Ravindra Jadeja Retirement: PM ਮੋਦੀ ਨੇ ਰਵਿੰਦਰ ਜਡੇਜਾ ਦੀ ਰਿਟਾਇਰਮੈਂਟ 'ਤੇ ਕੀਤਾ ਟਵੀਟ, ਕਿਹਾ- ਤੁਸੀਂ...
Narendra Modi: ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਵਿੰਦਰ ਜਡੇਜਾ ਦੀ ਰਿਟਾਇਰਮੈਂਟ 'ਤੇ ਪੋਸਟ ਸਾਂਝੀ ਕੀਤੀ ਹੈ.ਇਸ ਪੋਸਟ ਵਿੱਚ ਪੀਐਮ ਮੋਦੀ ਨੇ ਰਵਿੰਦਰ ਜਡੇਜਾ ਦੀ ਕਾਫੀ ਤਾਰੀਫ ਕੀਤੀ ਹੈ।
PM Modi On Ravindra Jadeja Retirement: ਭਾਰਤੀ ਆਲਰਾਊਂਡਰ ਰਵਿੰਦਰ ਜਡੇਜਾ ਨੇ ਅੰਤਰਰਾਸ਼ਟਰੀ ਟੀ-20 ਫਾਰਮੈਟ ਨੂੰ ਅਲਵਿਦਾ ਕਹਿ ਦਿੱਤਾ ਹੈ। ਇਸ ਦੇ ਨਾਲ ਹੀ ਹੁਣ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਵਿੰਦਰ ਜਡੇਜਾ ਦੇ ਰਿਟਾਇਰਮੈਂਟ 'ਤੇ ਪੋਸਟ ਸਾਂਝੀ ਕੀਤੀ ਹੈ। ਇਸ ਪੋਸਟ ਵਿੱਚ ਪੀਐਮ ਮੋਦੀ ਨੇ ਰਵਿੰਦਰ ਜਡੇਜਾ ਦੀ ਕਾਫੀ ਤਾਰੀਫ ਕੀਤੀ ਹੈ।
ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੋਸਟ ਵਿੱਚ ਲਿਖਿਆ ਹੈ- ਪਿਆਰੇ ਰਵਿੰਦਰ ਜਡੇਜਾ, ਤੁਸੀਂ ਇੱਕ ਆਲਰਾਊਂਡਰ ਦੇ ਰੂਪ ਵਿੱਚ ਸ਼ਾਨਦਾਰ ਖੇਡ ਦਿਖਾਈ ਹੈ ਤੁਹਾਡੇ ਭਵਿੱਖ ਲਈ ਸ਼ੁੱਭਕਾਮਨਾਵਾਂ।
Dear @imjadeja,
— Narendra Modi (@narendramodi) June 30, 2024
You have performed exceptionally as an all-rounder. Cricket lovers admire your stylish stroke play, spin and superb fielding. Thank you for the enthralling T20 performances over the years. My best wishes for your endeavours ahead.
ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਰਵਿੰਦਰ ਜਡੇਜਾ ਨੇ ਇੰਸਟਾਗ੍ਰਾਮ 'ਤੇ ਪੋਸਟ ਕਰਕੇ ਆਪਣੇ ਸੰਨਿਆਸ ਦੀ ਜਾਣਕਾਰੀ ਦਿੱਤੀ ਸੀ। ਇਸ ਪੋਸਟ ਵਿੱਚ ਉਨ੍ਹਾਂ ਨੇ ਲਿਖਿਆ, "ਤਹਿ ਦਿਲੋਂ ਧੰਨਵਾਦ ਦੇ ਨਾਲ, ਮੈਂ ਟੀ-20 ਅੰਤਰਰਾਸ਼ਟਰੀ ਕਰੀਅਰ ਨੂੰ ਅਲਵਿਦਾ ਕਹਿ ਰਿਹਾ ਹਾਂ।" ਮੈਂ ਹਮੇਸ਼ਾ ਆਪਣੇ ਦੇਸ਼ ਲਈ 100 ਫੀਸਦੀ ਦਿੱਤਾ ਹੈ।
View this post on Instagram
ਇਸ ਤੋਂ ਪਹਿਲਾਂ ਟੀ-20 ਵਿਸ਼ਵ ਕੱਪ ਫਾਈਨਲ 'ਚ ਦੱਖਣੀ ਅਫਰੀਕਾ ਖਿਲਾਫ ਜਿੱਤ ਤੋਂ ਬਾਅਦ ਰੋਹਿਤ ਸ਼ਰਮਾ ਅਤੇ ਵਿਰਾਟ ਕੋਹਲੀ ਨੇ ਅੰਤਰਰਾਸ਼ਟਰੀ ਟੀ-20 ਫਾਰਮੈਟ ਨੂੰ ਅਲਵਿਦਾ ਕਹਿ ਦਿੱਤਾ। ਹਾਲਾਂਕਿ ਹੁਣ ਰਵਿੰਦਰ ਜਡੇਜਾ ਵੀ ਇਸ ਲਿਸਟ 'ਚ ਸ਼ਾਮਲ ਹੋ ਗਏ ਹਨ। ਇਸ ਤਰ੍ਹਾਂ ਟੀ-20 ਵਿਸ਼ਵ ਕੱਪ ਚੈਂਪੀਅਨ ਬਣਨ ਤੋਂ ਬਾਅਦ ਭਾਰਤ ਦੇ ਤਿੰਨ ਵੱਡੇ ਖਿਡਾਰੀਆਂ ਨੇ ਫਾਰਮੈਟ ਨੂੰ ਅਲਵਿਦਾ ਕਹਿ ਦਿੱਤਾ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।