Virat Kohli IND vs NZ Semifinal: ਸ਼ੁਭਮਨ ਗਿੱਲ ਤੋਂ ਬਾਅਦ ਵਿਰਾਟ ਕੋਹਲੀ ਨੇ ਪੰਜਾਹ ਦੌੜਾਂ ਦਾ ਅੰਕੜਾ ਛੂਹ ਲਿਆ ਹੈ। ਵਿਰਾਟ ਕੋਹਲੀ ਦੇ ਵਨਡੇ ਕਰੀਅਰ ਦਾ ਇਹ 72ਵਾਂ ਅਰਧ ਸੈਂਕੜਾ ਹੈ। ਇਸ ਦੇ ਨਾਲ ਹੀ ਵਿਰਾਟ ਕੋਹਲੀ ਨੇ ਵਨਡੇ ਵਿਸ਼ਵ ਕੱਪ ਦੇ ਨਾਕਆਊਟ ਮੈਚ ਵਿੱਚ ਪਹਿਲੀ ਵਾਰ ਪੰਜਾਹ ਦੌੜਾਂ ਦਾ ਅੰਕੜਾ ਪਾਰ ਕੀਤਾ ਹੈ। ਪਰ ਕੀ ਅੱਜ ਵਿਰਾਟ ਕੋਹਲੀ ਆਪਣੇ ਅਰਧ ਸੈਂਕੜੇ ਨੂੰ ਸੈਂਕੜਾ 'ਚ ਬਦਲ ਸਕਣਗੇ? ਹਾਲਾਂਕਿ ਖਬਰ ਲਿਖੇ ਜਾਣ ਤੱਕ ਵਿਰਾਟ ਕੋਹਲੀ 71 ਗੇਂਦਾਂ 'ਤੇ 65 ਦੌੜਾਂ ਬਣਾ ਕੇ ਖੇਡ ਰਹੇ ਹਨ। ਹੁਣ ਤੱਕ ਉਹ ਆਪਣੀ ਪਾਰੀ 'ਚ 5 ਚੌਕੇ ਅਤੇ 1 ਛੱਕਾ ਲਗਾ ਚੁੱਕੇ ਹਨ।
ਅੱਜ ਸਚਿਨ ਤੇਂਦੁਲਕਰ ਨੂੰ ਪਿੱਛੇ ਛੱਡ ਸਕਦੇ ਹਨ ਵਿਰਾਟ ਕੋਹਲੀ...
ਵਿਰਾਟ ਕੋਹਲੀ ਨੇ ਆਪਣੇ ਵਨਡੇ ਕਰੀਅਰ 'ਚ 49 ਸੈਂਕੜੇ ਲਗਾਏ ਹਨ। ਵਿਰਾਟ ਕੋਹਲੀ ਅਤੇ ਸਚਿਨ ਤੇਂਦੁਲਕਰ ਵਨਡੇ ਫਾਰਮੈਟ ਵਿੱਚ ਸਭ ਤੋਂ ਵੱਧ ਸੈਂਕੜੇ ਲਗਾਉਣ ਵਾਲੇ ਬੱਲੇਬਾਜ਼ ਹਨ। ਦੋਵੇਂ ਦਿੱਗਜਾਂ ਨੇ 49-49 ਸੈਂਕੜੇ ਲਗਾਏ ਹਨ ਪਰ ਜੇਕਰ ਵਿਰਾਟ ਕੋਹਲੀ ਅੱਜ ਸੈਂਕੜਾ ਲਗਾਉਣ 'ਚ ਕਾਮਯਾਬ ਹੋ ਜਾਂਦੇ ਹਨ ਤਾਂ ਉਹ ਸਚਿਨ ਤੇਂਦੁਲਕਰ ਨੂੰ ਪਿੱਛੇ ਛੱਡ ਦੇਣਗੇ। ਭਾਰਤੀ ਪ੍ਰਸ਼ੰਸਕਾਂ ਨੂੰ ਉਮੀਦ ਹੈ ਕਿ ਜਿਸ ਤਰ੍ਹਾਂ ਵਿਰਾਟ ਕੋਹਲੀ ਬੱਲੇਬਾਜ਼ੀ ਕਰ ਰਹੇ ਹਨ, ਉਹ ਯਕੀਨੀ ਤੌਰ 'ਤੇ ਆਪਣਾ 50ਵਾਂ ਵਨਡੇ ਸੈਂਕੜਾ ਲਗਾਉਣਗੇ।
ਟੀਮ ਇੰਡੀਆ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰ ਰਹੀ
ਨਿਊਜ਼ੀਲੈਂਡ ਖਿਲਾਫ ਸੈਮੀਫਾਈਨਲ ਮੈਚ 'ਚ ਭਾਰਤੀ ਟੀਮ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰ ਰਹੀ ਹੈ। ਖ਼ਬਰ ਲਿਖੇ ਜਾਣ ਤੱਕ ਭਾਰਤੀ ਟੀਮ ਨੇ 31 ਓਵਰਾਂ 'ਚ 1 ਵਿਕਟ 'ਤੇ 221 ਦੌੜਾਂ ਬਣਾ ਲਈਆਂ ਹਨ। ਭਾਰਤੀ ਕਪਤਾਨ ਰੋਹਿਤ ਸ਼ਰਮਾ 29 ਗੇਂਦਾਂ ਵਿੱਚ 47 ਦੌੜਾਂ ਬਣਾ ਕੇ ਟਿਮ ਸਾਊਥੀ ਦਾ ਸ਼ਿਕਾਰ ਬਣੇ। ਇਸ ਤੋਂ ਬਾਅਦ ਸ਼ੁਭਮਨ ਗਿੱਲ 65 ਗੇਂਦਾਂ 'ਤੇ 79 ਦੌੜਾਂ ਬਣਾ ਕੇ ਰਿਟਾਇਰ ਹਰਟ ਹੋ ਗਏ। ਇਸ ਸਮੇਂ ਵਿਰਾਟ ਕੋਹਲੀ ਅਤੇ ਸ਼੍ਰੇਅਸ ਅਈਅਰ ਕਰੀਜ਼ 'ਤੇ ਹਨ। ਵਿਰਾਟ ਕੋਹਲੀ ਅਤੇ ਸ਼੍ਰੇਅਸ ਅਈਅਰ ਵਿਚਾਲੇ 52 ਗੇਂਦਾਂ 'ਤੇ 58 ਦੌੜਾਂ ਦੀ ਸਾਂਝੇਦਾਰੀ ਹੋਈ। ਸ਼੍ਰੇਅਸ ਅਈਅਰ ਨੇ 19 ਗੇਂਦਾਂ 'ਤੇ 22 ਦੌੜਾਂ ਬਣਾਈਆਂ। ਉਸ ਨੇ ਆਪਣੀ ਪਾਰੀ 'ਚ 1 ਚੌਕਾ ਅਤੇ 1 ਛੱਕਾ ਲਗਾਇਆ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।