India vs Pakistan, Pakistan Playing 11: ਭਾਰਤ ਅਤੇ ਪਾਕਿਸਤਾਨ ਦੀਆਂ ਟੀਮਾਂ 2 ਸਤੰਬਰ ਸ਼ਨੀਵਾਰ ਨੂੰ ਏਸ਼ੀਆ ਕੱਪ 2023 ਵਿੱਚ ਆਹਮੋ-ਸਾਹਮਣੇ ਹੋਣਗੀਆਂ। ਭਾਰਤ ਅਤੇ ਪਾਕਿਸਤਾਨ ਵਿਚਾਲੇ ਇਹ ਮੈਚ ਕੈਂਡੀ ਦੇ ਪੱਲੇਕੇਲੇ ਸਟੇਡੀਅਮ 'ਚ ਖੇਡਿਆ ਜਾਵੇਗਾ। ਪਾਕਿਸਤਾਨ ਨੇ ਭਾਰਤ ਖਿਲਾਫ ਮੈਚ ਲਈ ਆਪਣੀ ਪਲੇਇੰਗ ਇਲੈਵਨ ਦਾ ਐਲਾਨ ਕਰ ਦਿੱਤਾ ਹੈ।


ਪੂਰੀ ਤਰ੍ਹਾਂ ਠੀਕ ਹੋਏ ਸ਼ਾਹੀਨ ਅਫਰੀਦੀ


ਪਾਕਿਸਤਾਨ ਲਈ ਚੰਗੀ ਖ਼ਬਰ ਹੈ। ਸਟਾਰ ਤੇਜ਼ ਗੇਂਦਬਾਜ਼ ਸ਼ਾਹੀਨ ਅਫਰੀਦੀ ਭਾਰਤ ਖਿਲਾਫ ਮੈਚ ਤੋਂ ਪਹਿਲਾਂ ਪੂਰੀ ਤਰ੍ਹਾਂ ਫਿੱਟ ਹਨ। ਪਾਕਿਸਤਾਨ ਨੇ ਆਪਣੀ ਟੀਮ 'ਚ ਕੋਈ ਬਦਲਾਅ ਨਹੀਂ ਕੀਤਾ ਹੈ। ਪਾਕਿਸਤਾਨ ਭਾਰਤ ਦੇ ਖਿਲਾਫ ਸੇਮ ਟੀਮ ਨੂੰ ਮੈਦਾਨ ਵਿੱਚ ਉਤਾਰ ਰਿਹਾ ਹੈ।


ਭਾਰਤ ਦੇ ਖਿਲਾਫ ਪਾਕਿਸਤਾਨ ਦੀ ਪਲੇਇੰਗ ਇਲੈਵਨ- ਫਖਰ ਜਮਾਨ, ਇਮਾਮ ਉਲ ਹੱਕ, ਬਾਬਰ ਆਜ਼ਮ (ਕਪਤਾਨ), ਮੁਹੰਮਦ ਰਿਜਵਾਨ (ਵਿਕਟਕੀਪਰ), ਇਫਤਿਖਾਰ ਅਹਿਮਦ, ਸਲਮਾਨ ਆਗਾ, ਮੁਹੰਮਦ ਨਵਾਜ਼, ਸ਼ਾਦਾਬ ਖਾਨ, ਹਾਰਿਸ ਰਊਫ, ਨਸੀਮ ਸ਼ਾਹ ਅਤੇ ਸ਼ਾਹੀਨ ਸ਼ਾਹ ਅਫਰੀਦੀ।




ਇਹ ਵੀ ਪੜ੍ਹੋ: Rohit Sharma PC: ਪਾਕਿਸਤਾਨ ਖਿਲਾਫ ਮੈਚ ਤੋਂ ਪਹਿਲਾਂ ਰੋਹਿਤ ਸ਼ਰਮਾ ਨੇ ਕੀਤੀ ਪ੍ਰੈਸ ਕਾਨਫਰੰਸ, ਜਾਣੋ ਕੀ ਕੁਝ ਕਿਹਾ?


