(Source: ECI/ABP News)
Parineeti Raghav Wedding: ਪਰਿਣੀਤੀ ਚੋਪੜਾ-ਰਾਘਵ ਚੱਢਾ ਦੇ ਵਿਆਹ ਦੀਆਂ ਰਸਮਾਂ ਜਾਰੀ, ਹਰਭਜਨ ਸਿੰਘ ਪਰਿਵਾਰ ਸਣੇ ਬਣੇ ਜਸ਼ਨ ਦਾ ਹਿੱਸਾ
Harbhajan Singh At Parineeti-Raghav Wedding: ਪਰਿਣੀਤੀ ਚੋਪੜਾ ਅਤੇ ਰਾਘਵ ਚੱਢਾ ਅੱਜ ਇੱਕ-ਦੂਜੇ ਨਾਲ ਵਿਆਹ ਦੇ ਬੰਧਨ ਵਿੱਚ ਬੱਝ ਜਾਣਗੇ। ਇਹ ਜੋੜਾ ਅੱਜ ਯਾਨੀ 24 ਸਤੰਬਰ ਨੂੰ ਉਦੈਪੁਰ ਦੇ ਹੋਟਲ ਲੀਲਾ ਅਤੇ ਤਾਜ
![Parineeti Raghav Wedding: ਪਰਿਣੀਤੀ ਚੋਪੜਾ-ਰਾਘਵ ਚੱਢਾ ਦੇ ਵਿਆਹ ਦੀਆਂ ਰਸਮਾਂ ਜਾਰੀ, ਹਰਭਜਨ ਸਿੰਘ ਪਰਿਵਾਰ ਸਣੇ ਬਣੇ ਜਸ਼ਨ ਦਾ ਹਿੱਸਾ Parineeti Chopra-Raghav Chadha wedding ceremonies continue Harbhajan Singh part of celebration with family Parineeti Raghav Wedding: ਪਰਿਣੀਤੀ ਚੋਪੜਾ-ਰਾਘਵ ਚੱਢਾ ਦੇ ਵਿਆਹ ਦੀਆਂ ਰਸਮਾਂ ਜਾਰੀ, ਹਰਭਜਨ ਸਿੰਘ ਪਰਿਵਾਰ ਸਣੇ ਬਣੇ ਜਸ਼ਨ ਦਾ ਹਿੱਸਾ](https://feeds.abplive.com/onecms/images/uploaded-images/2023/09/24/62854a403131cb894ed1ff5df35c062c1695553845493709_original.jpg?impolicy=abp_cdn&imwidth=1200&height=675)
Harbhajan Singh At Parineeti-Raghav Wedding: ਪਰਿਣੀਤੀ ਚੋਪੜਾ ਅਤੇ ਰਾਘਵ ਚੱਢਾ ਅੱਜ ਇੱਕ-ਦੂਜੇ ਨਾਲ ਵਿਆਹ ਦੇ ਬੰਧਨ ਵਿੱਚ ਬੱਝ ਜਾਣਗੇ। ਇਹ ਜੋੜਾ ਅੱਜ ਯਾਨੀ 24 ਸਤੰਬਰ ਨੂੰ ਉਦੈਪੁਰ ਦੇ ਹੋਟਲ ਲੀਲਾ ਅਤੇ ਤਾਜ ਪੈਲੇਸ ਵਿੱਚ ਵਿਆਹ ਦੇ ਬੰਧਨ ਵਿੱਚ ਬੱਝੇਗਾ। 23 ਸਤੰਬਰ ਨੂੰ ਜੋੜੇ ਦੀ ਹਲਦੀ, ਮਹਿੰਦੀ ਅਤੇ ਸੰਗੀਤ ਦੀਆਂ ਰਸਮਾਂ ਪੂਰੀਆਂ ਹੋ ਗਈਆਂ ਹਨ ਅਤੇ ਹੁਣ ਇਹ ਜੋੜਾ ਵਿਆਹ ਲਈ ਤਿਆਰ ਹੈ। ਇਸ ਵਿਚਾਲੇ ਸਿਆਸੀ ਜਗਤ ਦੇ ਨਾਲ-ਨਾਲ ਫਿਲਮੀ ਅਤੇ ਖੇਡ ਜਗਤ ਦੇ ਸਿਤਾਰੇ ਵੀ ਇਸ ਜਸ਼ਨ ਦਾ ਹਿੱਸਾ ਬਣ ਰਹੇ ਹਨ। ਦੱਸ ਦੇਈਏ ਕਿ ਸਾਨੀਆ ਮਿਰਜ਼ਾ ਤੋਂ ਬਾਅਦ ਸਾਬਕਾ ਕ੍ਰਿਕਟਰ ਹਰਭਜਨ ਸਿੰਘ ਵੀ ਇਸ ਜਸ਼ਨ ਲਈ ਊਦੈਪੁਰ ਪਹੁੰਚ ਚੁੱਕੇ ਹਨ।
