(Source: ECI/ABP News/ABP Majha)
PSL: ਪਾਕਿਸਤਾਨ 'ਚ ਬੰਬ ਧਮਾਕੇ ਕਾਰਨ ਰੁਕਿਆ ਮੈਚ, ਬਾਬਰ ਤੇ ਸਰਫਰਾਜ਼ ਦੀਆਂ ਟੀਮਾਂ ਵਿਚਾਲੇ ਚੱਲ ਰਿਹਾ ਸੀ ਮੁਕਾਬਲਾ
Quetta Blast: ਪਾਕਿਸਤਾਨ ਸੁਪਰ ਲੀਗ ਵਿੱਚ ਪੇਸ਼ਾਵਰ ਜਾਲਮੀ ਤੇ ਕਵੇਟਾ ਗਲੈਡੀਏਟਰਜ਼ ਦੀਆਂ ਟੀਮਾਂ ਆਹਮੋ-ਸਾਹਮਣੇ ਸਨ। ਦੋਵੇਂ ਟੀਮਾਂ ਦੇ ਕਪਤਾਨ ਕ੍ਰਮਵਾਰ ਬਾਬਰ ਆਜ਼ਮ ਅਤੇ ਸਰਫਰਾਜ਼ ਖਾਨ ਹਨ ਪਰ ਧਮਾਕੇ ਤੋਂ ਬਾਅਦ ਮੈਚ ਨੂੰ ਰੋਕਣਾ ਪਿਆ।
Pakistan Super League : ਪਾਕਿਸਤਾਨ ਦੇ ਕਵੇਟਾ ਸ਼ਹਿਰ ਵਿੱਚ ਬੰਬ ਧਮਾਕਾ ਹੋਇਆ। ਇਸ ਧਮਾਕੇ ਤੋਂ ਬਾਅਦ ਕ੍ਰਿਕਟ ਮੈਚ ਨੂੰ ਰੋਕਣਾ ਪਿਆ। ਦਰਅਸਲ, ਪਾਕਿਸਤਾਨ ਸੁਪਰ ਲੀਗ ਵਿੱਚ ਪੇਸ਼ਾਵਰ ਜਾਲਮੀ ਤੇ ਕਵੇਟਾ ਗਲੇਡੀਏਟਰਜ਼ ਦੀਆਂ ਟੀਮਾਂ ਆਹਮੋ-ਸਾਹਮਣੇ ਸਨ। ਦੋਵੇਂ ਟੀਮਾਂ ਦੇ ਕਪਤਾਨ ਕ੍ਰਮਵਾਰ ਬਾਬਰ ਆਜ਼ਮ ਅਤੇ ਸਰਫਰਾਜ਼ ਖਾਨ ਹਨ ਪਰ ਧਮਾਕੇ ਤੋਂ ਬਾਅਦ ਮੈਚ ਅੱਧ ਵਿਚਾਲੇ ਹੀ ਰੋਕਣਾ ਪਿਆ। ਪਾਕਿਸਤਾਨੀ ਮੀਡੀਆ ਮੁਤਾਬਕ ਇਹ ਬੰਬ ਧਮਾਕਾ ਕਵੇਟਾ ਦੀ ਮੂਸਾ ਮਸਜਿਦ ਨੇੜੇ ਹੋਇਆ। ਜਿਸ ਥਾਂ 'ਤੇ ਧਮਾਕਾ ਹੋਇਆ ਉਹ ਸ਼ਹਿਰ ਤੋਂ ਮਹਿਜ਼ 15-20 ਮਿੰਟ ਦੀ ਦੂਰੀ 'ਤੇ ਹੈ। ਹਾਲਾਂਕਿ ਇਸ ਬੰਬ ਧਮਾਕੇ ਤੋਂ ਬਾਅਦ ਮੈਚ ਅੱਧ ਵਿਚਾਲੇ ਹੀ ਰੋਕ ਦਿੱਤਾ ਗਿਆ।
ਵੀਡੀਓ ਸੋਸ਼ਲ ਮੀਡੀਆ 'ਤੇ ਹੋਇਆ ਵਾਇਰਲ
ਪਾਕਿਸਤਾਨੀ ਮੀਡੀਆ ਮੁਤਾਬਕ ਪਾਕਿਸਤਾਨ ਸੁਰ ਲੀਗ ਦੇ ਮੈਚ ਦੌਰਾਨ ਪ੍ਰਸ਼ੰਸਕਾਂ ਨੇ ਸਟੇਡੀਅਮ 'ਚ ਹਿੰਸਾ ਫੈਲਾਈ। ਦਰਅਸਲ, ਕਈ ਪ੍ਰਸ਼ੰਸਕਾਂ ਨੂੰ ਸਟੇਡੀਅਮ ਦੇ ਅੰਦਰ ਅਤੇ ਆਲੇ-ਦੁਆਲੇ ਪੱਥਰ ਸੁੱਟਦੇ ਦੇਖਿਆ ਗਿਆ। ਇਸ ਦੇ ਨਾਲ ਹੀ ਸੋਸ਼ਲ ਮੀਡੀਆ 