ਪੜਚੋਲ ਕਰੋ

ICC Champions Trophy 2025: ਪਾਕਿਸਤਾਨ ਨੂੰ ਜ਼ਿੱਦ ਪਏਗੀ ਮਹਿੰਗੀ...., ਚੈਂਪੀਅਨਸ ਟਰਾਫੀ ਤੋਂ ਬਾਹਰ ਹੋਣ ਦਾ ਮੰਡਰਾਇਆ ਖ਼ਤਰਾ, ਕਰੋੜਾਂ ਦਾ ਹੋਏਗਾ ਨੁਕਸਾਨ, ਜਾਣੋ ਹੁਣ ਤੱਕ ਕੀ ਕੁਝ ਹੋਇਆ ?

ਇਸ ਦੌਰਾਨ, ਦਿੱਲੀ ਵਿੱਚ ਵਿਦੇਸ਼ ਮੰਤਰਾਲੇ ਨੇ ਬੀਸੀਸੀਆਈ ਦੇ ਸਟੈਂਡ ਨੂੰ ਦੁਹਰਾਇਆ ਕਿ ਭਾਰਤੀ ਟੀਮ ਸੁਰੱਖਿਆ ਕਾਰਨਾਂ ਕਰਕੇ ਪਾਕਿਸਤਾਨ ਦੀ ਯਾਤਰਾ ਨਹੀਂ ਕਰ ਸਕਦੀ। ਇਹ ਮੁਕਾਬਲਾ 19 ਫਰਵਰੀ ਤੋਂ 9 ਮਾਰਚ ਤੱਕ ਕਰਵਾਏ ਜਾਣ ਦੀ ਸੰਭਾਵਨਾ ਹੈ। 2008 ਦੇ ਮੁੰਬਈ ਅੱਤਵਾਦੀ ਹਮਲਿਆਂ ਤੋਂ ਬਾਅਦ ਭਾਰਤ ਨੇ ਪਾਕਿਸਤਾਨ ਵਿੱਚ ਕ੍ਰਿਕਟ ਨਹੀਂ ਖੇਡੀ ਹੈ।

Champions Trophy 2025: ਪਾਕਿਸਤਾਨ ਨੂੰ ਆਈਸੀਸੀ ਚੈਂਪੀਅਨਜ਼ ਟਰਾਫੀ 2025 (Champions Trophy 2025) ਦੀ ਮੇਜ਼ਬਾਨੀ ਦੇ ਅਧਿਕਾਰ ਮਿਲ ਗਏ ਹਨ ਪਰ ਇਸ ਦੇ ਪ੍ਰੋਗਰਾਮ ਅਤੇ ਸਥਾਨ 'ਤੇ ਸਸਪੈਂਸ ਬਰਕਰਾਰ ਹੈ ਕਿਉਂਕਿ ਭਾਰਤ ਸਰਕਾਰ ਨੇ ਆਪਣੀ ਟੀਮ ਨੂੰ ਪਾਕਿਸਤਾਨ ਜਾਣ ਦੀ ਇਜਾਜ਼ਤ ਨਹੀਂ ਦਿੱਤੀ। ਭਾਰਤੀ ਕ੍ਰਿਕਟ ਕੰਟਰੋਲ ਬੋਰਡ (BCCI) ਇਸ ਫੈਸਲੇ ਬਾਰੇ ਪਹਿਲਾਂ ਹੀ ਅੰਤਰਰਾਸ਼ਟਰੀ ਕ੍ਰਿਕਟ ਪ੍ਰੀਸ਼ਦ (ICC) ਨੂੰ ਸੂਚਿਤ ਕਰ ਚੁੱਕਾ ਹੈ। ਹੁਣ ਆਈਸੀਸੀ ਇਸ ਟੂਰਨਾਮੈਂਟ ਨੂੰ 'ਹਾਈਬ੍ਰਿਡ ਮਾਡਲ' ਤਹਿਤ ਕਰਵਾਉਣ ਦੀ ਯੋਜਨਾ ਬਣਾ ਰਹੀ ਹੈ। ਇਸ ਦੇ ਲਈ ਆਈਸੀਸੀ ਨੇ 29 ਨਵੰਬਰ (ਸ਼ੁੱਕਰਵਾਰ) ਨੂੰ ਕਾਰਜਕਾਰੀ ਬੋਰਡ ਦੀ ਹੰਗਾਮੀ ਮੀਟਿੰਗ ਵੀ ਬੁਲਾਈ ਸੀ।

