ਨਵੀਂ ਦਿੱਲੀ: ਦੇਸ਼ ‘ਚ ਕਿਸਾਨਾਂ ਦਾ ਖੇਤੀ ਕਾਨੂੰਨਾਂ (Farm Laws) ਖਿਲਾਫ ਅੰਦੋਲਨ ਲਗਾਤਾਰ ਜਾਰੀ ਹੈ। ਇਸ ਅੰਦੋਲਨ ਨੂੰ ਹੁਣ ਵਿਦੇਸ਼ੀ ਹਸਤੀਆਂ ਦਾ ਸਮਰਥਨ ਵੀ ਹਾਸਲ ਹੋ ਗਿਆ ਹੈ। ਇੰਟਰਨੈਸ਼ਨਲ ਸਟਾਰਸ ਦੇ ਕਿਸਾਨ ਅੰਦੋਲਨ (Farmers Protest) ਨੂੰ ਲੈ ਕੇ ਟਵੀਟ ਕਰਨ ਤੋਂ ਬਾਅਦ ਭਾਰਤੀ ਹਸਤੀਆਂ ਨੇ ਇਸ ਨੂੰ ਭਾਰਤ ਖਿਲਾਫ ਪ੍ਰੋਪੋਗੇਂਡਾ ਕਰਾਰ ਦਿੱਤਾ ਅਤੇ ਇੱਕਜੁੱਟ ਰਹਿਣ ਦੀ ਅਪੀਲ ਕੀਤੀ। ਜਿਸ ‘ਚ ਅਕਸ਼ੈ ਕੁਮਾਰ ਅਜੇ ਦੇਵਗਨ ਸਮੇਤ ਭਾਰਤੀ ਕ੍ਰਿਕਟ ਟੀਮ ਦੇ ਕਪਤਾਨ ਵਿਰਾਟ ਕੋਹਲੀ ਅਤੇ ਰੋਹਿਤ ਸ਼ਰਮਾ ਵੀ ਸ਼ਾਮਲ ਹਨ। ਹੁਣ ਇਸ ਮਾਮਲੇ ‘ਤੇ ਭਾਰਤ ਦੇ ਸਾਬਕਾ ਕ੍ਰਿਕਟ ਖਿਡਾਰੀ ਕਪਿਲ ਦੇਵ (Kapil Dev) ਨੇ ਵੀ ਟਵੀਟ ਕੀਤਾ ਹੈ।

ਕਪਿਲ ਦੇਵ ਨੇ ਸੋਸ਼ਲ ਮੀਡੀਆ ਪਲੇਟਫਾਰਮ ਟਵਿੱਟਰ 'ਤੇ ਟਵੀਟ ਕਰਦਿਆਂ ਲਿਖਿਆ,' 'ਮੈਂ ਆਪਣੇ ਦੇਸ਼ ਭਾਰਤ ਨੂੰ ਬਹੁਤ ਪਿਆਰ ਕਰਦਾ ਹਾਂ। ਮੈਨੂੰ ਉਮੀਦ ਹੈ ਕਿ ਕਿਸਾਨ ਅਤੇ ਸਰਕਾਰ ਦਰਮਿਆਨ ਇਹ ਆਪਸੀ ਵਿਵਾਦ ਜਲਦੀ ਖ਼ਤਮ ਹੋ ਜਾਵੇਗਾ। ਇਸ ਦੇ ਨਾਲ ਉਨ੍ਹਾਂ ਨੇ ਲਿਖਿਆ ਕਿ ਮਾਹਰਾਂ ਨੂੰ ਫੈਸਲਾ ਲੇਣ ਦਿਓ।


ਇਸ ਦੇ ਨਾਲ ਹੀ ਉਨ੍ਹਾਂ ਨੇ ਭਾਰਤੀ ਕ੍ਰਿਕਟ ਟੀਮ ਨੂੰ ਇੰਗਲੈਂਡ ਖਿਲਾਫ ਸ਼ਾਨਦਾਰ ਸਫਲਤਾ ਦੀ ਕਾਮਨਾ ਵੀ ਕੀਤੀ। ਉਨ੍ਹਾਂ ਕਿਹਾ ਕਿ ਮੈਂ ਇੰਗਲੈਂਡ ਖ਼ਿਲਾਫ਼ ਆਗਾਮੀ ਸੀਰੀਜ਼ ਲਈ ਵੀ ਭਾਰਤੀ ਟੀਮ ਨੂੰ ਵਧਾਈ ਦਿੰਦਾ ਹਾਂ।

ਇਹ ਵੀ ਪੜ੍ਹੋDelhi School: ਦਿੱਲੀ ‘ਚ ਕੋਰੋਨਾ ਕਾਲ ਮਗਰੋਂ ਖੁਲ੍ਹ ਰਹੇ ਸਕੂਲ, ਪ੍ਰੋਟੋਕੋਲ ਦਾ ਰੱਖਣਾ ਪਏਗਾ ਧਿਆਨ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904