ਪੜਚੋਲ ਕਰੋ

MS Dhoni: ਧੋਨੀ ਦੇ ਮੈਨੇਜਰ ਨੇ ਲੱਖਾਂ ਦੀ ਧੋਖਾਧੜੀ ਦੇ ਮਾਮਲੇ 'ਚ ਦਰਜ ਕਰਵਾਈ FIR, ਜਾਣੋ ਪੂਰਾ ਮਾਮਲਾ

MS Dhoni's Manager Cheating: ਮਹਿੰਦਰ ਸਿੰਘ ਧੋਨੀ ਦੇ ਮੈਨੇਜਰ ਸਵਾਮੀਨਾਥਨ ਸ਼ੰਕਰ ਨੇ ਬੈਂਗਲੁਰੂ ਦੇ ਇਕ ਥਾਣੇ 'ਚ ਲੱਖਾਂ ਦੀ ਧੋਖਾਧੜੀ ਦਾ ਮਾਮਲਾ ਦਰਜ ਕਰਵਾਇਆ ਹੈ। ਕੇਸ ਦਰਜ ਕਰਵਾਉਣ

MS Dhoni's Manager Cheating: ਮਹਿੰਦਰ ਸਿੰਘ ਧੋਨੀ ਦੇ ਮੈਨੇਜਰ ਸਵਾਮੀਨਾਥਨ ਸ਼ੰਕਰ ਨੇ ਬੈਂਗਲੁਰੂ ਦੇ ਇਕ ਥਾਣੇ 'ਚ ਲੱਖਾਂ ਦੀ ਧੋਖਾਧੜੀ ਦਾ ਮਾਮਲਾ ਦਰਜ ਕਰਵਾਇਆ ਹੈ। ਕੇਸ ਦਰਜ ਕਰਵਾਉਣ ਲਈ ਦੋਸ਼ ਲਾਇਆ ਗਿਆ ਸੀ ਕਿ ਉਸ ਦੇ ਦੋਸਤ ਨੂੰ ਇੱਕ ਵਿਅਕਤੀ ਨੇ ਮੰਦਰ ਵਿੱਚ ਵੀਆਈਪੀ ਦਰਸ਼ਨ ਦੇ ਨਾਂ ’ਤੇ ਠੱਗੀ ਮਾਰੀ ਹੈ। ਇੰਨਾ ਹੀ ਨਹੀਂ, ਧੋਖਾਧੜੀ ਕਰਨ ਵਾਲੇ ਵਿਅਕਤੀ ਨੇ ਖੁਦ ਨੂੰ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦਾ ਨਿੱਜੀ ਸਹਾਇਕ ਵੀ ਦੱਸਿਆ ਹੈ।

'ਇੰਡੀਅਨ ਐਕਸਪ੍ਰੈਸ' ਦੀ ਖਬਰ ਮੁਤਾਬਕ ਧੋਨੀ ਦੇ ਮੈਨੇਜਰ ਸਵਾਮੀਮਥ ਸ਼ੰਕਰ ਨੇ ਆਪਣੀ ਸ਼ਿਕਾਇਤ 'ਚ ਕਿਹਾ ਹੈ ਕਿ ਠੱਗੀ ਕਰਨ ਵਾਲਿਆ ਨੇ ਉਨ੍ਹਾਂ ਦੇ ਦੋਸਤ ਨਾਲ ਕਰੀਬ 6.3 ਲੱਖ ਰੁਪਏ ਦੀ ਠੱਗੀ ਮਾਰੀ ਹੈ। ਉਸਨੇ ਐਫਆਈਆਰ ਵਿੱਚ ਦੱਸਿਆ ਕਿ ਉਸਨੂੰ 26 ਅਕਤੂਬਰ ਨੂੰ ਇੱਕ ਅਣਪਛਾਤੇ ਵਿਅਕਤੀ ਦਾ ਫੋਨ ਆਇਆ ਸੀ। ਕਾਲ ਕਰਨ ਵਾਲੇ ਵਿਅਕਤੀ ਨੇ ਆਪਣੀ ਜਾਣ-ਪਛਾਣ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੀ ਨਿੱਜੀ ਸਹਾਇਕ ਦੱਸਦਿਆਂ ਕਿਹਾ ਕਿ ਉਸ ਦੇ ਨਾਲ ਜੱਜ ਦਾ ਬੇਟਾ ਸੀ, ਜਿਸ ਦਾ ਨਾਂ ਸੰਦੀਪ ਹੈ, ਦੋਵੇਂ ਧੋਨੀ ਨੂੰ ਮਿਲਣਾ ਚਾਹੁੰਦੇ ਸਨ। ਸੰਦੀਪ ਨੂੰ ਵਿੱਤ ਮੰਤਰੀ ਦਾ ਨਿੱਜੀ ਸਹਾਇਕ ਮੰਨਦੇ ਹੋਏ ਸਵਾਮੀਨਾਥਨ ਨੇ 30 ਨਵੰਬਰ ਨੂੰ ਇਕ ਹੋਟਲ 'ਚ ਦੋਵਾਂ ਨੂੰ ਧੋਨੀ ਨਾਲ ਮਿਲਾਇਆ।

