IND vs SA T20 World Cup 2024: ਪੀਐਮ ਮੋਦੀ ਨੇ ਫਾਈਨਲ ਵਿੱਚ ਵਿਰਾਟ ਕੋਹਲੀ ਦੀ ਪਾਰੀ ਅਤੇ ਭਾਰਤੀ ਕ੍ਰਿਕਟ ਵਿੱਚ ਉਨ੍ਹਾਂ ਦੇ ਯੋਗਦਾਨ ਦੀ ਵੀ ਤਾਰੀਫ ਕੀਤੀ। ਰੋਹਿਤ ਸ਼ਰਮਾ ਅਤੇ ਵਿਰਾਟ ਕੋਹਲੀ ਨੇ ਵੀ ਟੀ-20 ਵਿਸ਼ਵ ਕੱਪ ਜਿੱਤਣ ਤੋਂ ਬਾਅਦ ਕ੍ਰਿਕਟ ਦੇ ਇਸ ਸਭ ਤੋਂ ਛੋਟੇ ਫਾਰਮੈਟ ਤੋਂ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ ਹੈ।


ਪੀਐਮ ਮੋਦੀ ਨੇ ਹਾਰਦਿਕ ਪੰਡਯਾ ਦੇ ਆਖਰੀ ਓਵਰ ਅਤੇ ਸੂਰਿਆਕੁਮਾਰ ਯਾਦਵ ਦੇ ਕੈਚ ਦੀ ਤਾਰੀਫ ਕੀਤੀ। ਉਨ੍ਹਾਂ ਜਸਪ੍ਰੀਤ ਬੁਮਰਾਹ ਦੇ ਯੋਗਦਾਨ ਦੀ ਵੀ ਸ਼ਲਾਘਾ ਕੀਤੀ। ਪ੍ਰਧਾਨ ਮੰਤਰੀ ਨੇ ਰਾਹੁਲ ਦ੍ਰਾਵਿੜ ਦਾ ਭਾਰਤੀ ਕ੍ਰਿਕਟ ਵਿੱਚ ਯੋਗਦਾਨ ਲਈ ਧੰਨਵਾਦ ਵੀ ਕੀਤਾ। ਹਾਰਦਿਕ ਪੰਡਯਾ ਨੇ ਆਖਰੀ ਓਵਰਾਂ 'ਚ ਸ਼ਾਨਦਾਰ ਗੇਂਦਬਾਜ਼ੀ ਕੀਤੀ। ਸੂਰਿਆਕੁਮਾਰ ਨੇ ਖਤਰਨਾਕ ਦਿਖ ਰਹੇ ਡੇਵਿਡ ਮਿਲਰ ਨੂੰ ਕੈਚ ਕੀਤਾ ਸੀ, ਜਿਸ ਨਾਲ ਪੂਰਾ ਮੈਚ ਹੀ ਪਲਟ ਗਿਆ। ਇਸੇ ਤਰ੍ਹਾਂ ਬੁਮਰਾਹ ਨੇ ਆਪਣੀ ਸ਼ਾਨਦਾਰ ਗੇਂਦਬਾਜ਼ੀ ਦੇ ਦਮ 'ਤੇ ਭਾਰਤੀ ਟੀਮ ਨੂੰ ਮੈਚ 'ਚ ਵਾਪਸ ਲਿਆਂਦਾ ਸੀ।


ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ (29 ਜੂਨ) ਰਾਤ ਨੂੰ ਟੀਮ ਇੰਡੀਆ ਦੀ ਵਿਸ਼ਵ ਕੱਪ ਜਿੱਤ ਤੋਂ ਬਾਅਦ ਇੱਕ ਵੀਡੀਓ ਸੰਦੇਸ਼ ਜਾਰੀ ਕੀਤਾ ਸੀ। ਇਸ 'ਚ ਉਨ੍ਹਾਂ ਨੇ ਟੀਮ ਇੰਡੀਆ ਨੂੰ ਜਿੱਤ ਲਈ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਚੈਂਪੀਅਨ ਐਲਾਨ ਦਿੱਤਾ। ਉਨ੍ਹਾਂ ਕਿਹਾ ਕਿ ਟੀਮ ਇੰਡੀਆ ਦੇ ਖਿਡਾਰੀਆਂ ਨੇ ਵਿਸ਼ਵ ਕੱਪ ਦੇ ਨਾਲ-ਨਾਲ ਕਰੋੜਾਂ ਲੋਕਾਂ ਦਾ ਦਿਲ ਜਿੱਤ ਲਿਆ ਹੈ। ਭਾਰਤੀ ਕ੍ਰਿਕਟ ਟੀਮ ਨੇ 17 ਸਾਲਾਂ ਦਾ ਇੰਤਜ਼ਾਰ ਖਤਮ ਕਰਦੇ ਹੋਏ ਸ਼ਨੀਵਾਰ ਨੂੰ ਬੇਹੱਦ ਰੋਮਾਂਚਕ ਮੈਚ 'ਚ ਦੱਖਣੀ ਅਫਰੀਕਾ ਨੂੰ 7 ਦੌੜਾਂ ਨਾਲ ਹਰਾ ਕੇ ਟੀ-20 ਵਿਸ਼ਵ ਕੱਪ ਦਾ ਖਿਤਾਬ ਜਿੱਤ ਲਿਆ।


ਟਵਿੱਟਰ 'ਤੇ ਪੋਸਟ ਕੀਤੀ ਗਈ ਵੀਡੀਓ 'ਚ ਪੀਐਮ ਮੋਦੀ ਨੇ ਕਿਹਾ, "ਚੈਂਪੀਅਨਸ! ਸਾਡੀ ਟੀਮ ਨੇ ਸ਼ਾਨਦਾਰ ਅੰਦਾਜ਼ 'ਚ ਟੀ-20 ਵਿਸ਼ਵ ਕੱਪ ਲਿਆਂਦਾ ਹੈ। ਸਾਨੂੰ ਭਾਰਤੀ ਕ੍ਰਿਕਟ ਟੀਮ 'ਤੇ ਮਾਣ ਹੈ।" ਉਨ੍ਹਾਂ ਕਿਹਾ ਕਿ 140 ਕਰੋੜ ਤੋਂ ਵੱਧ ਭਾਰਤੀ ਸਾਡੇ ਸਾਰੇ ਕ੍ਰਿਕਟਰਾਂ ਦੇ ਪ੍ਰਦਰਸ਼ਨ 'ਤੇ ਮਾਣ ਮਹਿਸੂਸ ਕਰ ਰਹੇ ਹਨ। ਪ੍ਰਧਾਨ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਮੈਦਾਨ 'ਚ ਕੱਪ ਜਿੱਤਿਆ ਹੈ ਅਤੇ ਦੇਸ਼ ਦੇ ਹਰ ਪਿੰਡ ਅਤੇ ਗਲੀ 'ਚ ਕਰੋੜਾਂ ਭਾਰਤੀਆਂ ਦੇ ਦਿਲ ਜਿੱਤ ਲਏ ਹਨ। ਉਨ੍ਹਾਂ ਕਿਹਾ ਕਿ ਪੂਰੇ ਟੂਰਨਾਮੈਂਟ ਵਿੱਚ ਭਾਰਤ ਇੱਕ ਵੀ ਮੈਚ ਨਹੀਂ ਹਾਰਿਆ। ਇਹ ਕੋਈ ਛੋਟੀ ਪ੍ਰਾਪਤੀ ਨਹੀਂ ਹੈ ਕਿਉਂਕਿ ਇਸ ਵਿੱਚ ਕਈ ਟੀਮਾਂ ਸਨ।