Fans Angry On Jasprit Bumrah: ਭਾਰਤੀ ਟੀਮ ਦੇ ਸਟਾਰ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਲੰਬੇ ਸਮੇਂ ਤੋਂ ਟੀਮ ਤੋਂ ਬਾਹਰ ਚੱਲ ਰਹੇ ਹਨ। ਬੁਮਰਾਹ ਬਾਰਡਰ-ਗਾਵਸਕਰ ਟਰਾਫੀ ਤੋਂ ਪੂਰੀ ਤਰ੍ਹਾਂ ਬਾਹਰ ਹਨ। ਫੈਨਜ਼ ਉਨ੍ਹਾਂ ਦਾ ਇਸ ਤਰ੍ਹਾਂ ਟੀਮ ਤੋਂ ਦੂਰ ਰਹਿਣਾ ਪਸੰਦ ਨਹੀਂ ਕਰ ਰਹੇ ਹਨ। ਬੁਮਰਾਹ ਟੀਮ ਦੇ ਅਹਿਮ ਗੇਂਦਬਾਜ਼ ਹਨ। ਇਸ ਦੇ ਨਾਲ ਹੀ ਕੁਝ ਦਿਨਾਂ ਬਾਅਦ ਆਈਪੀਐਲ 2023 ਸ਼ੁਰੂ ਹੋਣ ਜਾ ਰਿਹਾ ਹੈ ਅਤੇ ਕਿਹਾ ਜਾ ਰਿਹਾ ਹੈ ਕਿ ਉਹ ਇੰਡੀਅਨ ਪ੍ਰੀਮੀਅਰ ਲੀਗ 'ਚ ਵਾਪਸੀ ਕਰਨਗੇ। ਇਸੇ ਗੱਲ ਨੂੰ ਲੈ ਕੇ ਫੈਨਜ਼ ਬੁਮਰਾਹ 'ਤੇ ਗੁੱਸੇ 'ਚ ਨਜ਼ਰ ਆ ਰਹੇ ਹਨ।


ਕ੍ਰਿਕਟ ਪ੍ਰੇਮੀਆਂ ਦਾ ਕਹਿਣਾ ਹੈ ਕਿ ਉਹ ਅੰਤਰਰਾਸ਼ਟਰੀ ਮੈਚਾਂ ਲਈ ਨਹੀਂ, ਸਗੋਂ ਆਈਪੀਐਲ ਲਈ ਫਿੱਟ ਹੋ ਜਾਂਦੇ ਹਨ। ਬੁਮਰਾਹ ਨੇ ਆਪਣਾ ਆਖਰੀ ਅੰਤਰਰਾਸ਼ਟਰੀ ਮੈਚ ਸਤੰਬਰ 2022 'ਚ ਆਸਟ੍ਰੇਲੀਆ ਖ਼ਿਲਾਫ਼ ਖੇਡਿਆ ਸੀ। ਆਪਣੀ ਸੱਟ ਕਾਰਨ ਉਹ ਏਸ਼ੀਆ ਕੱਪ 2022 ਅਤੇ ਟੀ-20 ਵਿਸ਼ਵ ਕੱਪ 2022 ਵਰਗੇ ਮਹੱਤਵਪੂਰਨ ਟੂਰਨਾਮੈਂਟਾਂ ਤੋਂ ਬਾਹਰ ਹੋ ਗਏ ਸਨ। ਇਸ ਤੋਂ ਬਾਅਦ ਅਜਿਹੀਆਂ ਖ਼ਬਰਾਂ ਆਉਂਦੀਆਂ ਰਹੀਆਂ ਕਿ ਉਹ ਜਲਦੀ ਹੀ ਟੀਮ 'ਚ ਵਾਪਸੀ ਕਰਨਗੇ ਪਰ ਅਜਿਹਾ ਨਹੀਂ ਹੋਇਆ। ਉੱਥੇ ਹੀ ਹੁਣ ਅਟਕਲਾਂ ਲਗਾਈਆਂ ਜਾ ਰਹੀਆਂ ਹਨ ਕਿ ਉਹ IPL 'ਚ ਵਾਪਸੀ ਕਰਨ ਲਈ ਤਿਆਰ ਹਨ। ਇਸ ਕਾਰਨ ਫੈਨਜ਼ ਉਨ੍ਹਾਂ 'ਤੇ ਗੁੱਸੇ 'ਚ ਨਜ਼ਰ ਆ ਰਹੇ ਹਨ।


ਫੈਨਜ਼ ਨੇ ਇਸ ਤਰ੍ਹਾਂ ਦਿੱਤੀ ਪ੍ਰਤੀਕਿਰਿਆ







ਦਸੰਬਰ 2022 'ਚ ਪਾਸ ਕੀਤਾ ਫਿਟਨੈਸ ਟੈਸਟ


ਦੱਸ ਦੇਈਏ ਕਿ ਬੁਮਰਾਹ ਨੇ ਦਸੰਬਰ 2022 'ਚ ਆਪਣਾ ਫਿਟਨੈਸ ਟੈਸਟ ਪਾਸ ਕੀਤਾ ਸੀ ਅਤੇ ਉਨ੍ਹਾਂ ਦਾ ਨਾਮ ਸ੍ਰੀਲੰਕਾ ਦੇ ਖ਼ਿਲਾਫ਼ ਵਨਡੇ ਸੀਰੀਜ਼ ਲਈ ਵੀ ਟੀਮ 'ਚ ਸੀ। ਪਰ ਠੀਕ ਹੋਣ ਤੋਂ ਬਾਅਦ ਉਹ ਦੁਬਾਰਾ ਠੀਕ ਮਹਿਸੂਸ ਨਹੀਂ ਕਰ ਰਹੇ ਸਨ, ਜਿਸ ਕਾਰਨ ਬੀਸੀਸੀਆਈ ਦੇ ਮੈਡੀਕਲ ਸਟਾਫ਼ ਨੇ ਉਨ੍ਹਾਂ ਨੂੰ ਪੂਰਾ ਆਰਾਮ ਕਰਨ ਦੀ ਸਲਾਹ ਦਿੱਤੀ ਹੈ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।