IPL 2022 ਦੇ ਪਹਿਲੇ ਮੈਚ ਵਿੱਚ ਕੋਲਕਾਤਾ ਨਾਈਟ ਰਾਈਡਰਜ਼ ਨੇ ਚੇਨਈ ਸੁਪਰ ਕਿੰਗਜ਼ ਨੂੰ 6 ਵਿਕਟਾਂ ਨਾਲ ਹਰਾਇਆ ਹੈ। ਕੇਕੇਆਰ ਨੇ ਇਸ ਸੀਜ਼ਨ ਦੀ ਸ਼ੁਰੂਆਤ ਜਿੱਤ ਨਾਲ ਕੀਤੀ ਹੈ। ਕੋਲਕਾਤਾ ਲਈ ਅਜਿੰਕਿਆ ਰਹਾਣੇ ਅਤੇ ਸੈਮ ਬਿਲਿੰਗਸ ਨੇ ਅਹਿਮ ਪਾਰੀਆਂ ਖੇਡੀਆਂ। ਟੀਮ ਲਈ ਰਹਾਣੇ ਨੇ 44 ਦੌੜਾਂ ਬਣਾਈਆਂ। ਚੇਨਈ ਵੱਲੋਂ ਦਿੱਤੇ ਟੀਚੇ ਦਾ ਪਿੱਛਾ ਕਰਦਿਆਂ ਕੇਕੇਆਰ ਨੇ 18.3 ਓਵਰਾਂ ਵਿੱਚ ਮੈਚ ਜਿੱਤ ਲਿਆ। ਇਸ ਦੇ ਨਾਲ ਹੀ ਸੀਐਸਕੇ ਲਈ ਡਵੇਨ ਬ੍ਰਾਵੋ ਨੇ ਸ਼ਾਨਦਾਰ ਗੇਂਦਬਾਜ਼ੀ ਕਰਦੇ ਹੋਏ 3 ਵਿਕਟਾਂ ਲਈਆਂ।

 

ਚੇਨਈ ਵੱਲੋਂ ਦਿੱਤੇ ਟੀਚੇ ਦਾ ਪਿੱਛਾ ਕਰਦਿਆਂ ਕੇਕੇਆਰ ਨੇ 18 ਓਵਰਾਂ ਵਿੱਚ ਮੈਚ ਜਿੱਤ ਲਿਆ। ਓਪਨਰ ਖਿਡਾਰੀ ਅਜਿੰਕਿਆ ਰਹਾਣੇ ਨੇ ਟੀਮ ਨੂੰ ਚੰਗੀ ਸ਼ੁਰੂਆਤ ਦਿਵਾਈ। ਰਹਾਣੇ ਨੇ 34 ਗੇਂਦਾਂ ਦਾ ਸਾਹਮਣਾ ਕੀਤਾ ਅਤੇ 6 ਚੌਕਿਆਂ ਅਤੇ ਇਕ ਛੱਕੇ ਦੀ ਮਦਦ ਨਾਲ 44 ਦੌੜਾਂ ਬਣਾਈਆਂ, ਜਦਕਿ ਵੈਂਕਟੇਸ਼ ਅਈਅਰ 16 ਦੌੜਾਂ ਬਣਾ ਕੇ ਆਊਟ ਹੋ ਗਏ। ਨਿਤੀਸ਼ ਰਾਣਾ ਨੇ ਅਹਿਮ ਯੋਗਦਾਨ ਪਾਇਆ। ਉਸ ਨੇ 17 ਗੇਂਦਾਂ 'ਚ 2 ਚੌਕਿਆਂ ਅਤੇ ਇਕ ਛੱਕੇ ਦੀ ਮਦਦ ਨਾਲ 21 ਦੌੜਾਂ ਬਣਾਈਆਂ।

 