ਦਰਅਸਲ, ਸਾਬਕਾ ਕ੍ਰਿਕਟਰ ਹਰਭਜਨ ਸਿੰਘ ਸਣੇ ਉਨ੍ਹਾਂ ਦੀ ਪਤਨੀ ਗੀਤਾ ਬਸਰਾ ਇਸ ਜੋੜੇ ਨੂੰ ਕੁਝ ਮਿੰਟ ਪਹਿਲਾਂ ਏਅਰਪੋਰਟ 'ਤੇ ਦੇਖਿਆ ਗਿਆ ਸੀ। ਇਸ ਦੌਰਾਨ ਭੱਜੀ ਕੈਜ਼ੂਅਲ ਲੁੱਕ 'ਚ ਨਜ਼ਰ ਆਏ। ਉਥੇ ਹੀ ਗੀਤਾ ਬਸਰਾ ਲਾਲ ਰੰਗ ਦੇ ਪਹਿਰਾਵੇ 'ਚ ਬੇਹੱਦ ਖੂਬਸੂਰਤ ਲੱਗ ਰਹੀ ਸੀ। ਇਸ ਤੋਂ ਇਲਾਵਾ ਸੰਗੀਤ ਨਾਈਟ ਵਿੱਚ ਵੀ ਭੱਜੀ ਆਪਣੇ ਸ਼ਾਨਦਾਰ ਅੰਦਾਜ਼ ਵਿੱਚ ਵਿਖਾਈ ਦਿੱਤੇ ਸੀ। ਵੇਖੋ ਉਨ੍ਹਾਂ ਦੀਆਂ ਇਹ ਤਸਵੀਰਾਂ ਅਤੇ filmytoli ਵੱਲੋਂ ਇੰਸਟਾਗ੍ਰਾਮ ਉੱਪਰ ਸ਼ੇਅਰ ਕੀਤਾ ਗਿਆ ਇਹ ਵੀਡੀਓ...
View this post on Instagram
ਦੱਸ ਦੇਈਏ ਕਿ ਪਰਿਣੀਤੀ-ਰਾਘਵ ਦੇ ਵਿਆਹ 'ਚ ਬਾਲੀਵੁੱਡ ਦੇ ਵੱਡੇ ਸਿਤਾਰਿਆਂ ਦੇ ਨਾਲ-ਨਾਲ ਰਾਜਨੀਤੀ ਦੀ ਦੁਨੀਆ ਦੇ ਵੱਡੇ ਨੇਤਾ ਵੀ ਸ਼ਾਮਲ ਹੋਏ ਹਨ। ਵਿਆਹ 'ਚ ਸ਼ਾਮਲ ਹੋਣ ਲਈ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ 'ਆਪ' ਸੰਸਦ ਮੈਂਬਰ ਸੰਜੇ ਸਿੰਘ ਵੀ ਉਦੈਪੁਰ ਵਿੱਚ ਮੌਜੂਦ ਹਨ। ਉਨ੍ਹਾਂ ਦੇ ਵੀਡੀਓ ਵੀ ਸਾਹਮਣੇ ਆਏ ਹਨ। ਇਸ ਤੋਂ ਇਲਾਵਾ ਸਾਨੀਆ ਮਿਰਜ਼ਾ ਵੀ ਇਸ ਵਿਆਹ ਵਿੱਚ ਸ਼ਾਮਿਲ ਹੋਣ ਲਈ ਉਦੈਪੁਰ ਪੁੱਜੀ ਹੈ।
ਕਾਬਿਲੇਗ਼ੌਰ ਹੈ ਕਿ ਪਰੀ ਅਤੇ ਰਾਘਵ ਅੱਜ ਯਾਨੀ 24 ਸਤੰਬਰ ਨੂੰ ਵਿਆਹ ਕਰਨ ਜਾ ਰਹੇ ਹਨ। ਦੋਵਾਂ ਦੇ ਵਿਆਹ ਦੇ ਫੰਕਸ਼ਨਾਂ ਦੀ ਤਸਵੀਰਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਇਸ ਦੇ ਨਾਲ-ਨਾਲ ਇਹ ਵੀ ਦੱਸ ਦਈਏ ਕਿ ਇਸ ਵਿਆਹ 'ਚ ਪਰਿਣੀਤੀ ਦੀ ਭੈਣ ਤੇ ਅਦਾਕਾਰਾ ਪ੍ਰਿਯੰਕਾ ਚੋਪੜਾ ਸ਼ਾਮਲ ਨਹੀਂ ਹੋਈ। ਪਰ ਉਨ੍ਹਾਂ ਇੱਕ ਖਾਸ ਪੋਸਟ ਕਰ ਆਪਣੀ ਭੈਣ ਪਰੀ ਨੂੰ ਵਿਆਹ ਦੀ ਵਧਾਈ ਦਿੱਤੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)