ਭਾਰਤ-ਪਾਕਿਸਤਾਨ ਦੇ ਮਹਾਮੁਕਾਬਲੇ 'ਚ ਬਾਰਿਸ਼ ਬਣ ਸਕਦੀ ਰੁਕਾਵਟ


ਪ੍ਰਸ਼ੰਸਕਾਂ ਲਈ ਬੂਰੀ ਖ਼ਬਰ ਹੈ। ਭਾਰਤ ਅਤੇ ਪਾਕਿਸਤਾਨ ਵਿਚਾਲੇ ਹੋਣ ਵਾਲਾ ਮੈਚ ਮੀਂਹ ਕਾਰਨ ਰੱਦ ਹੋ ਸਕਦਾ ਹੈ। ਦਰਅਸਲ, ਬਾਲਾਗੋਲਾ ਤੂਫਾਨ ਸ਼ਨੀਵਾਰ ਨੂੰ ਭਾਰੀ ਬਾਰਿਸ਼ ਲੈ ਕੇ ਆਉਣ ਵਾਲਾ ਹੈ। ਅਜਿਹੇ 'ਚ ਭਾਰਤ-ਪਾਕਿ ਮੈਚ ਮੀਂਹ ਨਾਲ ਪ੍ਰਭਾਵਿਤ ਹੋ ਸਕਦਾ ਹੈ। ਮੌਸਮ ਦੀ ਰਿਪੋਰਟ ਮੁਤਾਬਕ ਮੈਚ ਸ਼ੁਰੂ ਹੋਣ ਤੋਂ ਪਹਿਲਾਂ ਕੈਂਡੀ 'ਚ ਮੀਂਹ ਦੀ ਸੰਭਾਵਨਾ 68 ਫੀਸਦੀ ਹੈ। ਮੈਚ ਦੌਰਾਨ ਦਿਨ ਭਰ ਬੱਦਲ ਛਾਏ ਰਹਿਣਗੇ ਅਤੇ ਰੁਕ-ਰੁਕ ਕੇ ਮੀਂਹ ਪਵੇਗਾ।


ਜਾਣੋ ਜੇਕਰ ਮੀਂਹ ਦੀ ਵਜ੍ਹਾ ਕਰਕੇ ਰੱਦ ਹੋਇਆ ਮੈਚ ਤਾਂ ਕੀ ਹੋਵੇਗਾ?


ਜੇਕਰ ਭਾਰਤ ਅਤੇ ਪਾਕਿਸਤਾਨ ਵਿਚਾਲੇ ਮੈਚ ਮੀਂਹ ਕਾਰਨ ਰੱਦ ਹੋ ਜਾਂਦਾ ਹੈ ਤਾਂ ਦੋਵਾਂ ਟੀਮਾਂ ਨੂੰ 1-1 ਅੰਕ ਦਿੱਤਾ ਜਾਵੇਗਾ। ਅਜਿਹੇ 'ਚ ਪਾਕਿਸਤਾਨ ਦੀ ਟੀਮ 3 ਅੰਕਾਂ ਨਾਲ ਸੁਪਰ-4 ਲਈ ਕੁਆਲੀਫਾਈ ਕਰ ਲਵੇਗੀ। ਉੱਥੇ ਹੀ ਭਾਰਤੀ ਟੀਮ ਲਈ ਆਪਣੇ ਆਖ਼ਰੀ ਗਰੁੱਪ ਮੈਚ ਵਿੱਚ ਨੇਪਾਲ ਖ਼ਿਲਾਫ਼ ਜਿੱਤ ਦਰਜ ਕਰਨਾ ਬਹੁਤ ਜ਼ਰੂਰੀ ਹੋਵੇਗਾ। ਪਾਕਿਸਤਾਨ ਖਿਲਾਫ ਮੈਚ ਰੱਦ ਹੋਣ ਤੋਂ ਬਾਅਦ ਜੇਕਰ ਟੀਮ ਇੰਡੀਆ ਨੇਪਾਲ ਖਿਲਾਫ ਹਾਰਦੀ ਹੈ ਤਾਂ ਉਹ ਏਸ਼ੀਆ ਕੱਪ ਤੋਂ ਬਾਹਰ ਹੋ ਜਾਵੇਗੀ।


ਇਹ ਵੀ ਪੜ੍ਹੋ: Asia Cup 2023: ਪਾਕਿਸਤਾਨ ਖਿਲਾਫ ਮਹਾਮੁਕਾਬਲੇ ਤੋਂ ਪਹਿਲਾਂ ਸਟਾਰ ਸਪੋਰਟ ਨੇ ਰੋਹਿਤ ਸ਼ਰਮਾ ਤੇ ਵਿਰਾਟ ਕੋਹਲੀ ਦਾ ਪ੍ਰੋਮੋ ਕੀਤੀ ਜਾਰੀ, ਵੇਖੋ ਵੀਡੀਓ