Ravindra Jadeja India vs Australia: ਰਵਿੰਦਰ ਜਡੇਜਾ ਸੱਟ ਕਾਰਨ ਟੀਮ ਇੰਡੀਆ ਤੋਂ ਬਾਹਰ ਚੱਲ ਰਹੇ ਸਨ। ਪਰ ਹੁਣ ਉਹਨਾਂ ਮੈਦਾਨ 'ਤੇ ਵਾਪਸੀ ਕਰ ਲਈ ਹੈ।  ਜਡੇਜਾ ਦੀ ਵਾਪਸੀ ਨਾਲ ਦਹਿਸ਼ਤ ਮਚਾ ਦਿੱਤੀ ਹੈ। ਉਨ੍ਹਾਂ ਨੇ ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਖੇਡੇ ਜਾ ਰਹੇ ਨਾਗਪੁਰ ਟੈਸਟ 'ਚ ਖਤਰਨਾਕ ਗੇਂਦਬਾਜ਼ੀ ਕੀਤੀ। ਜਡੇਜਾ ਨੇ ਆਸਟ੍ਰੇਲੀਆ ਦੇ ਤਿੰਨ ਵੱਡੇ ਖਿਡਾਰੀਆਂ ਨੂੰ ਪੈਵੇਲੀਅਨ ਭੇਜਿਆ। ਟੈਸਟ ਸੀਰੀਜ਼ ਦੇ ਪਹਿਲੇ ਮੈਚ ਲਈ ਆਸਟ੍ਰੇਲੀਆ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਇਸ ਦੌਰਾਨ ਟੀਮ ਨੇ 109 ਦੌੜਾਂ ਦੇ ਸਕੋਰ 'ਤੇ 5 ਵਿਕਟਾਂ ਗੁਆ ਦਿੱਤੀਆਂ।


ਆਸਟਰੇਲੀਆ ਦੇ ਸਲਾਮੀ ਬੱਲੇਬਾਜ਼ ਡੇਵਿਡ ਵਾਰਨਰ ਸਿਰਫ਼ 1 ਦੌੜ ਬਣਾ ਕੇ ਆਊਟ ਹੋ ਗਏ। ਇਸ ਤੋਂ ਤੁਰੰਤ ਬਾਅਦ ਉਸਮਾਨ ਖਵਾਜਾ ਵੀ ਪੈਵੇਲੀਅਨ ਪਰਤ ਗਏ। ਮਾਰਨਸ ਲਾਬੂਸ਼ੇਨ ਅਤੇ ਸਟੀਵ ਸਮਿਥ ਨੇ ਪਾਰੀ ਨੂੰ ਸੰਭਾਲਦੇ ਹੋਏ ਅਰਧ ਸੈਂਕੜੇ ਦੀ ਸਾਂਝੇਦਾਰੀ ਪੂਰੀ ਕੀਤੀ। ਪਰ ਜਡੇਜਾ ਨੇ ਦੋਹਾਂ ਨੂੰ ਜ਼ਿਆਦਾ ਦੇਰ ਟਿਕਣ ਨਹੀਂ ਦਿੱਤਾ। ਉਨ੍ਹਾਂ ਲਾਬੂਸ਼ੇਨ ਨੂੰ ਆਪਣੇ ਜਾਲ 'ਚ ਫਸਾ ਕੇ ਪੈਵੇਲੀਅਨ ਦਾ ਰਸਤਾ ਦਿਖਾਇਆ। ਲਾਬੂਸ਼ੇਨ 8 ਚੌਕਿਆਂ ਦੀ ਮਦਦ ਨਾਲ 49 ਦੌੜਾਂ ਬਣਾ ਕੇ ਆਊਟ ਹੋ ਗਏ। ਇਸ ਤੋਂ ਬਾਅਦ ਮੈਟ ਰੈਨਸ਼ਾ ਵੀ ਜਡੇਜਾ ਦਾ ਸ਼ਿਕਾਰ ਹੋ ਗਿਆ। ਉਹ ਬਿਨਾਂ ਖਾਤਾ ਖੋਲ੍ਹੇ ਹੀ ਆਊਟ ਹੋ ਗਿਆ। ਇਹ ਦੋਵੇਂ ਖਿਡਾਰੀ ਲਗਾਤਾਰ ਆਊਟ ਹੋਏ।



ਜਡੇਜਾ ਨੇ ਤੀਜਾ ਵਿਕਟ ਸਟੀਵ ਸਮਿਥ ਦਾ ਲਿਆ। ਸਮਿਥ ਨੇ 107 ਗੇਂਦਾਂ ਦਾ ਸਾਹਮਣਾ ਕੀਤਾ ਅਤੇ 37 ਦੌੜਾਂ ਬਣਾ ਕੇ ਆਊਟ ਹੋ ਗਏ। ਉਨ੍ਹਾਂ 7 ਚੌਕੇ ਮਾਰੇ। ਇਸ ਤਰ੍ਹਾਂ ਖ਼ਬਰ ਲਿਖੇ ਜਾਣ ਤੱਕ ਜਡੇਜਾ ਨੇ 15 ਓਵਰਾਂ ਵਿੱਚ 30 ਦੌੜਾਂ ਦੇ ਕੇ 3 ਵਿਕਟਾਂ ਲਈਆਂ। ਉਨ੍ਹਾਂ 7 ਮੇਡਨ ਓਵਰ ਵੀ ਲਏ। ਜਡੇਜਾ ਨੇ ਆਪਣੀ ਖਤਰਨਾਕ ਗੇਂਦਬਾਜ਼ੀ ਦੇ ਦਮ 'ਤੇ ਆਸਟ੍ਰੇਲੀਆਈ ਕੈਂਪ 'ਚ ਦਹਿਸ਼ਤ ਪੈਦਾ ਕਰ ਦਿੱਤੀ। ਇਸ ਤਰ੍ਹਾਂ ਆਸਟ੍ਰੇਲੀਆ ਨੇ 109 ਦੌੜਾਂ ਦੇ ਸਕੋਰ 'ਤੇ ਕੁੱਲ 5 ਵਿਕਟਾਂ ਗੁਆ ਦਿੱਤੀਆਂ। ਇਸ ਦੇ ਨਾਲ ਹੀ ਟੀਮ ਇੰਡੀਆ ਲਈ ਜਡੇਜਾ ਦੇ ਨਾਲ-ਨਾਲ ਮੁਹੰਮਦ ਸ਼ਮੀ ਅਤੇ ਮੁਹੰਮਦ ਸਿਰਾਜ ਨੇ ਖਬਰ ਲਿਖੇ ਜਾਣ ਤੱਕ ਇੱਕ-ਇੱਕ ਵਿਕਟ ਲਈ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 

 

ਇਹ ਵੀ ਪੜ੍ਹੋ:

 



 


Viral Video: ਸੱਪਾਂ ਦੇ ਝੁੰਡ ਨੂੰ ਹੱਥਾਂ ਨਾਲ ਸੁੱਟਦਾ ਨਜ਼ਰ ਆਇਆ ਵਿਅਕਤੀ, ਵੀਡੀਓ ਦੇਖ ਕੇ ਉੱਡ ਜਾਣਗੇ ਹੋਸ਼!


 


 


 



 

 

 



ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


 


 


Android ਫੋਨ ਲਈ ਕਲਿਕ ਕਰੋ


 



Iphone ਲਈ ਕਲਿਕ ਕਰੋ