ਹਾਲਾਂਕਿ ਇਸ ਬੈਠਕ ਦੌਰਾਨ ਪਾਕਿਸਤਾਨ ਕ੍ਰਿਕਟ ਬੋਰਡ (PCB) ਨੇ 'ਹਾਈਬ੍ਰਿਡ ਮਾਡਲ' ਦੇ ਤਹਿਤ ਮੁਕਾਬਲੇ ਦੀ ਮੇਜ਼ਬਾਨੀ ਕਰਨ ਤੋਂ ਸਾਫ ਇਨਕਾਰ ਕਰ ਦਿੱਤਾ। ਅਜਿਹੇ 'ਚ ਆਈਸੀਸੀ ਨੇ ਉਸ ਨੂੰ ਅਲਟੀਮੇਟਮ ਦਿੱਤਾ ਹੈ। ਪੀਸੀਬੀ ਦੇ ਮੁਖੀ ਮੋਹਸਿਨ ਨਕਵੀ ਮੀਟਿੰਗ ਵਿੱਚ ਨਿੱਜੀ ਤੌਰ 'ਤੇ ਸ਼ਾਮਲ ਹੋਏ ਕਿਉਂਕਿ ਉਹ ਪਾਕਿਸਤਾਨ ਦਾ ਕੇਸ ਪੇਸ਼ ਕਰਨ ਲਈ ਵੀਰਵਾਰ ਤੋਂ ਦੁਬਈ ਵਿੱਚ ਹਨ। ਬੀਸੀਸੀਆਈ ਸਕੱਤਰ ਜੈ ਸ਼ਾਹ ਮੀਟਿੰਗ ਵਿੱਚ ਆਨਲਾਈਨ ਹਾਜ਼ਰ ਹੋਏ।

ਇਸ ਮੀਟਿੰਗ ਦੌਰਾਨ ਆਈਸੀਸੀ ਨੇ ਪੀਸੀਬੀ ਨੂੰ ਸਾਫ਼ ਕਿਹਾ ਕਿ ਉਹ ਜਾਂ ਤਾਂ ‘ਹਾਈਬ੍ਰਿਡ ਮਾਡਲ’ ਅਪਣਾਵੇ ਜਾਂ ਇਸ ਮੁਕਾਬਲੇ ਤੋਂ ਹਟਣ ਲਈ ਤਿਆਰ ਰਹੇ। ਇਸ ਮੀਟਿੰਗ ਦਾ ਮਕਸਦ ਚੈਂਪੀਅਨਜ਼ ਟਰਾਫੀ ਦਾ ਸਮਾਂ ਤੈਅ ਕਰਨਾ ਸੀ ਪਰ ਸੁਰੱਖਿਆ ਕਾਰਨਾਂ ਕਰਕੇ ਭਾਰਤ ਵੱਲੋਂ ਪਾਕਿਸਤਾਨ ਜਾਣ ਤੋਂ ਇਨਕਾਰ ਕਰਨ ਦੇ ਬਾਵਜੂਦ ਪੀਸੀਬੀ ਨੇ ਇੱਕ ਵਾਰ ਫਿਰ 'ਹਾਈਬ੍ਰਿਡ ਮਾਡਲ' ਨੂੰ ਰੱਦ ਕਰ ਦਿੱਤਾ, ਜਿਸ ਤੋਂ ਬਾਅਦ ਸਹਿਮਤੀ ਨਹੀਂ ਬਣ ਸਕੀ।

ਸਮਝਿਆ ਜਾਂਦਾ ਹੈ ਕਿ ਆਈਸੀਸੀ ਬੋਰਡ ਦੇ ਜ਼ਿਆਦਾਤਰ ਮੈਂਬਰ ਪਾਕਿਸਤਾਨ ਦੀ ਸਥਿਤੀ ਪ੍ਰਤੀ ਹਮਦਰਦੀ ਰੱਖਦੇ ਸਨ, ਪਰ ਪੀਸੀਬੀ ਮੁਖੀ ਮੋਹਸਿਨ ਨਕਵੀ ਨੂੰ ਅਜੇ ਵੀ 'ਹਾਈਬ੍ਰਿਡ ਮਾਡਲ' ਨੂੰ ਇੱਕੋ ਇੱਕ ਹੱਲ ਵਜੋਂ ਸਵੀਕਾਰ ਕਰਨ ਦੀ ਸਲਾਹ ਦਿੱਤੀ ਗਈ ਸੀ। ICC ਦੇ ਅਲਟੀਮੇਟਮ ਤੋਂ PCB ਨੂੰ ਝਟਕਾ ਲੱਗਾ ਹੈ। ਪੀਸੀਬੀ ਨੇ ਹੁਣ ਆਪਣੀ ਸਰਕਾਰ ਨਾਲ ਅੰਦਰੂਨੀ ਤੌਰ 'ਤੇ ਗੱਲਬਾਤ ਕਰਨ ਲਈ ਇੱਕ ਦਿਨ ਦਾ ਸਮਾਂ ਮੰਗਿਆ ਹੈ। ਜੇ ਪਾਕਿਸਤਾਨ 'ਹਾਈਬ੍ਰਿਡ ਮਾਡਲ' ਨੂੰ ਸਵੀਕਾਰ ਕਰਦਾ ਹੈ ਤਾਂ ਭਾਰਤ ਦੇ ਖਿਲਾਫ ਮੈਚ, ਇੱਕ ਸੈਮੀਫਾਈਨਲ ਅਤੇ ਫਾਈਨਲ ਯੂਏਈ ਵਿੱਚ ਹੋਵੇਗਾ। ਜਦਕਿ ਬਾਕੀ ਮੈਚ ਪਾਕਿਸਤਾਨ 'ਚ ਹੋਣਗੇ ਅਤੇ ਮੇਜ਼ਬਾਨੀ ਦਾ ਅਧਿਕਾਰ ਪਾਕਿਸਤਾਨ ਕੋਲ ਹੋਵੇਗਾ।

ਹੁਣ ‘ਹਾਈਬ੍ਰਿਡ ਮਾਡਲ’ ਨੂੰ ਹੀ ਹੱਲ ਵਜੋਂ ਦੇਖਿਆ ਜਾ ਰਿਹਾ ਹੈ। ਜੇ ਟੂਰਨਾਮੈਂਟ ਮੁਲਤਵੀ ਕੀਤਾ ਜਾਂਦਾ ਹੈ ਤਾਂ ਪੀਸੀਬੀ ਨੂੰ 60 ਲੱਖ ਡਾਲਰ (50.73 ਕਰੋੜ ਰੁਪਏ) ਦੀ ਮੇਜ਼ਬਾਨੀ ਫੀਸ ਗੁਆਉਣੀ ਪਵੇਗੀ। ਇਸ ਨਾਲ ਪੀਸੀਬੀ ਦੇ ਸਾਲਾਨਾ ਮਾਲੀਏ ਵਿੱਚ ਵੀ ਭਾਰੀ ਕਮੀ ਆ ਸਕਦੀ ਹੈ ਜੋ ਕਿ ਲਗਭਗ 350 ਲੱਖ ਡਾਲਰ (ਕਰੀਬ 296 ਕਰੋੜ ਰੁਪਏ) ਹੈ। ਜੇ 'ਹਾਈਬ੍ਰਿਡ ਮਾਡਲ' ਨਹੀਂ ਅਪਣਾਇਆ ਜਾਂਦਾ ਹੈ, ਤਾਂ ਆਈਸੀਸੀ ਨੂੰ ਵੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਕਿਉਂਕਿ ਅਧਿਕਾਰਤ ਪ੍ਰਸਾਰਣ ਸਟਾਰ ਵੀ ਆਈਸੀਸੀ ਨਾਲ ਆਪਣੇ ਅਰਬ ਡਾਲਰ ਦੇ ਸਮਝੌਤੇ 'ਤੇ ਮੁੜ ਗੱਲਬਾਤ ਕਰ ਸਕਦਾ ਹੈ।

