(Source: ECI/ABP News/ABP Majha)
Fan Touches MS Dhoni's Feet: ਮਹਿਲਾ ਫੈਨ ਨੇ MS Dhoni ਦੇ ਛੂਹੇ ਪੈਰ, ਮਾਹੀ ਦੇ ਰਿਐਕਸ਼ਨ ਨੇ ਜਿੱਤਿਆ ਦਿਲ
Fan Touches MS Dhoni's Feet: ਚੇਨਈ ਸੁਪਰ ਕਿੰਗਜ਼ ਦੇ ਕਪਤਾਨ ਮਹਿੰਦਰ ਸਿੰਘ ਧੋਨੀ ਇੰਡੀਅਨ ਪ੍ਰੀਮੀਅਰ ਲੀਗ 2023 ਤੋਂ ਬ੍ਰੇਕ 'ਤੇ ਹਨ। ਅੰਤਰਰਾਸ਼ਟਰੀ ਕ੍ਰਿਕਟ ਤੋਂ ਸੰਨਿਆਸ ਲੈਣ ਤੋਂ ਬਾਅਦ ਉਹ ਜ਼ਿਆਦਾਤਰ ਸਮਾਂ ਘਰ ਵਿੱਚ ਹੀ ਬਿਤਾਉਂਦੇ ਹਨ।
Fan Touches MS Dhoni's Feet: ਚੇਨਈ ਸੁਪਰ ਕਿੰਗਜ਼ ਦੇ ਕਪਤਾਨ ਮਹਿੰਦਰ ਸਿੰਘ ਧੋਨੀ ਇੰਡੀਅਨ ਪ੍ਰੀਮੀਅਰ ਲੀਗ 2023 ਤੋਂ ਬ੍ਰੇਕ 'ਤੇ ਹਨ। ਅੰਤਰਰਾਸ਼ਟਰੀ ਕ੍ਰਿਕਟ ਤੋਂ ਸੰਨਿਆਸ ਲੈਣ ਤੋਂ ਬਾਅਦ ਉਹ ਜ਼ਿਆਦਾਤਰ ਸਮਾਂ ਘਰ ਵਿੱਚ ਹੀ ਬਿਤਾਉਂਦੇ ਹਨ। ਹਾਲਾਂਕਿ ਉਹ ਸੈਰ ਲਈ ਵੀ ਨਿਕਲਦੇ ਹਨ। ਸੰਨਿਆਸ ਤੋਂ ਬਾਅਦ ਵੀ ਧੋਨੀ ਦੀ ਫੈਨ ਫਾਲੋਇੰਗ ਘੱਟ ਨਹੀਂ ਹੋਈ ਹੈ। ਇਸ ਦਾ ਸਬੂਤ ਸੋਸ਼ਲ ਮੀਡੀਆ 'ਤੇ ਅਕਸਰ ਦੇਖਣ ਨੂੰ ਮਿਲਦੀਆਂ ਵੀਡੀਓਜ਼ ਹਨ। ਧੋਨੀ ਦਾ ਇੱਕ ਦਿਲ ਜਿੱਤਣ ਵਾਲਾ ਵੀਡੀਓ ਵਾਇਰਲ ਹੋ ਰਿਹਾ ਹੈ।
Mahi🫶❤️#MSDhoni pic.twitter.com/Y5Q6zYdypf
— Chakri Dhoni (@ChakriDhoni17) August 27, 2023
ਧੋਨੀ ਦਾ ਰਿਐਕਸ਼ਨ
