Jasprit Bumrah will captain India: ਨਿਊਜ਼ੀਲੈਂਡ ਹੱਥੋਂ ਵਾਈਟਵਾਸ਼ ਹੋਣ ਤੋਂ ਬਾਅਦ ਭਾਰਤੀ ਟੀਮ ਆਸਟ੍ਰੇਲੀਆ ਲਈ ਰਵਾਨਾ ਹੋ ਗਈ ਹੈ। ਜਿੱਥੇ ਭਾਰਤੀ ਟੀਮ ਬਾਰਡਰ-ਗਾਵਸਕਰ ਟਰਾਫੀ ਖੇਡਣ ਜਾ ਰਹੀ ਹੈ, ਜਿਸ ਵਿੱਚ 5 ਟੈਸਟ ਮੈਚ ਖੇਡੇ ਜਾਣੇ ਹਨ। ਇਸ ਸੀਰੀਜ਼ ਤੋਂ ਪਹਿਲਾਂ ਰੋਹਿਤ ਸ਼ਰਮਾ ਅਤੇ ਵਿਰਾਟ ਕੋਹਲੀ ਦੀ ਫਾਰਮ 'ਤੇ ਕਈ ਸਵਾਲ ਖੜ੍ਹੇ ਹੋ ਰਹੇ ਹਨ। ਇਹ ਵੀ ਕਿਹਾ ਜਾ ਰਿਹਾ ਹੈ ਕਿ ਰੋਹਿਤ ਸ਼ਰਮਾ ਸ਼ਾਇਦ ਪਹਿਲਾ ਟੈਸਟ ਮੈਚ ਨਹੀਂ ਖੇਡਣਗੇ, ਜਿਸ ਤੋਂ ਬਾਅਦ ਸਵਾਲ ਉੱਠਿਆ ਕਿ ਟੀਮ ਦੀ ਕਪਤਾਨੀ ਕੌਣ ਕਰੇਗਾ? ਟੀਮ ਦੇ ਮੁੱਖ ਕੋਚ ਗੌਤਮ ਗੰਭੀਰ ਨੇ ਇਸ ਮਾਮਲੇ 'ਤੇ ਆਪਣੀ ਚੁੱਪ ਤੋੜੀ ਹੈ।
ਜਸਪ੍ਰੀਤ ਬੁਮਰਾਹ ਬਣੇਗਾ ਕਪਤਾਨ?
ਟੀਮ ਦੇ ਆਸਟ੍ਰੇਲੀਆ ਰਵਾਨਾ ਹੋਣ ਤੋਂ ਬਾਅਦ ਪ੍ਰੈੱਸ ਕਾਨਫਰੰਸ 'ਚ ਗੌਤਮ ਗੰਭੀਰ ਨੇ ਕਈ ਸਵਾਲਾਂ ਦੇ ਜਵਾਬ ਦਿੱਤੇ ਜਿਸ 'ਚ ਮੀਡੀਆ ਨੇ ਉਨ੍ਹਾਂ ਤੋਂ ਇਹ ਵੀ ਪੁੱਛਿਆ ਕਿ ਰੋਹਿਤ ਸ਼ਰਮਾ ਦੀ ਗੈਰ-ਮੌਜੂਦਗੀ 'ਚ ਕੌਣ ਕਪਤਾਨੀ ਕਰੇਗਾ ਪਰ ਗੌਤਮ ਗੰਭੀਰ ਨੇ ਆਸਟ੍ਰੇਲੀਆ ਖਿਲਾਫ ਪਰਥ 'ਚ ਹੋਣ ਵਾਲੇ ਪਹਿਲੇ ਟੈਸਟ ਮੈਚ ਲਈ ਕਪਤਾਨ ਰੋਹਿਤ ਸ਼ਰਮਾ ਦੀ ਮੌਜੂਦਗੀ ਨੂੰ ਲੈ ਕੇ ਉਮੀਦ ਜਤਾਈ ਹੈ। ਹਾਲਾਂਕਿ ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਜੇਕਰ ਰੋਹਿਤ ਮੈਚ 'ਚ ਨਹੀਂ ਖੇਡ ਪਾਉਂਦੇ ਹਨ ਤਾਂ ਟੀਮ ਕੋਲ ਕਈ ਵਿਕਲਪ ਹਨ ਤੇ ਚੋਣਕਾਰਾਂ ਨੂੰ ਚਿੰਤਾ ਕਰਨ ਦੀ ਕੋਈ ਗੱਲ ਨਹੀਂ ਹੈ।