ਇਸ ਦੌਰਾਨ, ਦਿੱਲੀ ਵਿੱਚ ਵਿਦੇਸ਼ ਮੰਤਰਾਲੇ ਨੇ ਬੀਸੀਸੀਆਈ ਦੇ ਸਟੈਂਡ ਨੂੰ ਦੁਹਰਾਇਆ ਕਿ ਭਾਰਤੀ ਟੀਮ ਸੁਰੱਖਿਆ ਕਾਰਨਾਂ ਕਰਕੇ ਪਾਕਿਸਤਾਨ ਦੀ ਯਾਤਰਾ ਨਹੀਂ ਕਰ ਸਕਦੀ। ਇਹ ਮੁਕਾਬਲਾ 19 ਫਰਵਰੀ ਤੋਂ 9 ਮਾਰਚ ਤੱਕ ਕਰਵਾਏ ਜਾਣ ਦੀ ਸੰਭਾਵਨਾ ਹੈ। 2008 ਦੇ ਮੁੰਬਈ ਅੱਤਵਾਦੀ ਹਮਲਿਆਂ ਤੋਂ ਬਾਅਦ ਭਾਰਤ ਨੇ ਪਾਕਿਸਤਾਨ ਵਿੱਚ ਕ੍ਰਿਕਟ ਨਹੀਂ ਖੇਡੀ ਹੈ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਮੋਗਾ ਅਦਾਲਤ ਦਾ ਵੱਡਾ ਫੈਸਲਾ! ਬਾਬਾ ਬਲਵਿੰਦਰ ਸਿੰਘ ਨੂੰ 10 ਸਾਲ ਦੀ ਸਜ਼ਾ; ਜਾਣੋ ਪੂਰਾ ਮਾਮਲਾ
ਮੋਗਾ ਅਦਾਲਤ ਦਾ ਵੱਡਾ ਫੈਸਲਾ! ਬਾਬਾ ਬਲਵਿੰਦਰ ਸਿੰਘ ਨੂੰ 10 ਸਾਲ ਦੀ ਸਜ਼ਾ; ਜਾਣੋ ਪੂਰਾ ਮਾਮਲਾ
ਲੁਧਿਆਣਾ ਦੇ ਖੇਤਾਂ ‘ਚ 2 ਹਿੱਸਿਆਂ ‘ਚ ਮਿਲੀ ਵਿਅਕਤੀ ਦੀ ਸੜੀ ਹੋਈ ਲਾਸ਼, ਮੱਚਿਆ ਹੜਕੰਪ
ਲੁਧਿਆਣਾ ਦੇ ਖੇਤਾਂ ‘ਚ 2 ਹਿੱਸਿਆਂ ‘ਚ ਮਿਲੀ ਵਿਅਕਤੀ ਦੀ ਸੜੀ ਹੋਈ ਲਾਸ਼, ਮੱਚਿਆ ਹੜਕੰਪ
Punjab News: ਪੰਜਾਬ ਦਾ ਇਹ ਸ਼ਹਿਰ ਹੋਇਆ ਬੰਦ, ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ; ਜਾਣੋ ਕਿਉਂ ਮੱਚਿਆ ਬਵਾਲ...
Punjab News: ਪੰਜਾਬ ਦਾ ਇਹ ਸ਼ਹਿਰ ਹੋਇਆ ਬੰਦ, ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ; ਜਾਣੋ ਕਿਉਂ ਮੱਚਿਆ ਬਵਾਲ...
Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਵਿਚਾਲੇ ਅਹਿਮ ਖਬਰ, ਵਿਦਿਆਰਥੀ ਅਤੇ ਮਾਪੇ ਦੇਣ ਧਿਆਨ; 20 ਜਨਵਰੀ ਤੱਕ...
ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਵਿਚਾਲੇ ਅਹਿਮ ਖਬਰ, ਵਿਦਿਆਰਥੀ ਅਤੇ ਮਾਪੇ ਦੇਣ ਧਿਆਨ; 20 ਜਨਵਰੀ ਤੱਕ...

ਵੀਡੀਓਜ਼

CM ਭਗਵੰਤ ਮਾਨ ਨੂੰ ਸ੍ਰੀ ਅਕਾਲ ਤਖ਼ਤ ਵੱਲੋਂ ਵੱਡਾ ਫ਼ਰਮਾਨ
ਜਥੇਦਾਰ ਗੜਗੱਜ ਵੱਲੋਂ CM ਭਗਵੰਤ ਮਾਨ 'ਤੇ ਵੱਡਾ ਇਲਜ਼ਾਮ
ਅਕਾਲ ਤਖ਼ਤ ਸਾਹਿਬ ਦੀ ਮਰਿਆਦਾ ਨੂੰ ਕੋਈ ਚੈਲੰਜ ਨਹੀਂ ਕਰ ਸਕਦਾ: ਗੜਗੱਜ
ਆਖਰ ਸਰਕਾਰ ਰਾਮ ਰਹੀਮ ਨੂੰ ਗ੍ਰਿਫ਼ਤਾਰ ਕਿਉਂ ਨਹੀਂ ਕਰਦੀ ?
ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮੋਗਾ ਅਦਾਲਤ ਦਾ ਵੱਡਾ ਫੈਸਲਾ! ਬਾਬਾ ਬਲਵਿੰਦਰ ਸਿੰਘ ਨੂੰ 10 ਸਾਲ ਦੀ ਸਜ਼ਾ; ਜਾਣੋ ਪੂਰਾ ਮਾਮਲਾ
ਮੋਗਾ ਅਦਾਲਤ ਦਾ ਵੱਡਾ ਫੈਸਲਾ! ਬਾਬਾ ਬਲਵਿੰਦਰ ਸਿੰਘ ਨੂੰ 10 ਸਾਲ ਦੀ ਸਜ਼ਾ; ਜਾਣੋ ਪੂਰਾ ਮਾਮਲਾ
ਲੁਧਿਆਣਾ ਦੇ ਖੇਤਾਂ ‘ਚ 2 ਹਿੱਸਿਆਂ ‘ਚ ਮਿਲੀ ਵਿਅਕਤੀ ਦੀ ਸੜੀ ਹੋਈ ਲਾਸ਼, ਮੱਚਿਆ ਹੜਕੰਪ
ਲੁਧਿਆਣਾ ਦੇ ਖੇਤਾਂ ‘ਚ 2 ਹਿੱਸਿਆਂ ‘ਚ ਮਿਲੀ ਵਿਅਕਤੀ ਦੀ ਸੜੀ ਹੋਈ ਲਾਸ਼, ਮੱਚਿਆ ਹੜਕੰਪ
Punjab News: ਪੰਜਾਬ ਦਾ ਇਹ ਸ਼ਹਿਰ ਹੋਇਆ ਬੰਦ, ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ; ਜਾਣੋ ਕਿਉਂ ਮੱਚਿਆ ਬਵਾਲ...
Punjab News: ਪੰਜਾਬ ਦਾ ਇਹ ਸ਼ਹਿਰ ਹੋਇਆ ਬੰਦ, ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ; ਜਾਣੋ ਕਿਉਂ ਮੱਚਿਆ ਬਵਾਲ...
Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਵਿਚਾਲੇ ਅਹਿਮ ਖਬਰ, ਵਿਦਿਆਰਥੀ ਅਤੇ ਮਾਪੇ ਦੇਣ ਧਿਆਨ; 20 ਜਨਵਰੀ ਤੱਕ...
ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਵਿਚਾਲੇ ਅਹਿਮ ਖਬਰ, ਵਿਦਿਆਰਥੀ ਅਤੇ ਮਾਪੇ ਦੇਣ ਧਿਆਨ; 20 ਜਨਵਰੀ ਤੱਕ...