ਦਰਅਸਲ, ਇੱਕ ਵੀਡੀਓ 'ਚ ਧੋਨੀ ਬੈਠੇ ਨਜ਼ਰ ਆ ਰਹੇ ਹਨ। ਉਸ ਦੇ ਕੋਲ ਇੱਕ ਮਹਿਲਾ ਫੈਨ ਖੜੀ ਹੈ। ਧੋਨੀ ਦੇ ਫੈਨ ਨੇ ਉਨ੍ਹਾਂ ਦੇ ਪੈਰ ਛੂਹ ਲਏ। ਇਹ ਦੇਖ ਕੇ ਧੋਨੀ ਨੇ ਉਸ ਨਾਲ ਹੱਥ ਮਿਲਾਇਆ। ਇਸ ਵੀਡੀਓ ਨੂੰ ਸੋਸ਼ਲ ਮੀਡੀਆ 'ਤੇ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਇਸਨੂੰ ਟਵਿੱਟਰ (ਐਕਸ) 'ਤੇ ਬਹੁਤ ਸਾਰੇ ਉਪਭੋਗਤਾਵਾਂ ਦੁਆਰਾ ਸਾਂਝਾ ਕੀਤਾ ਗਿਆ ਹੈ। ਧੋਨੀ ਦੇ ਪੈਰ ਛੂਹਣ ਦੇ ਕਈ ਵੀਡੀਓ ਸਾਹਮਣੇ ਆ ਚੁੱਕੇ ਹਨ। ਉਨ੍ਹਾਂ ਦੇ ਕਈ ਪ੍ਰਸ਼ੰਸਕ ਅਜਿਹਾ ਕਰ ਚੁੱਕੇ ਹਨ। IPL 2023 ਦੇ ਉਦਘਾਟਨੀ ਸਮਾਰੋਹ ਦੌਰਾਨ ਗਾਇਕ ਅਰਿਜੀਤ ਸਿੰਘ ਨੇ ਵੀ ਧੋਨੀ ਦੇ ਪੈਰ ਛੂਹੇ ਸੀ।
ਧੋਨੀ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੇ ਹਨ। ਇੰਸਟਾਗ੍ਰਾਮ 'ਤੇ ਉਸ ਨੂੰ 45 ਮਿਲੀਅਨ ਤੋਂ ਵੱਧ ਲੋਕ ਫਾਲੋ ਕਰਦੇ ਹਨ। ਧੋਨੀ ਨੇ ਆਪਣੇ ਜਨਮਦਿਨ 'ਤੇ ਇੰਸਟਾਗ੍ਰਾਮ 'ਤੇ ਆਖਰੀ ਪੋਸਟ ਸ਼ੇਅਰ ਕੀਤੀ ਹੈ। ਇਸ 'ਚ ਉਹ ਆਪਣੇ ਪਾਲਤੂ ਕੁੱਤਿਆਂ ਨਾਲ ਨਜ਼ਰ ਆ ਰਹੇ ਹਨ। ਧੋਨੀ ਨੇ ਆਪਣੇ ਜਨਮਦਿਨ 'ਤੇ ਉਨ੍ਹਾਂ ਨਾਲ ਕੇਕ ਕੱਟਿਆ ਸੀ। ਇਸ ਵੀਡੀਓ ਨੂੰ ਇੰਸਟਾਗ੍ਰਾਮ 'ਤੇ ਇਕ ਕਰੋੜ ਤੋਂ ਵੱਧ ਲੋਕਾਂ ਨੇ ਪਸੰਦ ਕੀਤਾ। ਇਸ ਦੇ ਨਾਲ ਹੀ ਹਜ਼ਾਰਾਂ ਲੋਕਾਂ ਨੇ ਕੁਮੈਂਟ ਵੀ ਕੀਤੇ ਸਨ।
ਧੋਨੀ ਦੀ ਪਤਨੀ ਸਾਕਸ਼ੀ ਉਨ੍ਹਾਂ ਤੋਂ ਜ਼ਿਆਦਾ ਸੋਸ਼ਲ ਮੀਡੀਆ 'ਤੇ ਐਕਟਿਵ ਰਹਿੰਦੀ ਹੈ। ਉਹ ਅਕਸਰ ਤਸਵੀਰਾਂ ਅਤੇ ਵੀਡੀਓਜ਼ ਸ਼ੇਅਰ ਕਰਦੀ ਰਹਿੰਦੀ ਹੈ। ਧੋਨੀ ਦੀ ਬੇਟੀ ਜੀਵਾ ਦਾ ਵੀ ਇੰਸਟਾਗ੍ਰਾਮ ਅਕਾਊਂਟ ਹੈ। ਅਕਸਰ ਇਸ 'ਤੇ ਕੁਝ ਦੇਖਣ ਨੂੰ ਮਿਲਦਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।