'ਤੇ ਅਜਿਹੇ ਕਈ ਵੀਡੀਓਜ਼ ਵਾਇਰਲ ਹੋ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਇਸ ਧਮਾਕੇ 'ਚ ਘੱਟੋ-ਘੱਟ ਪੰਜ ਲੋਕ ਜ਼ਖਮੀ ਹੋਏ ਹਨ। ਇਹ ਧਮਾਕਾ ਕਵੇਟਾ ਪੁਲਸ ਲਾਈਨਜ਼ ਇਲਾਕੇ 'ਚ ਹੋਇਆ ਅਤੇ ਜ਼ਖਮੀਆਂ, ਜਿਨ੍ਹਾਂ 'ਚ ਜ਼ਿਆਦਾਤਰ ਪੁਲਸ ਕਰਮਚਾਰੀ ਹਨ, ਨੂੰ ਸ਼ਹਿਰ ਦੇ ਸਿਵਲ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਸੁਰੱਖਿਆ ਬਲਾਂ ਨੇ ਘਟਨਾ ਵਾਲੀ ਥਾਂ ਨੂੰ ਘੇਰ ਲਿਆ ਹੈ।
ਪਾਕਿਸਤਾਨ ਸੁਪਰ ਲੀਗ ਦੇ ਮੈਚ ਨੂੰ ਪਿਆ ਰੋਕਣਾ
ਪੁਲਿਸ ਅਧਿਕਾਰੀਆਂ ਦੇ ਅਨੁਸਾਰ, ਸੁਰੱਖਿਆ ਬਲਾਂ ਨੇ ਘਟਨਾ ਵਾਲੀ ਥਾਂ ਨੂੰ ਘੇਰ ਲਿਆ ਹੈ, ਪਾਬੰਦੀਸ਼ੁਦਾ ਤਹਿਰੀਕ-ਏ-ਤਾਲਿਬਾਨ ਪਾਕਿਸਤਾਨ (ਟੀਟੀਪੀ) ਨੇ ਹਮਲੇ ਦੀ ਜ਼ਿੰਮੇਵਾਰੀ ਲਈ ਹੈ। ਟੀਟੀਪੀ ਨੇ ਧਮਾਕੇ ਤੋਂ ਬਾਅਦ ਕਿਹਾ ਕਿ ਸੁਰੱਖਿਆ ਅਧਿਕਾਰੀਆਂ ਨੂੰ ਨਿਸ਼ਾਨਾ ਬਣਾਇਆ ਗਿਆ ਸੀ। ਜ਼ਿਕਰਯੋਗ ਹੈ ਕਿ ਪਾਕਿਸਤਾਨ ਦੇ ਕਵੇਟਾ ਸ਼ਹਿਰ 'ਚ ਬੰਬ ਧਮਾਕਾ ਹੋਇਆ ਹੈ। ਜਿਸ ਤੋਂ ਬਾਅਦ ਪਾਕਿਸਤਾਨ ਸੁਪਰ ਲੀਗ ਵਿੱਚ ਪੇਸ਼ਾਵਰ ਜਾਲਮੀ ਅਤੇ ਕਵੇਟਾ ਗਲੇਡੀਏਟਰਜ਼ ਦੀਆਂ ਟੀਮਾਂ ਆਹਮੋ-ਸਾਹਮਣੇ ਸਨ। ਦੋਵੇਂ ਟੀਮਾਂ ਦੇ ਕਪਤਾਨ ਕ੍ਰਮਵਾਰ ਬਾਬਰ ਆਜ਼ਮ ਅਤੇ ਸਰਫਰਾਜ਼ ਖਾਨ ਹਨ ਪਰ ਧਮਾਕੇ ਤੋਂ ਬਾਅਦ ਮੈਚ ਅੱਧ ਵਿਚਾਲੇ ਹੀ ਰੋਕਣਾ ਪਿਆ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ
Lowest Score In Cricket : 6 ਦੌੜਾਂ 'ਤੇ ਆਲ ਆਊਟ ਹੋ ਗਈ ਟੀਮ, ਕ੍ਰਿਕਟ ਦੇ ਮੈਦਾਨ 'ਚ ਬਣਿਆ ਅਜੀਬ ਰਿਕਾਰਡ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