ਧੋਨੀ ਦੇ ਮੈਨੇਜਰ ਨੇ ਸ਼ਿਕਾਇਤ 'ਚ ਅੱਗੇ ਕਿਹਾ ਕਿ ਮੀਟਿੰਗ ਤੋਂ ਬਾਅਦ ਸੰਦੀਪ ਨੇ ਉਸ ਨੂੰ ਤਿਰੂਪਤੀ ਦਰਸ਼ਨ ਲਈ ਵੀਆਈਪੀ ਪਾਸ ਦਾ ਪ੍ਰਬੰਧ ਕਰਨ ਲਈ ਕਿਹਾ। ਇਸ ਤੋਂ ਬਾਅਦ ਸੰਦੀਪ ਨੇ 20 ਦਸੰਬਰ ਨੂੰ ਸ਼ੰਕਰ ਨੂੰ ਦੁਬਾਰਾ ਫੋਨ ਕਰਕੇ ਦੱਸਿਆ ਕਿ ਪਾਸ ਦਾ ਪ੍ਰਬੰਧ ਹੋ ਗਿਆ ਹੈ, ਜਿਸ ਲਈ ਉਸ ਨੇ 6.3 ਲੱਖ ਰੁਪਏ ਮੰਗੇ।

ਇਸ ਦੌਰਾਨ ਸਵਾਮੀਨਾਥਨ ਸ਼ੰਕਰ ਸ਼ਹਿਰ ਤੋਂ ਬਾਹਰ ਸੀ, ਇਸ ਲਈ ਉਸ ਨੇ ਬੈਂਗਲੁਰੂ ਤੋਂ ਆਪਣੇ ਦੋਸਤ ਵਿਨੀਤ ਚੰਦਰਸ਼ੇਖਰ ਨੂੰ ਪਾਸ ਦੇਣ ਲਈ ਕਿਹਾ। ਇਸ ਤੋਂ ਬਾਅਦ ਠੱਗ ਇੱਕ ਹੋਰ ਚਾਲ ਚਲਦੇ ਹਨ। ਵਿਨੀਤ ਨੂੰ ਨਾਗੇਸ਼ਵਰ ਰਾਓ ਨਾਂ ਦੇ ਵਿਅਕਤੀ ਦਾ ਫੋਨ ਆਇਆ, ਜੋ ਉਸ ਤੋਂ ਉੱਥੇ ਰਹਿਣ, ਦਾਨ ਅਤੇ ਹੋਰ ਚੀਜ਼ਾਂ ਲਈ 6.3 ਲੱਖ ਰੁਪਏ ਵਸੂਲਦਾ ਹੈ। ਇਹ ਰਕਮ ਦੋ ਕਿਸ਼ਤਾਂ ਵਿੱਚ ਲਈ ਜਾਂਦੀ ਹੈ। ਪਰ ਜਦੋਂ ਪੈਸੇ ਦੇਣ ਤੋਂ ਬਾਅਦ ਵੀ ਦਰਸ਼ਨਾਂ ਲਈ ਪਾਸ ਨਹੀਂ ਮਿਲਿਆ ਤਾਂ ਧੋਨੀ ਦੇ ਮੈਨੇਜਰ ਸਵਾਮੀਨਾਥਨ ਸ਼ੰਕਰ ਨੇ ਐਚਐਸਆਰ ਲੇਆਉਟ ਥਾਣੇ ਵਿੱਚ ਇਸ ਸਬੰਧੀ ਸ਼ਿਕਾਇਤ ਦਰਜ ਕਰਵਾਈ।