ਗੌਤਮ ਗੰਭੀਰ ਨੇ ਕਪਤਾਨੀ ਦੇ ਸਵਾਲ ਦਾ ਸਾਦਾ ਜਿਹਾ ਜਵਾਬ ਦਿੱਤਾ। ਉਨ੍ਹਾਂ ਨੇ ਕਿਹਾ- "ਬੁਮਰਾਹ ਉਪ-ਕਪਤਾਨ ਹੈ, ਇਸ ਲਈ ਸਪੱਸ਼ਟ ਹੈ ਕਿ ਜੇਕਰ ਰੋਹਿਤ ਉਪਲਬਧ ਨਹੀਂ ਹੈ ਤਾਂ ਉਹ ਹੀ ਹੋਣਗੇ।"
ਬਾਰਡਰ-ਗਾਵਸਕਰ ਟਰਾਫੀ ਵਿੱਚ ਪੰਜ ਟੈਸਟ ਖੇਡੇ ਜਾਣੇ ਹਨ। ਪਹਿਲਾ ਮੈਚ 22 ਤੋਂ 26 ਨਵੰਬਰ ਤੱਕ ਪਰਥ ਸਟੇਡੀਅਮ ਵਿੱਚ ਖੇਡਿਆ ਜਾਵੇਗਾ। ਦੂਜਾ ਮੈਚ ਐਡੀਲੇਡ ਓਵਲ ਵਿਖੇ 06 ਤੋਂ 10 ਦਸੰਬਰ ਤੱਕ ਖੇਡਿਆ ਜਾਣਾ ਹੈ, ਜੋ ਕਿ ਡੇ-ਨਾਈਟ ਮੈਚ ਹੈ। ਤੀਜਾ ਮੈਚ 14 ਤੋਂ 18 ਦਸੰਬਰ ਤੱਕ ਗਾਬਾ ਵਿਖੇ ਖੇਡਿਆ ਜਾਵੇਗਾ। ਚੌਥਾ ਟੈਸਟ ਮੈਚ 26 ਦਸੰਬਰ ਤੋਂ 30 ਦਸੰਬਰ ਤੱਕ ਮੈਲਬੋਰਨ ਕ੍ਰਿਕਟ ਗਰਾਊਂਡ 'ਤੇ ਖੇਡਿਆ ਜਾਣਾ ਹੈ। ਪੰਜਵਾਂ ਟੈਸਟ ਮੈਚ 3 ਤੋਂ 7 ਜਨਵਰੀ 2025 ਤੱਕ ਸਿਡਨੀ ਕ੍ਰਿਕਟ ਗਰਾਊਂਡ 'ਤੇ ਖੇਡਿਆ ਜਾਣਾ ਹੈ।
ਬਾਰਡਰ-ਗਾਵਸਕਰ ਟਰਾਫੀ ਲਈ ਭਾਰਤ ਦੀ ਟੀਮ
ਰੋਹਿਤ ਸ਼ਰਮਾ (ਕਪਤਾਨ), ਜਸਪ੍ਰੀਤ ਬੁਮਰਾਹ (ਉਪ-ਕਪਤਾਨ), ਯਸ਼ਸਵੀ ਜੈਸਵਾਲ, ਅਭਿਮਨਿਊ ਈਸਵਰਨ, ਸ਼ੁਭਮਨ ਗਿੱਲ, ਵਿਰਾਟ ਕੋਹਲੀ, ਕੇਐਲ ਰਾਹੁਲ, ਰਿਸ਼ਭ ਪੰਤ (ਵਿਕਟਕੀਪਰ), ਸਰਫਰਾਜ਼ ਖਾਨ, ਧਰੁਵ ਜੁਰੇਲ (ਵਿਕਟਕੀਪਰ), ਆਰ ਅਸ਼ਵਿਨ, ਆਰ ਜਡੇਜਾ, ਮੁਹੰਮਦ ਸਿਰਾਜ, ਆਕਾਸ਼ ਦੀਪ, ਪ੍ਰਸਿਧ ਕ੍ਰਿਸ਼ਨ, ਹਰਸ਼ਿਤ ਰਾਣਾ, ਨਿਤੀਸ਼ ਕੁਮਾਰ ਰੈਡੀ, ਵਾਸ਼ਿੰਗਟਨ ਸੁੰਦਰ।
ਰਿਜ਼ਰਵ: ਮੁਕੇਸ਼ ਕੁਮਾਰ, ਨਵਦੀਪ ਸੈਣੀ, ਖਲੀਲ ਅਹਿਮਦ।