦੇ ਨਜ਼ਰ ਆ ਰਹੇ ਹਨ। ਮੁੰਬਈ ਇੰਡੀਅਨਜ਼ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੋਂ ਵੀਡੀਓ ਸ਼ੇਅਰ ਕੀਤੀ ਹੈ। ਇਹ ਵੀਡੀਓ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਿਹਾ ਹੈ। ਇਸ ਤੋਂ ਇਲਾਵਾ ਸੋਸ਼ਲ ਮੀਡੀਆ ਯੂਜ਼ਰਸ ਲਗਾਤਾਰ ਕਮੈਂਟ ਕਰਕੇ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ।






ਮੁੰਬਈ ਇੰਡੀਅਨਜ਼ ਨੇ ਰਾਇਲ ਚੈਲੰਜਰਜ਼ ਬੈਂਗਲੁਰੂ ਨੂੰ ਹਰਾਇਆ


ਦੱਸ ਦੇਈਏ ਕਿ ਮੁੰਬਈ ਇੰਡੀਅਨਜ਼ ਨੇ ਰਾਇਲ ਚੈਲੰਜਰਜ਼ ਬੈਂਗਲੁਰੂ ਨੂੰ 7 ਵਿਕਟਾਂ ਨਾਲ ਹਰਾਇਆ ਸੀ। ਇਸ ਤਰ੍ਹਾਂ ਹਾਰਦਿਕ ਪੰਡਯਾ ਦੀ ਅਗਵਾਈ ਵਾਲੀ ਮੁੰਬਈ ਇੰਡੀਅਨਜ਼ ਨੇ ਸੈਸ਼ਨ ਦੀ ਦੂਜੀ ਜਿੱਤ ਦਰਜ ਕੀਤੀ। ਪਹਿਲਾਂ ਬੱਲੇਬਾਜ਼ੀ ਕਰਨ ਆਈ ਰਾਇਲ ਚੈਲੰਜਰਜ਼ ਬੈਂਗਲੁਰੂ ਨੇ 20 ਓਵਰਾਂ 'ਚ 8 ਵਿਕਟਾਂ 'ਤੇ 196 ਦੌੜਾਂ ਬਣਾਈਆਂ। ਜਿਸ ਦੇ ਜਵਾਬ 'ਚ ਮੁੰਬਈ ਇੰਡੀਅਨਜ਼ ਨੇ ਸਿਰਫ 15.3 ਓਵਰਾਂ 'ਚ ਹੀ ਟੀਚਾ ਹਾਸਲ ਕਰ ਲਿਆ। ਮੁੰਬਈ ਇੰਡੀਅਨਜ਼ ਲਈ ਈਸ਼ਾਨ ਕਿਸ਼ਨ ਨੇ 34 ਗੇਂਦਾਂ 'ਚ ਸਭ ਤੋਂ ਵੱਧ 69 ਦੌੜਾਂ ਬਣਾਈਆਂ। ਉਥੇ ਹੀ ਸੂਰਿਆਕੁਮਾਰ ਯਾਦਵ ਨੇ 19 ਗੇਂਦਾਂ 'ਚ ਤੇਜ਼ 52 ਦੌੜਾਂ ਬਣਾਈਆਂ। ਰੋਹਿਤ ਸ਼ਰਮਾ ਨੇ 24 ਗੇਂਦਾਂ 'ਤੇ 38 ਦੌੜਾਂ ਦੀ ਪਾਰੀ ਖੇਡੀ। ਟੀਮ ਦੇ ਕਪਤਾਨ ਹਾਰਦਿਕ ਪਾਂਡਿਆ 6 ਗੇਂਦਾਂ 'ਤੇ 21 ਦੌੜਾਂ ਬਣਾ ਕੇ ਨਾਬਾਦ ਪਰਤੇ।