ਸ਼ਿਕਾਇਤ ਤੋਂ ਬਾਅਦ ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਆਈਪੀਐਲ ਦੀ ਧਾਰਾ 419 ਅਤੇ 420 (ਧੋਖਾਧੜੀ) ਤੋਂ ਇਲਾਵਾ ਆਈਟੀ ਐਕਟ ਦੀ ਧਾਰਾ 66 ਸੀ ਅਤੇ 66 ਡੀ ਤਹਿਤ ਕੇਸ ਦਰਜ ਕੀਤਾ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab Police: ਦਵਿੰਦਰ ਬੰਬੀਹਾ ਗੈਂਗ ਦੇ 2 ਮੈਂਬਰ ਗ੍ਰਿਫਤਾਰ, ਦੋ ਪਿਸ*ਤੌਲਾਂ ਸਮੇਤ ਸੱਤ ਕਾਰ*ਤੂਸ ਬਰਾਮਦ

Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ

Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ

Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Advertisement
ABP Premium

ਵੀਡੀਓਜ਼

Son of Sardaar ਡਾਇਰੈਕਟਰ Ashwni Dhir ਦੇ 18 ਸਾਲਾ ਬੇਟੇ Jalaj Dhir ਦੀ ਕਾਰ ਹਾਦਸੇ 'ਚ ਮੌਤ, ਦੋਸਤ ਗ੍ਰਿਫਤਾਰ!Bhagwant Maan | ਜਿਮਨੀ ਚੋਣਾਂ ਤੋਂ ਬਾਅਦ ਵਿਧਾਇਕਾਂ ਦੇ ਨਾਲ ਮੁੱਖ ਮੰਤਰੀ ਪੰਜਾਬ ਦੀ ਪਹਿਲੀ ਮੁਲਾਕਾਤ |Abp SanjahPolice Encounter | Lawrence Bishnoi ਦੇ ਸਾਥੀਆਂ ਨੂੰ ਪੰਜਾਬ ਪੁਲਿਸ ਨੇਚਟਾਈ ਧੂਲ! |Abp SanjhaHarsimrat Kaur | ਸਦਨ 'ਚ ਗੱਜੀ ਹਰਸਿਮਰਤ ਕੌਰ ਬਾਦਲ! ਅਸੀਂ ਮੁੱਦੇ ਕਿੱਥੇ ਜਾ ਕੇ ਉਠਾਈਏ ? |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Police: ਦਵਿੰਦਰ ਬੰਬੀਹਾ ਗੈਂਗ ਦੇ 2 ਮੈਂਬਰ ਗ੍ਰਿਫਤਾਰ, ਦੋ ਪਿਸ*ਤੌਲਾਂ ਸਮੇਤ ਸੱਤ ਕਾਰ*ਤੂਸ ਬਰਾਮਦ
Punjab Police: ਦਵਿੰਦਰ ਬੰਬੀਹਾ ਗੈਂਗ ਦੇ 2 ਮੈਂਬਰ ਗ੍ਰਿਫਤਾਰ, ਦੋ ਪਿਸ*ਤੌਲਾਂ ਸਮੇਤ ਸੱਤ ਕਾਰ*ਤੂਸ ਬਰਾਮਦ
Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ
Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ
Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ
Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Farmer Protest: ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
IPL ਨਿਲਾਮੀ 'ਚ ਜਿਸ ਭਾਰਤੀ ਖਿਡਾਰੀ ਨੂੰ ਕਿਸੇ ਨੇ ਨਹੀਂ ਖਰੀਦਿਆ, T20 'ਚ ਸਭ ਤੋਂ ਤੇਜ਼ ਸੈਂਕੜਾ ਠੋਕਣ ਵਾਲਾ ਬਣਿਆ

1 ਦਸੰਬਰ ਤੋਂ ਮੋਬਾਈਲ 'ਚ ਨਹੀਂ ਆਉਣਗੇ OTP! Jio, Airtel, Vi ਅਤੇ BSNL ਯੂਜ਼ਰ ਜਾਣ ਲਓ ਆਹ ਨਿਯਮ

EPFO ਤੋਂ ਕਿੰਨੇ ਪੈਸੇ ਕਢਵਾਉਣ ਤੋਂ ਬਾਅਦ ਨਹੀਂ ਮਿਲਦੀ ਪੈਨਸ਼ਨ ? ਜਾਣ ਲਓ ਨਿਯਮ

Embed widget