IND Vs IRE: ਆਇਰਲੈਂਡ ਦੌਰੇ ਲਈ ਟੀਮ ਇੰਡੀਆ ਦਾ ਐਲਾਨ, ਜਸਪ੍ਰੀਤ ਬੁਮਰਾਹ ਹੋਣਗੇ ਟੀਮ ਦੇ ਕਪਤਾਨ
IND vs IRE: ਆਇਰਲੈਂਡ ਦੌਰੇ ਲਈ ਟੀਮ ਇੰਡੀਆ ਦਾ ਐਲਾਨ ਕਰ ਦਿੱਤਾ ਗਿਆ ਹੈ। ਬੁਮਰਾਹ ਨੇ ਇਕ ਸਾਲ ਦੇ ਲੰਬੇ ਵਕਫੇ ਤੋਂ ਬਾਅਦ ਟੀਮ ਇੰਡੀਆ 'ਚ ਵਾਪਸੀ ਕੀਤੀ ਹੈ।
IND vs IRE: ਆਇਰਲੈਂਡ ਖਿਲਾਫ ਅਗਲੇ ਮਹੀਨੇ ਹੋਣ ਵਾਲੀ ਤਿੰਨ ਮੈਚਾਂ ਦੀ ਟੀ-20 ਸੀਰੀਜ਼ ਲਈ ਟੀਮ ਇੰਡੀਆ ਦਾ ਐਲਾਨ ਕਰ ਦਿੱਤਾ ਗਿਆ ਹੈ। ਟੀਮ 'ਚ ਜਸਪ੍ਰੀਤ ਬੁਮਰਾਹ ਦੀ ਵਾਪਸੀ ਹੋਈ ਹੈ। ਇੰਨਾ ਹੀ ਨਹੀਂ ਜਸਪ੍ਰੀਤ ਬੁਮਰਾਹ ਨੂੰ ਟੀਮ ਦਾ ਕਪਤਾਨ ਨਿਯੁਕਤ ਕੀਤਾ ਗਿਆ ਹੈ।
BCCI ਨੇ ਆਇਰਲੈਂਡ ਦੌਰੇ 'ਤੇ ਸਿਰਫ ਨੌਜਵਾਨ ਖਿਡਾਰੀਆਂ ਨੂੰ ਭੇਜਣ ਦਾ ਫੈਸਲਾ ਕੀਤਾ ਹੈ। ਰਿਤੁਰਾਜ ਗਾਇਕਵਾੜ ਨੂੰ ਆਇਰਲੈਂਡ ਦੌਰੇ ਲਈ ਟੀਮ ਦਾ ਉਪ ਕਪਤਾਨ ਬਣਾਇਆ ਗਿਆ ਹੈ।
ਇਹ ਵੀ ਪੜ੍ਹੋ: Virat Kohli: ਵਿਰਾਟ ਕੋਹਲੀ ਤੇ ਗੌਤਮ ਗੰਭੀਰ 'ਤੇ ਭੜਕੇ ਕਪਿਲ ਦੇਵ, ਬੋਲੇ- 'ਦੋਵੇਂ ਖਿਡਾਰੀਆਂ ਨੂੰ....'
IPL 'ਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਰਿੰਕੂ ਸਿੰਘ ਨੂੰ ਆਖਿਰਕਾਰ ਟੀਮ ਇੰਡੀਆ 'ਚ ਮੌਕਾ ਮਿਲ ਗਿਆ ਹੈ। ਜਿਤੇਸ਼ ਸ਼ਰਮਾ ਨੂੰ ਵੀ ਆਇਰਲੈਂਡ ਖਿਲਾਫ ਟੀ-20 ਸੀਰੀਜ਼ ਲਈ ਟੀਮ ਇੰਡੀਆ 'ਚ ਜਗ੍ਹਾ ਮਿਲੀ ਹੈ। ਬੁਮਰਾਹ ਤੋਂ ਇਲਾਵਾ ਸੱਟ ਤੋਂ ਉਭਰ ਰਹੇ ਗੇਂਦਬਾਜ਼ ਪ੍ਰਸਿੱਧ ਕ੍ਰਿਸ਼ਣਾ ਦੀ ਵੀ ਟੀਮ 'ਚ ਵਾਪਸੀ ਹੋਈ ਹੈ। ਲੰਬੇ ਸਮੇਂ ਬਾਅਦ ਸ਼ਿਵਮ ਦੂਬੇ ਨੂੰ ਵੀ ਟੀਮ ਇੰਡੀਆ 'ਚ ਜਗ੍ਹਾ ਦਿੱਤੀ ਗਈ ਹੈ।
ਟੀਮ: ਜਸਪ੍ਰੀਤ ਬੁਮਰਾਹ (ਕਪਤਾਨ), ਰਿਤੂਰਾਜ ਗਾਇਕਵਾੜ, ਯਸ਼ਸਵੀ ਜੈਸਵਾਲ, ਤਿਲਕ ਵਰਮਾ, ਰਿੰਕੂ ਸਿੰਘ, ਸੰਜੂ ਸੈਮਸਨ, ਜਿਤੇਸ਼ ਸ਼ਰਮਾ, ਸ਼ਿਵਮ ਦੂਬੇ, ਵਾਸ਼ਿੰਗਟਨ ਸੁੰਦਰ, ਸ਼ਾਹਬਾਜ਼ ਅਹਿਮਦ, ਰਵੀ ਬਿਸ਼ਨੋਈ, ਪ੍ਰਸਿੱਧ ਕ੍ਰਿਸ਼ਣਾ, ਅਰਸ਼ਦੀਪ ਸਿੰਘ, ਮੁਕੇਸ਼ ਕੁਮਾਰ, ਆਵੇਸ਼ ਖਾਨ।
ਜ਼ਿਕਰਯੋਗ ਹੈ ਕਿ ਆਇਰਲੈਂਡ ਖਿਲਾਫ ਅਗਲੇ ਮਹੀਨੇ ਹੋਣ ਵਾਲੀ ਤਿੰਨ ਮੈਚਾਂ ਦੀ ਟੀ-20 ਸੀਰੀਜ਼ ਲਈ ਟੀਮ ਇੰਡੀਆ ਲਈ ਚੁਣੇ ਗਏ ਕਪਤਾਨ ਜਸਪ੍ਰੀਤ ਬੁਮਰਾਹ ਕਾਫੀ ਲੰਮੇਂ ਸਮੇਂ ਤੋਂ ਬਾਅਦ ਮੈਦਾਨ ਵਿੱਚ ਵਾਪਸੀ ਕਰਨਗੇ। ਦੱਸ ਦਈਏ ਕਿ ਬੁਮਰਾਹ ਸੱਟ ਕਰਕੇ ਕਾਫੀ ਲੰਮੇਂ ਸਮੇਂ ਤੋਂ ਨਹੀਂ ਖੇਡ ਰਹੇ ਸਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ: IND vs WI: ਸੈਮਸਨ ਤੇ ਅਕਸ਼ਰ ਦੀ ਟੀਮ 'ਚੋਂ ਹੋਵੇਗੀ ਛੁੱਟੀ? ਅਜਿਹੀ ਹੋ ਸਕਦੀ ਭਾਰਤੀ ਟੀਮ ਦੀ ਪਲੇਇੰਗ ਇਲੈਵਨ