ਸੈਮ ਬਿਲਿੰਗਸ 25 ਦੌੜਾਂ ਦੀ ਅਹਿਮ ਪਾਰੀ ਖੇਡਣ ਤੋਂ ਬਾਅਦ ਆਊਟ ਹੋ ਗਏ। ਉਸਨੇ 22 ਗੇਂਦਾਂ ਵਿੱਚ ਇੱਕ ਚੌਕਾ ਅਤੇ ਇੱਕ ਛੱਕਾ ਲਗਾਇਆ। ਕਪਤਾਨ ਸ਼੍ਰੇਅਸ ਅਈਅਰ 20 ਦੌੜਾਂ ਬਣਾ ਕੇ ਨਾਬਾਦ ਰਹੇ। ਉਸ ਨੇ 19 ਗੇਂਦਾਂ ਦਾ ਸਾਹਮਣਾ ਕਰਦੇ ਹੋਏ ਚੌਕਾ ਲਗਾਇਆ। 

 

ਚੇਨਈ ਸੁਪਰ ਕਿੰਗਜ਼ ਲਈ ਡਵੇਨ ਬ੍ਰਾਵੋ ਅਤੇ ਮਿਸ਼ੇਲ ਸੈਂਟਨਰ ਨੇ ਸ਼ਾਨਦਾਰ ਗੇਂਦਬਾਜ਼ੀ ਕੀਤੀ। ਬ੍ਰਾਵੋ ਨੇ 4 ਓਵਰਾਂ 'ਚ 20 ਦੌੜਾਂ ਦੇ ਕੇ 3 ਵਿਕਟਾਂ ਲਈਆਂ, ਜਦਕਿ ਸੈਂਟਨਰ ਨੇ 4 ਓਵਰਾਂ 'ਚ 31 ਦੌੜਾਂ ਦੇ ਕੇ ਇਕ ਵਿਕਟ ਲਈ। ਜਡੇਜਾ ਨੇ 4 ਓਵਰਾਂ 'ਚ 25 ਦੌੜਾਂ ਦਿੱਤੀਆਂ। ਤੁਸ਼ਾਰ ਦੇਸ਼ਪਾਂਡੇ ਅਤੇ ਐਡਮ ਮਿਲਨੇ ਨੂੰ ਇੱਕ ਵੀ ਵਿਕਟ ਨਹੀਂ ਮਿਲੀ। 

 

ਇਸ ਤੋਂ ਪਹਿਲਾਂ ਸੀਐਸਕੇ ਨੇ ਮਹਿੰਦਰ ਸਿੰਘ ਧੋਨੀ ਦੇ ਅਜੇਤੂ ਅਰਧ ਸੈਂਕੜੇ ਦੀ ਬਦੌਲਤ 20 ਓਵਰਾਂ ਵਿੱਚ 5 ਵਿਕਟਾਂ ਦੇ ਨੁਕਸਾਨ ’ਤੇ 131 ਦੌੜਾਂ ਬਣਾਈਆਂ। ਇਸ ਦੌਰਾਨ ਧੋਨੀ ਨੇ 38 ਗੇਂਦਾਂ 'ਤੇ ਅਜੇਤੂ 50 ਦੌੜਾਂ ਬਣਾਈਆਂ। ਧੋਨੀ ਨੇ 7 ਚੌਕੇ ਅਤੇ 1 ਛੱਕਾ ਲਗਾਇਆ , ਜਦਕਿ ਜਡੇਜਾ ਨੇ 28 ਗੇਂਦਾਂ 'ਤੇ 26 ਦੌੜਾਂ ਬਣਾਈਆਂ। ਰੌਬਿਨ ਉਥੱਪਾ ਨੇ 28 ਦੌੜਾਂ ਦਾ ਯੋਗਦਾਨ ਪਾਇਆ। ਉਸ ਨੇ 21 ਗੇਂਦਾਂ ਵਿੱਚ ਦੋ ਚੌਕੇ ਤੇ ਦੋ ਛੱਕੇ ਲਾਏ।