ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਅੱਜ ਵਨਡੇ ਸੀਰੀਜ਼ ਦਾ ਪਹਿਲਾ ਮੈਚ ਖੇਡਿਆ ਜਾਣਾ ਹੈ। ਸੀਰੀਜ਼ ਦਾ ਪਹਿਲਾ ਮੈਚ ਅੱਜ ਮੋਹਾਲੀ ਦੇ ਪੰਜਾਬ ਕ੍ਰਿਕੇਟ ਐਸੋਸੀਏਸ਼ਨ ਆਈਐਸ ਬਿੰਦਰਾ ਸਟੇਡੀਅਮ ਵਿੱਚ ਖੇਡਿਆ ਜਾਵੇਗਾ। ਹੁਣ ਤੱਕ ਮੋਹਾਲੀ 'ਚ ਖੇਡੇ ਗਏ ਵਨਡੇ ਮੈਚਾਂ 'ਚ ਆਸਟ੍ਰੇਲੀਆ ਦਾ ਰਿਕਾਰਡ ਬਹੁਤ ਸ਼ਾਨਦਾਰ ਰਿਹਾ ਹੈ। ਮੋਹਾਲੀ ਦੀ ਧਰਤੀ 'ਤੇ ਖੇਡੇ ਗਏ 7 ਵਨਡੇ 'ਚੋਂ 6 ਆਸਟ੍ਰੇਲੀਆ ਨੇ ਜਿੱਤੇ ਹਨ।
ਆਸਟ੍ਰੇਲੀਆ ਨੇ ਮੋਹਾਲੀ 'ਚ ਭਾਰਤ ਖਿਲਾਫ 5 ਅਤੇ ਵੈਸਟਇੰਡੀਜ਼ ਅਤੇ ਨਿਊਜ਼ੀਲੈਂਡ ਖਿਲਾਫ 1-1 ਮੈਚ ਖੇਡੇ ਹਨ। ਆਸਟ੍ਰੇਲੀਆ ਨੇ ਭਾਰਤ ਖਿਲਾਫ ਖੇਡੇ ਗਏ 5 ਮੈਚਾਂ 'ਚੋਂ 4 'ਚ ਜਿੱਤ ਦਰਜ ਕੀਤੀ ਹੈ। ਅਜਿਹੇ ਵਿੱਚ ਮੋਹਾਲੀ 'ਚ ਆਸਟ੍ਰੇਲੀਆ ਖਿਲਾਫ ਪਹਿਲਾ ਵਨਡੇ ਭਾਰਤ ਲਈ ਆਸਾਨ ਨਹੀਂ ਹੋਵੇਗਾ। ਦੋਵਾਂ ਵਿਚਾਲੇ ਖੇਡਿਆ ਜਾਣ ਵਾਲਾ ਮੈਚ ਭਾਰਤੀ ਸਮੇਂ ਅਨੁਸਾਰ ਦੁਪਹਿਰ 1:30 ਵਜੇ ਸ਼ੁਰੂ ਹੋਵੇਗਾ। ਜਦਕਿ ਮੋਹਾਲੀ 'ਚ ਹੋਈ ਇਕਲੌਤੀ ਹਾਰ 'ਚ ਆਸਟ੍ਰੇਲੀਆ ਨੂੰ ਮੋਹਾਲੀ 'ਚ ਭਾਰਤ ਤੋਂ ਸਿਰਫ 5 ਦੌੜਾਂ ਨਾਲ ਹਾਰ ਦਾ ਸਾਹਮਣਾ ਕਰਨਾ ਪਿਆ।
ਆਸਟ੍ਰੇਲੀਆ ਨੇ ਆਪਣਾ ਪਹਿਲਾ ਮੈਚ ਭਾਰਤ ਦੇ ਖਿਲਾਫ ਨਹੀਂ ਬਲਕਿ ਵੈਸਟ ਇੰਡੀਜ਼ ਖਿਲਾਫ ਮੋਹਾਲੀ ਦੇ ਪੰਜਾਬ ਕ੍ਰਿਕਟ ਐਸੋਸੀਏਸ਼ਨ ਆਈਐਸ ਬਿੰਦਰਾ ਸਟੇਡੀਅਮ 'ਚ ਖੇਡਿਆ, ਜਿਸ 'ਚ ਆਸਟ੍ਰੇਲੀਆ ਨੇ 5 ਦੌੜਾਂ ਨਾਲ ਜਿੱਤ ਦਰਜ ਕੀਤੀ। ਇਹ ਮੈਚ ਮਾਰਚ 1996 ਵਿੱਚ ਖੇਡਿਆ ਗਿਆ ਸੀ।
ਇਸ ਤੋਂ ਬਾਅਦ ਇਸ ਸਾਲ ਨਵੰਬਰ ਦੇ ਮਹੀਨੇ ਇੱਥੇ ਆਸਟਰੇਲੀਆ ਦਾ ਸਾਹਮਣਾ ਭਾਰਤ ਨਾਲ ਹੋਇਆ, ਜਿਸ ਵਿੱਚ ਕੰਗਾਰੂ ਟੀਮ ਨੂੰ 5 ਦੌੜਾਂ ਨਾਲ ਹਾਰ ਦਾ ਸਾਹਮਣਾ ਕਰਨਾ ਪਿਆ। ਹਾਲਾਂਕਿ ਇਸ ਤੋਂ ਬਾਅਦ ਖੇਡੇ ਗਏ ਸਾਰੇ ਪੰਜ ਮੈਚ ਆਸਟ੍ਰੇਲੀਆ ਨੇ ਜਿੱਤ ਲਏ ਸਨ। ਅਜਿਹੇ 'ਚ ਅੱਜ ਦੋਵਾਂ ਵਿਚਾਲੇ ਖੇਡਿਆ ਜਾਣ ਵਾਲਾ ਮੈਚ ਕਾਫੀ ਦਿਲਚਸਪ ਹੋਵੇਗਾ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel : -
https://t.me/abpsanjhaofficial