328 ਪਾਵਨ ਸਰੂਪਾਂ ਦੇ ਮਾਮਲੇ 'ਚ SGPC ਦਾ SIT ਦੀ ਜਾਂਚ ਨੂੰ ਲੈਕੇ ਵੱਡਾ ਬਿਆਨ, ਕਿਹਾ- ਜਾਂਚ 'ਚ ਨਹੀਂ ਕਰਾਂਗੇ ਸਹਿਯੋਗ
328 ਪਾਵਨ ਸਰੂਪਾਂ ਦੇ ਮਾਮਲੇ 'ਚ SGPC ਦਾ SIT ਦੀ ਜਾਂਚ ਨੂੰ ਲੈਕੇ ਵੱਡਾ ਬਿਆਨ, ਕਿਹਾ- ਜਾਂਚ 'ਚ ਨਹੀਂ ਕਰਾਂਗੇ ਸਹਿਯੋਗ
ਲੁਧਿਆਣਾ 'ਚ ਕੱਪੜਿਆਂ ਦੀ ਦੁਕਾਨ ‘ਤੇ ਫਾਇਰਿੰਗ, ਬਦਮਾਸ਼ਾਂ ਨੇ 5 ਰਾਊਂਡ ਫਾਇਰ ਕੀਤੇ, ਪੁਲਿਸ ਜਾਂਚ ਜਾਰੀ, ਕੀ ਰੰਗਦਾਰੀ ਦਾ ਮਾਮਲਾ?
ਲੁਧਿਆਣਾ 'ਚ ਕੱਪੜਿਆਂ ਦੀ ਦੁਕਾਨ ‘ਤੇ ਫਾਇਰਿੰਗ, ਬਦਮਾਸ਼ਾਂ ਨੇ 5 ਰਾਊਂਡ ਫਾਇਰ ਕੀਤੇ, ਪੁਲਿਸ ਜਾਂਚ ਜਾਰੀ, ਕੀ ਰੰਗਦਾਰੀ ਦਾ ਮਾਮਲਾ?
Punjab Woman Sarabjeet Kaur: ਪੰਜਾਬੀ ਔਰਤ ਸਰਬਜੀਤ ਕੌਰ ਦੀ ਪੁਲਿਸ ਹਿਰਾਸਤ ਦੌਰਾਨ ਪਹਿਲੀ ਤਸਵੀਰ ਆਈ ਸਾਹਮਣੇ, ਜਾਣੋ ਪਾਕਿ ਗ੍ਰਹਿ ਮੰਤਰਾਲੇ ਨੇ ਭਾਰਤ ਵਾਪਸੀ 'ਤੇ ਕਿਉਂ ਰੋਕ ਲਗਾਈ ? ਬੋਲੇ...
ਪੰਜਾਬੀ ਔਰਤ ਸਰਬਜੀਤ ਕੌਰ ਦੀ ਪੁਲਿਸ ਹਿਰਾਸਤ ਦੌਰਾਨ ਪਹਿਲੀ ਤਸਵੀਰ ਆਈ ਸਾਹਮਣੇ, ਜਾਣੋ ਪਾਕਿ ਗ੍ਰਹਿ ਮੰਤਰਾਲੇ ਨੇ ਭਾਰਤ ਵਾਪਸੀ 'ਤੇ ਕਿਉਂ ਰੋਕ ਲਗਾਈ ? ਬੋਲੇ...
ਰਜਾਈ 'ਚ ਵੜਦਿਆਂ ਹੀ ਕਿਉਂ ਲੱਗਣ ਲੱਗ ਜਾਂਦੀ ਗਰਮੀ? ਚਾਦਰ 'ਚ ਕਿਉਂ ਨਹੀਂ, ਜਾਣੋ
ਰਜਾਈ 'ਚ ਵੜਦਿਆਂ ਹੀ ਕਿਉਂ ਲੱਗਣ ਲੱਗ ਜਾਂਦੀ ਗਰਮੀ? ਚਾਦਰ 'ਚ ਕਿਉਂ ਨਹੀਂ, ਜਾਣੋ
Embed widget