Gautam Gambhir: ਗੌਤਮ ਗੰਭੀਰ-ਵਿਰਾਟ ਵਿਚਾਲੇ ਖਤਮ ਨਹੀਂ ਹੋਈ ਖਟਾਸ! ਫੈਨਜ਼ ਬੋਲੇ- 'ਕੋਹਲੀ ਨੂੰ ਤਾਅਨਾ ਮਾਰਿਆ ਜਾਂ ਸੱਚਮੁੱਚ ਕੀਤੀ ਤਾਰੀਫ਼'
Gautam Gambhir On RCB: ਕੋਲਕਾਤਾ ਨਾਈਟ ਰਾਈਡਰਜ਼ ਨੇ ਰਾਇਲ ਚੈਲੰਜਰਜ਼ ਬੈਂਗਲੁਰੂ ਖਿਲਾਫ ਰੋਮਾਂਚਕ ਜਿੱਤ ਦਰਜ ਕੀਤੀ। ਸ਼੍ਰੇਅਸ ਅਈਅਰ ਦੀ ਅਗਵਾਈ ਵਾਲੀ ਕੋਲਕਾਤਾ ਨਾਈਟ ਰਾਈਡਰਜ਼ ਨੇ 1 ਦੌੜ
Gautam Gambhir On RCB: ਕੋਲਕਾਤਾ ਨਾਈਟ ਰਾਈਡਰਜ਼ ਨੇ ਰਾਇਲ ਚੈਲੰਜਰਜ਼ ਬੈਂਗਲੁਰੂ ਖਿਲਾਫ ਰੋਮਾਂਚਕ ਜਿੱਤ ਦਰਜ ਕੀਤੀ। ਸ਼੍ਰੇਅਸ ਅਈਅਰ ਦੀ ਅਗਵਾਈ ਵਾਲੀ ਕੋਲਕਾਤਾ ਨਾਈਟ ਰਾਈਡਰਜ਼ ਨੇ 1 ਦੌੜ ਨਾਲ ਜਿੱਤ ਦਰਜ ਕੀਤੀ। ਇਸ ਦੇ ਨਾਲ ਹੀ ਕੋਲਕਾਤਾ ਨਾਈਟ ਰਾਈਡਰਜ਼ ਬਨਾਮ ਰਾਇਲ ਚੈਲੇਂਜਰਸ ਬੈਂਗਲੁਰੂ ਮੈਚ ਤੋਂ ਬਾਅਦ ਗੌਤਮ ਗੰਭੀਰ ਦਾ ਟਵੀਟ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਦਰਅਸਲ, ਗੌਤਮ ਗੰਭੀਰ ਨੇ ਆਪਣੇ ਟਵੀਟ ਵਿੱਚ ਲਿਖਿਆ - ਅੱਜ ਰਾਇਲ ਚੈਲੇਂਜਰਜ਼ ਬੈਂਗਲੁਰੂ ਨੇ ਸ਼ਾਨਦਾਰ ਜਜ਼ਬਾ ਦਿਖਾਇਆ। ਹਾਲਾਂਕਿ ਗੌਤਮ ਗੰਭੀਰ ਦੇ ਇਸ ਟਵੀਟ ਤੋਂ ਬਾਅਦ ਕ੍ਰਿਕਟ ਪ੍ਰਸ਼ੰਸਕਾਂ ਨੂੰ ਇਸ 'ਤੇ ਯਕੀਨ ਨਹੀਂ ਹੋ ਰਿਹਾ ਹੈ। ਮੰਨਿਆ ਜਾ ਰਿਹਾ ਹੈ ਕਿ ਗੌਤਮ ਗੰਭੀਰ ਅਤੇ ਵਿਰਾਟ ਕੋਹਲੀ ਦਾ ਰਿਸ਼ਤੇ ਵਿੱਚ ਖਟਾਸ ਖਤਮ ਨਹੀਂ ਹੋਈ ਹੈ।
ਕੀ ਗੌਤਮ ਗੰਭੀਰ ਨੇ ਰਾਇਲ ਚੈਲੰਜਰਜ਼ ਬੈਂਗਲੁਰੂ 'ਤੇ ਕੱਸਿਆ ਤੰਜ?
