Hyderabad Stadium, World Cup 2023: ਆਈਸੀਸੀ ਵਰਲਡ ਕੱਪ 2023 ਦੀਆਂ ਤਿਆਰੀਆਂ ਜ਼ੋਰਾਂ 'ਤੇ ਹਨ। ਦਰਅਸਲ, ਇਹ ਟੂਰਨਾਮੈਂਟ 5 ਅਕਤੂਬਰ ਤੋਂ ਭਾਰਤੀ ਧਰਤੀ 'ਤੇ ਕਰਵਾਇਆ ਜਾਣਾ ਹੈ। ਉੱਥੇ ਹੀ ਵਿਸ਼ਵ ਕੱਪ ਦਾ ਫਾਈਨਲ ਮੈਚ 19 ਨਵੰਬਰ ਨੂੰ ਖੇਡਿਆ ਜਾਵੇਗਾ। ਵਿਸ਼ਵ ਕੱਪ ਦਾ ਪਹਿਲਾ ਅਤੇ ਆਖਰੀ ਮੈਚ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ 'ਚ ਖੇਡਿਆ ਜਾਵੇਗਾ। ਭਾਰਤੀ ਟੀਮ ਆਪਣੀ ਵਿਸ਼ਵ ਕੱਪ ਮੁਹਿੰਮ ਦੀ ਸ਼ੁਰੂਆਤ ਆਸਟ੍ਰੇਲੀਆ ਖਿਲਾਫ ਮੈਚ ਨਾਲ ਕਰੇਗੀ। ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਮੈਚ 8 ਅਕਤੂਬਰ ਨੂੰ ਚੇਨਈ 'ਚ ਖੇਡਿਆ ਜਾਵੇਗਾ।


ਰਾਜੀਵ ਗਾਂਧੀ ਅੰਤਰਰਾਸ਼ਟਰੀ ਸਟੇਡੀਅਮ 'ਚ ਤਿਆਰੀਆਂ ਜ਼ੋਰਾਂ 'ਤੇ...


ਉੱਥੇ ਹੀ ਸੋਸ਼ਲ ਮੀਡੀਆ 'ਤੇ ਇਕ ਫੋਟੋ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਦਰਅਸਲ, ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਤਸਵੀਰ ਹੈਦਰਾਬਾਦ ਦੇ ਰਾਜੀਵ ਗਾਂਧੀ ਇੰਟਰਨੈਸ਼ਨਲ ਸਟੇਡੀਅਮ ਦੀ ਹੈ। ਵਿਸ਼ਵ ਕੱਪ ਤੋਂ ਪਹਿਲਾਂ ਹੈਦਰਾਬਾਦ ਦੇ ਰਾਜੀਵ ਗਾਂਧੀ ਅੰਤਰਰਾਸ਼ਟਰੀ ਸਟੇਡੀਅਮ ਵਿੱਚ ਸੁਧਾਰ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਨਵੀਂ ਫਲੱਡ ਲਾਈਟ ਲਗਾਈ ਜਾ ਰਹੀ ਹੈ। ਇਸ ਦੇ ਨਾਲ ਹੀ ਸਟੇਡੀਅਮ ਦੇ ਬਾਕੀ ਹਿੱਸੇ ਦੀ ਮੁਰੰਮਤ ਕੀਤੀ ਜਾ ਰਹੀ ਹੈ, ਤਾਂ ਜੋ ਵਿਸ਼ਵ ਕੱਪ ਤੋਂ ਪਹਿਲਾਂ ਕੋਈ ਖਾਮੀ ਨਾ ਰਹਿ ਜਾਵੇ।


ਇਹ ਵੀ ਪੜ੍ਹੋ: Virat Kohli: ਵਿਰਾਟ ਕੋਹਲੀ ਨੇ ਸਭ ਦੇ ਸਾਹਮਣੇ ਰੱਖਿਆ ਪ੍ਰਸ਼ੰਸਕ ਦਾ ਮਾਣ, ਸੈਲਫੀ ਦੀ ਮੰਗ ਕਰਨ 'ਤੇ ਕਹੀ ਇਹ ਗੱਲ


 




ਆਸਟ੍ਰੇਲੀਆ ਦੇ ਖਿਲਾਫ ਮੈਚ ਤੋਂ ਆਪਣੀ ਮੁਹਿੰਮ ਦੀ ਸ਼ੁਰੂਆਤ ਕਰੇਗੀ ਟੀਮ ਇੰਡੀਆ...


ਜ਼ਿਕਰਯੋਗ ਹੈ ਕਿ ਭਾਰਤੀ ਟੀਮ ਵਿਸ਼ਵ ਕੱਪ ਦੀ ਮੁਹਿੰਮ ਦੀ ਸ਼ੁਰੂਆਤ ਆਸਟਰੇਲੀਆ ਖਿਲਾਫ ਕਰੇਗੀ। ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਇਹ ਮੈਚ 8 ਅਕਤੂਬਰ ਨੂੰ ਚੇਨਈ ਦੇ ਐਮ.ਏ. ਚਿਦੰਬਰਮ ਸਟੇਡੀਅਮ 'ਚ ਖੇਡਿਆ ਜਾਵੇਗਾ। ਉੱਥੇ ਹੀ ਭਾਰਤ ਅਤੇ ਪਾਕਿਸਤਾਨ ਵਿਚਾਲੇ 14 ਅਕਤੂਬਰ ਨੂੰ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ 'ਚ ਮੈਚ ਖੇਡਿਆ ਜਾਵੇਗਾ। ਦਰਅਸਲ, ਪਹਿਲੇ ਸ਼ੈਡਿਊਲ ਮੁਤਾਬਕ ਭਾਰਤ ਅਤੇ ਪਾਕਿਸਤਾਨ ਵਿਚਾਲੇ ਮੈਚ 15 ਅਕਤੂਬਰ ਨੂੰ ਖੇਡਿਆ ਜਾਣਾ ਸੀ, ਪਰ ਬਾਅਦ 'ਚ ਤਰੀਕ ਬਦਲ ਦਿੱਤੀ ਗਈ। ਹੁਣ ਇਹ ਮੈਚ 14 ਅਕਤੂਬਰ ਨੂੰ ਹੋਣਾ ਹੈ।


ਇਹ ਵੀ ਪੜ੍ਹੋ: Watch: ਧੋਨੀ ਨੇ ਰਾਹ ਚੱਲਦੇ ਲੋਕਾਂ ਤੋਂ ਪੁੱਛਿਆ ਰਸਤਾ, ਮਾਹੀ ਦਾ ਵੀਡੀਓ ਹੋਇਆ ਵਾਇਰਲ