Kejriwal supporters arrived at the cricket match: ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਦਿੱਲੀ ਸ਼ਰਾਬ ਨੀਤੀ ਮਾਮਲੇ 'ਚ ਗ੍ਰਿਫਤਾਰ ਹਨ। ਇਸ ਵਿਚਾਲੇ ਉਨ੍ਹਾਂ ਦੇ ਸਮਰਥਕਾਂ ਵੱਲੋਂ ਉਨ੍ਹਾਂ ਦੀ ਰਿਹਾਈ ਲਈ ਲਗਾਤਾਰ ਜੰਗ ਜਾਰੀ ਹੈ। ਇਸ ਵਿਚਾਲੇ ਸੋਸ਼ਲ ਮੀਡੀਆ ਉੱਪਰ ਕੇਜਰੀਵਾਲ ਦੇ ਸਮਰਥਕਾਂ ਦੀਆਂ ਤਸਵੀਰਾਂ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ। ਇਨ੍ਹਾਂ ਤਸਵੀਰਾਂ ਨੇ ਹਰ ਕਿਸੇ ਦੇ ਹੋਸ਼ ਉੱਡਾ ਦਿੱਤੇ ਹਨ। ਦਰਅਸਲ, ਕ੍ਰਿਕਟ ਦੇ ਮੈਦਾਨ ਉੱਪਰ ਆਮ ਆਦਮੀ ਪਾਰਟੀ ਦੇ ਸਮਰਥਕ ਕੇਜਰੀਵਾਲ ਦੇ ਨਾਂਅ ਦੇ ਨਾਅਰੇ ਲਗਾਉਂਦੇ ਹੋਏ ਨਜ਼ਰ ਆਏ। ਜਿਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ ਉੱਪਰ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ।


ਦਰਅਸਲ, ਆਮ ਆਦਮੀ ਪਾਰਟੀ ਦੇ 'ਜੇਲ ਕਾ ਜਵਾਬ ਵੋਟ ਸੇ' ਮੁਹਿੰਮ ਆਈਪੀਐਲ ਮੈਚ ਦੌਰਾਨ ਵੀ ਦੇਖਣ ਨੂੰ ਮਿਲੀ, ਜਦੋਂ ਮੈਦਾਨ 'ਤੇ ਮੌਜੂਦ ਕੁਝ ਲੋਕਾਂ ਨੇ ਕੇਜਰੀਵਾਲ-ਕੇਜਰੀਵਾਲ ਦੇ ਨਾਂ 'ਤੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਇਨ੍ਹਾਂ ਲੋਕਾਂ ਨੇ ਪੀਲੀ ਟੀ-ਸ਼ਰਟ ਵੀ ਪਾਈ ਹੋਈ ਸੀ, ਜਿਸ 'ਤੇ ਸਲਾਖਾਂ ਦੇ ਪਿੱਛੇ ਕੇਜਰੀਵਾਲ ਦੀ ਫੋਟੋ ਲੱਗੀ ਹੋਈ ਸੀ। ਦੱਸ ਦਈਏ ਕਿ ਇਸ ਮੁਹਿੰਮ ਦੇ ਜ਼ਰੀਏ 'ਆਪ' ਨੇਤਾ ਘਰ-ਘਰ ਜਾ ਕੇ ਦਿੱਲੀ ਸਰਕਾਰ ਦੇ ਕੰਮਾਂ ਦਾ ਲੇਖਾ-ਜੋਖਾ ਕਰ ਰਹੇ ਹਨ ਅਤੇ ਅਰਵਿੰਦ ਕੇਜਰੀਵਾਲ ਦਾ ਸੰਦੇਸ਼ ਵੀ ਲੋਕਾਂ ਤੱਕ ਪਹੁੰਚਾ ਰਹੇ ਹਨ।


ਜਾਣਕਾਰੀ ਲਈ ਦੱਸ ਦੇਈਏ ਕਿ IPL ਦੇ 37ਵੇਂ ਮੈਚ 'ਚ ਐਤਵਾਰ ਨੂੰ ਮੋਹਾਲੀ ਮੁੱਲਾਪੁਰ ਕ੍ਰਿਕਟ ਸਟੇਡੀਅਮ 'ਚ ਗੁਜਰਾਤ ਟਾਈਟਨਸ ਅਤੇ ਪੰਜਾਬ ਕਿੰਗਜ਼ ਵਿਚਾਲੇ ਹੋਏ ਮੈਚ ਦੌਰਾਨ 'ਆਪ' ਵਰਕਰਾਂ ਨੇ ਵਿਲੱਖਣ ਪ੍ਰਦਰਸ਼ਨ ਕੀਤਾ। ਆਈਪੀਐਲ ਮੈਚ ਦੌਰਾਨ ਵਰਕਰਾਂ ਨੇ ਕੇਜਰੀਵਾਲ ਲਈ ਪ੍ਰਚਾਰ ਕੀਤਾ। ਇਸ ਦੌਰਾਨ ਉਨ੍ਹਾਂ ਨੇ ਟੀ-ਸ਼ਰਟ ਪਾ ਕੇ ਪ੍ਰਚਾਰ ਕੀਤਾ। ਟੀ-ਸ਼ਰਟ 'ਤੇ ਅਰਵਿੰਦ ਕੇਜਰੀਵਾਲ ਨੂੰ ਸਲਾਖਾਂ ਪਿੱਛੇ ਦਿਖਾਇਆ ਗਿਆ ਹੈ। ਵਰਕਰ ਅਰਵਿੰਦ ਕੇਜਰੀਵਾਲ ਨੂੰ ਜੇਲ੍ਹ 'ਚ ਡੱਕਣ ਦਾ ਵਿਰੋਧ ਕਰ ਰਹੇ ਸਨ। ਮੈਂ ਵੀ ਕੇਜਰੀਵਾਲ ਤੇ ਜੇਲ ਕਾ ਜਵਾਬ ਵੋਟ ਸੇ ਦੇ ਨਾਅਰੇ ਲਾਏ। ਇਨ੍ਹਾਂ ਦੀਆਂ ਤਸਵੀਰਾਂ ਸੋਸ਼ਲ ਮੀਡੀਆ ਉੱਪਰ ਲਗਾਤਾਰ ਵਾਇਰਲ ਹੋ ਰਹੀਆਂ ਹਨ। 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।