KL Rahul and Ruturaj Gaikwad Fined: ਆਈਪੀਐੱਲ 2024 ਹਰ ਗੁਜ਼ਰਦੇ ਦਿਨ ਦੇ ਨਾਲ ਹੋਰ ਰੋਮਾਂਚਕ ਹੁੰਦਾ ਜਾ ਰਿਹਾ ਹੈ। ਟੂਰਨਾਮੈਂਟ ਦਾ 34ਵਾਂ ਮੁਕਾਬਲਾ ਚੇਨਈ ਸੁਪਰ ਕਿੰਗਜ਼ ਅਤੇ ਲਖਨਊ ਸੁਪਰ ਜਾਇੰਟਸ ਵਿਚਾਲੇ ਏਕਾਨਾ ਸਟੇਡੀਅਮ 'ਚ ਖੇਡਿਆ ਗਿਆ ਸੀ। ਇਸ ਮੈਚ 'ਚ ਲਖਨਊ ਨੇ ਘਰੇਲੂ ਮੈਦਾਨ 'ਤੇ ਚੇਨਈ ਨੂੰ 8 ਵਿਕਟਾਂ ਨਾਲ ਹਰਾਇਆ। ਪਰ ਇਸ ਮੈਚ ਵਿੱਚ ਦੋਵਾਂ ਟੀਮਾਂ ਦੇ ਕਪਤਾਨਾਂ ਨੂੰ ਇੱਕ ਗਲਤੀ ਕਾਰਨ ਭਾਰੀ ਜੁਰਮਾਨਾ ਭੁਗਤਣਾ ਪਿਆ। ਤਾਂ ਆਓ ਜਾਣਦੇ ਹਾਂ ਕਿ ਲਖਨਊ ਦੇ ਕਪਤਾਨ ਕੇਐਲ ਰਾਹੁਲ ਅਤੇ ਚੇਨਈ ਦੇ ਕਪਤਾਨ ਰਿਤੁਰਾਜ ਗਾਇਕਵਾੜ ਨੂੰ ਕਿਉਂ ਜੁਰਮਾਨਾ ਲਗਾਇਆ ਗਿਆ ਹੈ।


ਦਰਅਸਲ, ਰਾਹੁਲ ਅਤੇ ਰੁਤੂਰਾਜ ਨੂੰ ਸਲੋਅ ਓਵਰ ਰੇਟ ਕਾਰਨ ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ.) ਨੇ ਜੁਰਮਾਨਾ ਲਗਾਇਆ ਹੈ। ਰਾਹੁਲ ਅਤੇ ਗਾਇਕਵਾੜ ਦਾ ਇਹ ਆਈਪੀਐਲ ਕੋਡ ਆਫ ਕੰਡਕਟ ਦੇ ਤਹਿਤ ਇਹ ਪਹਿਲਾ ਅਪਰਾਧ ਸੀ, ਜਿਸ ਕਾਰਨ ਦੋਵਾਂ 'ਤੇ 12-12 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਗਿਆ। ਇਹ ਟੂਰਨਾਮੈਂਟ ਦਾ ਪਹਿਲਾ ਮੈਚ ਨਹੀਂ ਸੀ ਜਿਸ ਵਿੱਚ ਕਪਤਾਨਾਂ ਨੂੰ ਜੁਰਮਾਨਾ ਲਗਾਇਆ ਗਿਆ ਹੋਵੇ। ਦਿੱਲੀ ਕੈਪੀਟਲਜ਼ ਦੇ ਕਪਤਾਨ ਰਿਸ਼ਭ ਪੰਤ ਅਤੇ ਕੋਲਕਾਤਾ ਨਾਈਟ ਰਾਈਡਰਜ਼ ਦੇ ਕਪਤਾਨ ਸ਼੍ਰੇਅਸ ਅਈਅਰ ਵੀ ਇਸ ਜੁਰਮਾਨੇ ਦਾ ਸ਼ਿਕਾਰ ਹੋਏ ਹਨ।


ਇਸ ਤਰ੍ਹਾਂ ਲਖਨਊ ਨੇ ਚੇਨਈ ਨੂੰ ਹਰਾਇਆ


ਮੁਕਾਬਲੇ 'ਚ ਲਖਨਊ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਪਹਿਲਾਂ ਬੱਲੇਬਾਜ਼ੀ ਕਰਨ ਆਈ ਚੇਨਈ ਸੁਪਰ ਕਿੰਗਜ਼ ਨੇ 20 ਓਵਰਾਂ 'ਚ 6 ਵਿਕਟਾਂ 'ਤੇ 176 ਦੌੜਾਂ ਬਣਾਈਆਂ। ਟੀਮ ਲਈ ਰਵਿੰਦਰ ਜਡੇਜਾ ਨੇ ਸਭ ਤੋਂ ਵੱਡੀ ਪਾਰੀ ਖੇਡੀ, ਜਿਸ ਨੇ 40 ਗੇਂਦਾਂ 'ਚ 5 ਚੌਕਿਆਂ ਅਤੇ 1 ਛੱਕੇ ਦੀ ਮਦਦ ਨਾਲ 57 ਦੌੜਾਂ ਬਣਾਈਆਂ। ਇਸ ਤੋਂ ਇਲਾਵਾ ਚੇਨਈ ਦਾ ਕੋਈ ਵੀ ਬੱਲੇਬਾਜ਼ ਵੱਡੀ ਪਾਰੀ ਨਹੀਂ ਖੇਡ ਸਕਿਆ।


ਫਿਰ ਟੀਚੇ ਦਾ ਪਿੱਛਾ ਕਰਦੇ ਹੋਏ ਲਖਨਊ ਸੁਪਰ ਜਾਇੰਟਸ ਨੇ 19 ਓਵਰਾਂ 'ਚ 2 ਵਿਕਟਾਂ ਨਾਲ ਜਿੱਤ ਦਰਜ ਕੀਤੀ। ਟੀਮ ਲਈ ਕਪਤਾਨ ਕੇਐੱਲ ਰਾਹੁਲ ਨੇ 53 ਗੇਂਦਾਂ 'ਚ 9 ਚੌਕਿਆਂ ਅਤੇ 3 ਛੱਕਿਆਂ ਦੀ ਮਦਦ ਨਾਲ 82 ਦੌੜਾਂ ਦੀ ਪਾਰੀ ਖੇਡੀ, ਜਿਸ ਲਈ ਉਨ੍ਹਾਂ ਨੂੰ 'ਪਲੇਅਰ ਆਫ ਦਿ ਮੈਚ' ਦਾ ਖਿਤਾਬ ਦਿੱਤਾ ਗਿਆ। ਇਸ ਤੋਂ ਇਲਾਵਾ ਕਵਿੰਟਨ ਡੀ ਕਾਕ ਨੇ 43 ਗੇਂਦਾਂ 'ਚ 5 ਚੌਕੇ ਅਤੇ 1 ਛੱਕਾ ਲਗਾ ਕੇ 54 ਦੌੜਾਂ ਬਣਾਈਆਂ।



Read More: CSK vs LSG: ਧੋਨੀ ਦੇ 101 ਮੀਟਰ ਲੰਬੇ ਛੱਕੇ ਨੇ ਵਧਾਈ ਫੈਨਜ਼ ਦੀ ਧੜਕਣ, ਪੁਰਾਣਾ ਅੰਦਾਜ਼ ਵੇਖ ਦਰਸ਼ਕਾਂ ਦੇ ਉਡੇ ਹੋਸ਼