ਇਸ ਤੋਂ ਇਲਾਵਾ ਕੋਲਕਾਤਾ ਨਾਈਟ ਰਾਈਡਰਜ਼ ਬਨਾਮ ਰਾਇਲ ਚੈਲੇਂਜਰਜ਼ ਬੈਂਗਲੁਰੂ ਮੁਕਾਬਲੇ ਨੂੰ ਆਈਪੀਐਲ ਦੇ ਸਭ ਤੋਂ ਹਾਈ ਪ੍ਰੋਫਾਈਲ ਮੈਚਾਂ ਵਿੱਚੋਂ ਇੱਕ ਮੰਨਿਆ ਜਾਂਦਾ ਹੈ। ਪਿਛਲੇ ਸੀਜ਼ਨ 'ਚ ਗੌਤਮ ਗੰਭੀਰ ਅਤੇ ਵਿਰਾਟ ਕੋਹਲੀ ਆਹਮੋ-ਸਾਹਮਣੇ ਆਏ ਸਨ। ਇਸ ਤੋਂ ਬਾਅਦ ਦੋਵਾਂ ਖਿਡਾਰੀਆਂ ਨੇ ਕਾਫੀ ਸੁਰਖੀਆਂ ਬਟੋਰੀਆਂ ਸੀ। ਕਿਹਾ ਜਾ ਰਿਹਾ ਸੀ ਕਿ ਗੌਤਮ ਗੰਭੀਰ ਅਤੇ ਵਿਰਾਟ ਕੋਹਲੀ ਵਿਚਾਲੇ ਸਭ ਕੁਝ ਠੀਕ ਨਹੀਂ ਹੈ ਪਰ ਅੱਜ ਗੌਤਮ ਗੰਭੀਰ ਦੇ ਟਵੀਟ ਨੇ ਪ੍ਰਸ਼ੰਸਕਾਂ ਨੂੰ ਹੈਰਾਨ ਕਰ ਦਿੱਤਾ। ਸੋਸ਼ਲ ਮੀਡੀਆ 'ਤੇ ਕਈ ਯੂਜ਼ਰਸ ਦਾ ਮੰਨਣਾ ਹੈ ਕਿ ਗੌਤਮ ਗੰਭੀਰ ਨੇ ਰਾਇਲ ਚੈਲੇਂਜਰਸ ਬੈਂਗਲੁਰੂ ਦੀ ਤਾਰੀਫ ਨਹੀਂ ਕੀਤੀ, ਸਗੋਂ ਮਜ਼ਾਕ ਉਡਾਇਆ ਹੈ।
ਕੇਕੇਆਰ ਫਿਰ ਪੁਆਇੰਟ ਸੂਚੀ ਵਿੱਚ ਦੂਜੇ ਸਥਾਨ 'ਤੇ ਪੁੱਜੀ
ਦੱਸ ਦੇਈਏ ਕਿ ਕੋਲਕਾਤਾ ਨਾਈਟ ਰਾਈਡਰਜ਼ ਨੇ ਰਾਇਲ ਚੈਲੰਜਰਜ਼ ਬੈਂਗਲੁਰੂ ਨੂੰ ਹਰਾ ਕੇ ਸੀਜ਼ਨ ਦੀ ਆਪਣੀ ਪੰਜਵੀਂ ਜਿੱਤ ਦਰਜ ਕੀਤੀ। ਹੁਣ ਕੋਲਕਾਤਾ ਨਾਈਟ ਰਾਈਡਰਜ਼ ਨੇ 7 ਮੈਚਾਂ 'ਚ 10 ਅੰਕਾਂ ਨਾਲ ਫਿਰ ਤੋਂ ਦੂਜੇ ਸਥਾਨ 'ਤੇ ਕਬਜ਼ਾ ਕਰ ਲਿਆ ਹੈ। ਇਸ ਤੋਂ ਪਹਿਲਾਂ ਲਖਨਊ ਸੁਪਰ ਜਾਇੰਟਸ ਦੀ ਜਿੱਤ ਤੋਂ ਬਾਅਦ ਕੋਲਕਾਤਾ ਨਾਈਟ ਰਾਈਡਰਜ਼ ਤੀਜੇ ਸਥਾਨ 'ਤੇ ਖਿਸਕ ਗਈ ਸੀ। ਹਾਲਾਂਕਿ ਕੋਲਕਾਤਾ ਨਾਈਟ ਰਾਈਡਰਜ਼ ਅਤੇ ਲਖਨਊ ਸੁਪਰ ਜਾਇੰਟਸ ਦੇ ਬਰਾਬਰ 10-10 ਅੰਕ ਹਨ ਪਰ ਸ਼੍ਰੇਅਸ ਅਈਅਰ ਦੀ ਟੀਮ ਦਾ ਨੈੱਟ ਰਨ ਰੇਟ ਬਿਹਤਰ ਹੈ। ਇਸ ਦੇ ਨਾਲ ਹੀ ਸੰਜੂ ਸੈਮਸਨ ਦੀ ਅਗਵਾਈ ਵਾਲੀ ਰਾਜਸਥਾਨ ਰਾਇਲਸ 7 ਮੈਚਾਂ 'ਚ 12 ਅੰਕਾਂ ਨਾਲ ਚੋਟੀ 'ਤੇ ਹੈ।