PAK vs NZ Semi-final : ਡੇਰਿਲ ਮਿਸ਼ੇਲ (Daryl Mitchell) ਅਤੇ ਕਪਤਾਨ ਕੇਨ ਵਿਲੀਅਮਸਨ (Captain Kane Williamson) ਦੀ ਪਾਰੀ ਦੇ ਦਮ 'ਤੇ ਸਿਡਨੀ ਕ੍ਰਿਕਟ ਗਰਾਊਂਡ ਵਿੱਚ ਖੇਡੇ ਜਾ ਰਹੇ ਆਈਸੀਸੀ ਟੀ-20 ਵਿਸ਼ਵ ਕੱਪ 2022 (T20 World Cup 2022) ਦੇ ਪਹਿਲੇ ਸੈਮੀਫਾਈਨਲ ਮੈਚ 'ਚ ਨਿਊਜ਼ੀਲੈਂਡ ਨੇ ਪਾਕਿਸਤਾਨ ਨੂੰ ਜਿੱਤ ਲਈ 153 ਦੌੜਾਂ ਦਾ ਟੀਚਾ ਦਿੱਤਾ ਹੈ।

ਨਿਊਜ਼ੀਲੈਂਡ ਦੀ ਸ਼ੁਰੂਆਤ ਰਹੀ ਖ਼ਰਾਬ 

ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਉਤਰੀ ਨਿਊਜ਼ੀਲੈਂਡ ਦੀ ਸ਼ੁਰੂਆਤ ਖ਼ਰਾਬ ਰਹੀ ਅਤੇ ਕੁੱਲ 50 ਦੌੜਾਂ ਤੋਂ ਪਹਿਲਾਂ ਫਿਨ ਐਲਨ (4), ਡੇਵੋਨ ਕੋਨਵੇ (21) ਅਤੇ ਗਲੇਨ ਫਿਲਿਪਸ (6) ਆਊਟ ਹੋ ਕੇ ਪੈਵੇਲੀਅਨ ਪਰਤ ਗਏ। ਇਸ ਤੋਂ ਬਾਅਦ ਕਪਤਾਨ ਕੇਨ ਵਿਲੀਅਮਸਨ ਨੇ ਡੇਰਿਲ ਮਿਸ਼ੇਲ ਨਾਲ ਮਿਲ ਕੇ ਪਾਰੀ ਨੂੰ ਸੰਭਾਲਿਆ ਅਤੇ ਚੌਥੀ ਵਿਕਟ ਲਈ 68 ਦੌੜਾਂ ਦੀ ਸਾਂਝੇਦਾਰੀ ਕੀਤੀ। ਵਿਲੀਅਮਸਨ ਨੇ 42 ਗੇਂਦਾਂ ਵਿੱਚ 46 ਦੌੜਾਂ ਬਣਾਈਆਂ, ਜਿਸ ਵਿੱਚ ਇੱਕ ਚੌਕਾ ਅਤੇ ਇੱਕ ਛੱਕਾ ਸ਼ਾਮਲ ਸੀ।

ਮਿਸ਼ੇਲ ਬਣਾਈਆਂ 53 ਦੌੜਾਂ

ਮਿਸ਼ੇਲ ਨੇ 35 ਗੇਂਦਾਂ 'ਤੇ ਤਿੰਨ ਚੌਕਿਆਂ ਅਤੇ ਇਕ ਛੱਕੇ ਦੀ ਮਦਦ ਨਾਲ ਅਜੇਤੂ 53 ਦੌੜਾਂ ਬਣਾਈਆਂ, ਜਿਸ ਨਾਲ ਨਿਊਜ਼ੀਲੈਂਡ ਨੇ 4 ਵਿਕਟਾਂ ਦੇ ਨੁਕਸਾਨ 'ਤੇ 152 ਦੌੜਾਂ ਬਣਾਈਆਂ। ਪਾਕਿਸਤਾਨ ਲਈ ਸ਼ਾਹੀਨ ਅਫਰੀਦੀ ਨੇ ਦੋ ਅਤੇ ਮੁਹੰਮਦ ਨਵਾਜ਼ ਨੇ ਇਕ ਵਿਕਟ ਲਈ।

 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
ਇਹ ਵੀ ਪੜ੍ਹੋ: