ਪੜਚੋਲ ਕਰੋ

Asia Cup 2023: ਪਾਕਿਸਤਾਨੀ ਗੇਂਦਬਾਜ਼ਾਂ ਦੇ ਸਾਹਮਣੇ ਬੇਵੱਸ ਨਜ਼ਰ ਆਏ ਬੰਗਲਾਦੇਸ਼ੀ ਬੱਲੇਬਾਜ਼, 193 ‘ਤੇ ਹੋਏ ਆਲ ਆਊਟ

PAK vs BAN: ਬੰਗਲਾਦੇਸ਼ ਦੇ ਲਈ ਵਿਕਟਕੀਪਰ ਬੱਲੇਬਾਜ਼ ਮੁਸ਼ਫਿਕੁਰ ਰਹੀਮ ਨੇ 87 ਗੇਂਦਾਂ 'ਤੇ 64 ਦੌੜਾਂ ਦੀ ਪਾਰੀ ਖੇਡੀ। ਉੱਥੇ ਹੀ ਪਾਕਿਸਤਾਨ ਲਈ ਤੇਜ਼ ਗੇਂਦਬਾਜ਼ ਹਾਰਿਸ ਰਊਫ ਨੇ ਸਭ ਤੋਂ ਵੱਧ 4 ਵਿਕਟਾਂ ਲਈਆਂ।

PAK vs BAN Innings Report: ਏਸ਼ੀਆ ਕੱਪ ਦੇ ਸੁਪਰ-4 ਰਾਊਂਡ ਦਾ ਪਹਿਲਾ ਮੈਚ ਪਾਕਿਸਤਾਨ ਅਤੇ ਬੰਗਲਾਦੇਸ਼ ਵਿਚਾਲੇ ਖੇਡਿਆ ਜਾ ਰਿਹਾ ਹੈ। ਦੋਵੇਂ ਟੀਮਾਂ ਲਾਹੌਰ ਦੇ ਗੱਦਾਫੀ ਸਟੇਡੀਅਮ 'ਚ ਆਹਮੋ-ਸਾਹਮਣੇ ਹਨ। ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਉਤਰੀ ਬੰਗਲਾਦੇਸ਼ ਦੀ ਟੀਮ 38.4 ਓਵਰਾਂ 'ਚ 193 ਦੌੜਾਂ 'ਤੇ ਆਲ ਆਊਟ ਹੋ ਗਈ।

ਇਸ ਤਰ੍ਹਾਂ ਪਾਕਿਸਤਾਨ ਦੇ ਸਾਹਮਣੇ ਜਿੱਤ ਲਈ 194 ਦੌੜਾਂ ਦਾ ਟੀਚਾ ਹੈ। ਬੰਗਲਾਦੇਸ਼ ਲਈ ਵਿਕਟਕੀਪਰ ਬੱਲੇਬਾਜ਼ ਮੁਸ਼ਫਿਕੁਰ ਰਹੀਮ ਨੇ ਸਭ ਤੋਂ ਵੱਧ ਦੌੜਾਂ ਬਣਾਈਆਂ। ਮੁਸ਼ਫਿਕੁਰ ਰਹੀਮ ਨੇ 87 ਗੇਂਦਾਂ 'ਚ 64 ਦੌੜਾਂ ਦੀ ਪਾਰੀ ਖੇਡੀ। ਉਨ੍ਹਾਂ ਨੇ ਆਪਣੀ ਪਾਰੀ 'ਚ 5 ਚੌਕੇ ਲਗਾਏ। ਜਦਕਿ ਮੁਸ਼ਫਿਕੁਰ ਰਹੀਮ ਤੋਂ ਇਲਾਵਾ ਕਪਤਾਨ ਸ਼ਾਕਿਬ ਅਲ ਹਸਨ ਨੇ 57 ਗੇਂਦਾਂ 'ਤੇ 53 ਦੌੜਾਂ ਬਣਾਈਆਂ। ਉਨ੍ਹਾਂ ਨੇ ਆਪਣੀ ਪਾਰੀ 'ਚ 7 ਚੌਕੇ ਲਗਾਏ।

ਇਹ ਵੀ ਪੜ੍ਹੋ: ICC ODI Rankings: ਵਨਡੇ ਰੈਂਕਿੰਗ 'ਚ ਸ਼ੁਭਮਨ ਗਿੱਲ ਨੇ ਮਾਰੀ ਵੱਡੀ ਬਾਜ਼ੀ, ਪਾਕਿਸਤਾਨੀ ਬੱਲੇਬਾਜ਼ ਨੂੰ ਦਿੱਤਾ ਪਛਾੜ

ਪਾਕਿਸਤਾਨੀ ਗੇਂਦਬਾਜ਼ਾਂ ਦਾ ਕਹਿਰ

ਪਾਕਿਸਤਾਨ ਲਈ ਤੇਜ਼ ਗੇਂਦਬਾਜ਼ ਹਾਰਿਸ ਰਊਫ ਨੇ ਸਭ ਤੋਂ ਵੱਧ 4 ਵਿਕਟਾਂ ਲਈਆਂ। ਇਸ ਤੋਂ ਇਲਾਵਾ ਮੁਹੰਮਦ ਨਸੀਮ ਨੇ ਬੰਗਲਾਦੇਸ਼ ਦੇ 3 ਖਿਡਾਰੀਆਂ ਨੂੰ ਆਊਟ ਕੀਤਾ। ਸ਼ਾਹੀਨ ਅਫਰੀਦੀ, ਫਹੀਮ ਅਸ਼ਰਫ ਅਤੇ ਇਫਤਿਖਾਰ ਅਹਿਮਦ ਨੂੰ 1-1 ਸਫਲਤਾ ਮਿਲੀ। ਇਸ ਤੋਂ ਪਹਿਲਾਂ ਬੰਗਲਾਦੇਸ਼ ਦੇ ਕਪਤਾਨ ਸ਼ਾਕਿਬ ਅਲ ਹਸਨ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਸੀ।

ਮੁਸ਼ਫਿਕੁਰ ਰਹੀਮ ਅਤੇ ਸ਼ਾਕਿਬ ਅਲ ਹਸਨ ਦੀ ਸ਼ਾਨਦਾਰ ਪਾਰੀ, ਪਰ ਬਾਕੀ...

ਮੁਸ਼ਫਿਕੁਰ ਰਹੀਮ ਅਤੇ ਸ਼ਾਕਿਬ ਅਲ ਹਸਨ ਤੋਂ ਇਲਾਵਾ ਬੰਗਲਾਦੇਸ਼ ਦੇ ਹੋਰ ਬੱਲੇਬਾਜ਼ਾਂ ਨੇ ਨਿਰਾਸ਼ ਕੀਤਾ। ਬੰਗਲਾਦੇਸ਼ ਦੇ 5 ਬੱਲੇਬਾਜ਼ ਦੋਹਰਾ ਅੰਕੜਾ ਪਾਰ ਨਹੀਂ ਕਰ ਸਕੇ। ਬੰਗਲਾਦੇਸ਼ ਦੇ 4 ਬੱਲੇਬਾਜ਼ 47 ਦੌੜਾਂ ਬਣਾ ਕੇ ਪੈਵੇਲੀਅਨ ਪਰਤ ਗਏ ਸਨ। ਪਰ ਇਸ ਤੋਂ ਬਾਅਦ ਮੁਸ਼ਫਿਕਰ ਰਹੀਮ ਅਤੇ ਸ਼ਾਕਿਬ ਅਲ ਹਸਨ ਵਿਚਾਲੇ ਪੰਜਵੀਂ ਵਿਕਟ ਲਈ 100 ਦੌੜਾਂ ਦੀ ਸਾਂਝੇਦਾਰੀ ਹੋਈ।

ਪਰ ਸ਼ਾਕਿਬ ਅਲ ਹਸਨ ਦੇ ਆਊਟ ਹੋਣ ਤੋਂ ਬਾਅਦ ਬੰਗਲਾਦੇਸ਼ ਦੀ ਪਾਰੀ ਤਾਸ਼ ਦੇ ਪੱਤਿਆਂ ਵਾਂਗ ਢਹਿ ਗਈ। ਸ਼ਾਕਿਬ ਅਲ ਹਸਨ ਤੋਂ ਬਾਅਦ ਮੁਸ਼ਫਿਕਰ ਰਹੀਮ ਨੇ ਵੀ ਤੁਰਨਾ ਸ਼ੁਰੂ ਕਰ ਦਿੱਤਾ। ਇਸ ਦੇ ਨਾਲ ਹੀ ਪਾਕਿਸਤਾਨੀ ਗੇਂਦਬਾਜ਼ਾਂ ਨੂੰ ਬੰਗਲਾਦੇਸ਼ ਦੇ ਹੇਠਲੇ ਕ੍ਰਮ ਦੇ ਬੱਲੇਬਾਜ਼ਾਂ ਨੂੰ ਪੈਵੇਲੀਅਨ ਭੇਜਣ 'ਚ ਜ਼ਿਆਦਾ ਦਿੱਕਤ ਨਹੀਂ ਆਈ।

ਇਹ ਵੀ ਪੜ੍ਹੋ: Asia Cup 2023 Super 4: ਸ਼ਡਿਊਲ, ਜਗ੍ਹਾ, ਮੈਚ ਦਾ ਸਮਾਂ, ਲਾਈਵ ਸਟ੍ਰੀਮਿੰਗ, ਜਾਣੋ ਸਾਰੀ ਡਿਟੇਲਸ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 27-12-2024

ਨਹੀਂ ਰਹੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ, 92 ਦੀ ਉਮਰ 'ਚ ਲਏ ਆਖਰੀ ਸਾਹ

Punjab News: ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਫਿਰ ਆ ਰਹੀਆਂ ਲਗਾਤਾਰ ਦੋ ਛੁੱਟੀਆਂ, ਜਾਣੋ ਡਿਟੇਲ

Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?

ABP Premium

ਵੀਡੀਓਜ਼

ਬੰਗਾਲ 'ਚ ਪਿਆ ਭੰਗੜਾ ,ਕਰਨ ਔਜਲਾ ਲਈ Kolkata ਦਾ ਪਿਆਰਰਾਹਾ ਦੀ Flying Kiss , ਰਣਬੀਰ-ਆਲੀਆ ਦੀ ਧੀ ਦਾ Cute ਪਲਦਿਲਜੀਤ ਲਈ ਬਦਲਿਆ ਘੰਟਾ ਘਰ ਦਾ ਰੂਪ , ਪੰਜਾਬੀ ਘਰ ਆ ਗਏ ਓਏਦਿਲਜੀਤ ਤੇ AP ਦੀ ਗੱਲ ਚ ਆਏ ਹਨੀ ਸਿੰਘ ,

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 27-12-2024
ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 27-12-2024
ਨਹੀਂ ਰਹੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ, 92 ਦੀ ਉਮਰ 'ਚ ਲਏ ਆਖਰੀ ਸਾਹ
ਨਹੀਂ ਰਹੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ, 92 ਦੀ ਉਮਰ 'ਚ ਲਏ ਆਖਰੀ ਸਾਹ
Punjab News: ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਫਿਰ ਆ ਰਹੀਆਂ ਲਗਾਤਾਰ ਦੋ ਛੁੱਟੀਆਂ, ਜਾਣੋ ਡਿਟੇਲ
Punjab News: ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਫਿਰ ਆ ਰਹੀਆਂ ਲਗਾਤਾਰ ਦੋ ਛੁੱਟੀਆਂ, ਜਾਣੋ ਡਿਟੇਲ
Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?
Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...

Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ

ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ

ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ

Embed widget