MS Dhoni: ਮਹਿੰਦਰ ਸਿੰਘ ਧੋਨੀ ਦਾ ਕੂਲ ਵੀਡੀਓ ਵਾਇਰਲ, ਸੋਸ਼ਲ ਮੀਡੀਆ ਯੂਜ਼ਰਸ ਨੇ ਕੀਤੇ ਅਜਿਹੇ ਕਮੈਂਟ
MS Dhoni In Rolls Royce: ਸਾਬਕਾ ਭਾਰਤੀ ਕਪਤਾਨ ਮਹਿੰਦਰ ਸਿੰਘ ਧੋਨੀ ਦਾ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਸੋਸ਼ਲ ਮੀਡੀਆ 'ਤੇ ਵਾਇਰਲ ਵੀਡੀਓ 'ਚ ਸਾਬਕਾ ਭਾਰਤੀ ਕਪਤਾਨ 1980 ਦੀ ਰੋਲਸ ਰਾਇਸ ਕਾਰ
MS Dhoni In Rolls Royce: ਸਾਬਕਾ ਭਾਰਤੀ ਕਪਤਾਨ ਮਹਿੰਦਰ ਸਿੰਘ ਧੋਨੀ ਦਾ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਸੋਸ਼ਲ ਮੀਡੀਆ 'ਤੇ ਵਾਇਰਲ ਵੀਡੀਓ 'ਚ ਸਾਬਕਾ ਭਾਰਤੀ ਕਪਤਾਨ 1980 ਦੀ ਰੋਲਸ ਰਾਇਸ ਕਾਰ ਵਿੱਚ ਨਜ਼ਰ ਆ ਰਹੇ ਹਨ। ਇਸ ਵੀਡੀਓ 'ਚ ਮਹਿੰਦਰ ਸਿੰਘ ਧੋਨੀ ਬੇਹੱਦ ਕਲਾਸਿਕ ਲੁੱਕ 'ਚ ਨਜ਼ਰ ਆ ਰਹੇ ਹਨ। ਹਾਲਾਂਕਿ ਰੋਲਸ ਰਾਇਸ ਕਾਰ ਨਾਲ ਮਹਿੰਦਰ ਸਿੰਘ ਧੋਨੀ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਿਹਾ ਹੈ। ਰੋਲਸ ਰਾਇਸ ਗੱਡੀ ਨਾਲ ਕੈਪਟਨ ਕੂਲ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਚਰਚਾ ਦਾ ਵਿਸ਼ਾ ਬਣੀ ਹੋਈ ਹੈ।
ਸੋਸ਼ਲ ਮੀਡੀਆ 'ਤੇ ਵਾਇਰਲ ਹੋਇਆ ਵੀਡੀਓ
ਇਸ ਤੋਂ ਇਲਾਵਾ ਕ੍ਰਿਕਟ ਪ੍ਰਸ਼ੰਸਕ ਆਪਣੇ ਚਹੇਤੇ ਕ੍ਰਿਕਟਰ ਦੇ ਇਸ ਅੰਦਾਜ਼ ਨੂੰ ਕਾਫੀ ਪਸੰਦ ਕਰ ਰਹੇ ਹਨ। ਇਸ ਦੇ ਨਾਲ ਹੀ ਸੋਸ਼ਲ ਮੀਡੀਆ ਯੂਜ਼ਰਸ ਲਗਾਤਾਰ ਕਮੈਂਟ ਕਰਕੇ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ।
MS Dhoni in Rolls Royce [1980]pic.twitter.com/XcbyEVTT7l
— Johns. (@CricCrazyJohns) July 26, 2023
ਧੋਨੀ ਦੀ ਪਹਿਲੀ ਫਿਲਮ ਸ਼ੁੱਕਰਵਾਰ ਨੂੰ ਰਿਲੀਜ਼ ਹੋਵੇਗੀ
ਦੱਸ ਦੇਈਏ ਕਿ ਧੋਨੀ ਐਂਟਰਟੇਨਮੈਂਟ ਪ੍ਰਾਈਵੇਟ ਲਿਮਟਿਡ ਪ੍ਰੋਡਕਸ਼ਨ ਹਾਊਸ ਦੀ ਪਹਿਲੀ ਫਿਲਮ 'ਐਲਜੀਐਮ' ਸ਼ੁੱਕਰਵਾਰ ਨੂੰ ਰਿਲੀਜ਼ ਹੋਣ ਜਾ ਰਹੀ ਹੈ। ਮਹਿੰਦਰ ਸਿੰਘ ਧੋਨੀ ਦੇ ਪ੍ਰਸ਼ੰਸਕ ਇਸ ਫਿਲਮ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਹਾਲ ਹੀ 'ਚ ਮਹਿੰਦਰ ਸਿੰਘ ਧੋਨੀ ਨੂੰ IPL 2023 ਸੀਜ਼ਨ ਦੌਰਾਨ ਮੈਦਾਨ 'ਤੇ ਦੇਖਿਆ ਗਿਆ ਸੀ। ਇਸ ਦੇ ਨਾਲ ਹੀ ਮਹਿੰਦਰ ਸਿੰਘ ਧੋਨੀ ਦੀ ਕਪਤਾਨੀ 'ਚ ਚੇਨਈ ਸੁਪਰ ਕਿੰਗਜ਼ ਨੇ ਪੰਜਵੀਂ ਵਾਰ ਆਈ.ਪੀ.ਐੱਲ. ਦਾ ਖਿਤਾਬ ਆਪਣੇ ਨਾਂਅ ਕੀਤਾ। ਮਹਿੰਦਰ ਸਿੰਘ ਧੋਨੀ ਤੋਂ ਇਲਾਵਾ ਇਹ ਰਿਕਾਰਡ ਸਿਰਫ ਰੋਹਿਤ ਸ਼ਰਮਾ ਦੇ ਨਾਂ ਦਰਜ ਹੈ। ਰੋਹਿਤ ਸ਼ਰਮਾ ਦੀ ਕਪਤਾਨੀ 'ਚ ਮੁੰਬਈ ਇੰਡੀਅਨਜ਼ 5 ਵਾਰ IPL ਚੈਂਪੀਅਨ ਬਣ ਚੁੱਕੀ ਹੈ। ਫਿਲਹਾਲ ਦੇਖਣਾ ਇਹ ਹੋਵੇਗਾ ਕਿ ਪਰਦੇ ਤੇ ਧੋਨੀ ਦੀ ਫਿਲਮ ਕੀ ਕਮਾਲ ਦਿਖਾਉਂਦੀ ਹੈ। ਜਿਸਦਾ ਹਰ ਕਿਸੇ ਨੂੰ ਬੇਸਬਰੀ ਨਾਲ ਇੰਤਜ਼ਾਰ ਹੈ।
Read More: World Cup 2023: ਵਿਸ਼ਵ ਕੱਪ ਦਾ ਖਿਤਾਬ ਆਪਣੇ ਨਾਂ ਕਰੇਗੀ ਟੀਮ ਇੰਡੀਆ, ਜਾਣੋ ਕਪਿਲ ਦੇਵ ਨੇ ਕਿਉਂ ਕੀਤਾ ਵੱਡਾ ਦਾਅਵਾ