Pakistan Super League Match Cancelled: ਪਾਕਿਸਤਾਨ ਦੇ ਰਾਵਲਪਿੰਡੀ ਵਿੱਚ ਕ੍ਰਿਕਟ ਸਟੇਡੀਅਮ ਨੇੜੇ ਹੋਏ ਡਰੋਨ ਹਮਲੇ ਕਰਕੇ ਚਾਰੇ ਪਾਸੇ ਹਫੜਾ-ਦਫੜੀ ਮਚ ਗਈ ਹੈ। ਇਸ ਕ੍ਰਿਕਟ ਸਟੇਡੀਅਮ ਵਿੱਚ ਅੱਜ ਰਾਤ 8 ਮਈ ਨੂੰ ਪਾਕਿਸਤਾਨ ਸੁਪਰ ਲੀਗ (PSL) ਦਾ ਮੈਚ ਖੇਡਿਆ ਜਾਣਾ ਸੀ, ਜੋ ਕਿ ਇਸ ਡਰੋਨ ਹਮਲੇ ਤੋਂ ਬਾਅਦ ਰੱਦ ਕਰ ਦਿੱਤਾ ਗਿਆ ਹੈ। INS ਦੀ ਰਿਪੋਰਟ ਦੇ ਅਨੁਸਾਰ, ਇਸ ਹਮਲੇ ਤੋਂ ਬਾਅਦ ਪੀਐਸਐਲ ਦੇ ਬਾਕੀ ਮੈਚਾਂ ਦੀ ਥਾਂ ਵੀ ਬਦਲੀ ਜਾ ਸਕਦੀ ਹੈ। ਪਾਕਿਸਤਾਨ ਸੁਪਰ ਲੀਗ ਦੇ ਬਾਕੀ ਮੈਚ ਕਰਾਚੀ, ਦੋਹਾ ਅਤੇ ਦੁਬਈ ਵਿੱਚ ਖੇਡੇ ਜਾਣਗੇ।
ਰਾਵਲਪਿੰਡੀ ਵਿੱਚ ਹੋਏ ਡਰੋਨ ਹਮਲੇ ਤੋਂ ਵਿਦੇਸ਼ੀ ਖਿਡਾਰੀਆਂ ਨੂੰ ਵੱਡਾ ਝਟਕਾ ਲੱਗਿਆ ਹੈ। ਰਿਪੋਰਟਾਂ ਅਨੁਸਾਰ, ਬਹੁਤ ਸਾਰੇ ਖਿਡਾਰੀ ਇਸ ਟੂਰਨਾਮੈਂਟ ਨੂੰ ਛੱਡ ਕੇ ਆਪਣੇ ਦੇਸ਼ ਵਾਪਸ ਜਾਣਾ ਚਾਹੁੰਦੇ ਹਨ। ਇੱਕ ਸਾਬਕਾ ਪਾਕਿਸਤਾਨੀ ਕ੍ਰਿਕਟਰ ਨੇ ਆਈਏਐਨਐਸ (IANS) ਨੂੰ ਦੱਸਿਆ ਕਿ ਪਾਕਿਸਤਾਨ ਕ੍ਰਿਕਟ ਬੋਰਡ (PCB) ਪਾਕਿਸਤਾਨੀ ਸਰਕਾਰ ਨਾਲ ਗੱਲ ਕਰਨ ਤੋਂ ਬਾਅਦ ਪੀਐਸਐਲ ਬਾਰੇ ਫੈਸਲਾ ਲੈ ਸਕਦਾ ਹੈ। ਪੀਸੀਬੀ ਅਧਿਕਾਰੀਆਂ ਨੇ ਬਾਕੀ ਰਹਿੰਦੇ ਪੀਐਸਐਲ ਮੈਚਾਂ ਨੂੰ ਕਰਾਚੀ, ਦੋਹਾ ਅਤੇ ਦੁਬਈ ਵਿੱਚ ਤਬਦੀਲ ਕਰਨ ਦਾ ਸੁਝਾਅ ਦਿੱਤਾ ਹੈ।
ਦੱਸ ਦਈਏ ਕਿ ਇੱਕ ਪਾਸੇ ਜਿੱਥੇ ਪਾਕਿਸਤਾਨ ਵਿੱਚ ਪੀਐਸਐਲ ਦੇ ਮੈਚ ਖੇਡੇ ਜਾ ਰਹੇ ਹਨ, ਉੱਥੇ ਹੀ ਭਾਰਤ ਵਿੱਚ ਆਈਪੀਐਲ ਚੱਲ ਰਿਹਾ ਹੈ। ਅੱਜ ਆਈਪੀਐਲ ਵਿੱਚ ਦਿੱਲੀ ਅਤੇ ਪੰਜਾਬ ਦੀਆਂ ਟੀਮਾਂ ਆਹਮੋ-ਸਾਹਮਣੇ ਹੋਣਗੀਆਂ। ਇਹ ਮੈਚ ਧਰਮਸ਼ਾਲਾ ਕ੍ਰਿਕਟ ਸਟੇਡੀਅਮ ਵਿੱਚ ਖੇਡਿਆ ਜਾਵੇਗਾ। ਦਿੱਲੀ ਅਤੇ ਪੰਜਾਬ ਵਿਚਕਾਰ ਇਹ ਮੈਚ ਸ਼ਾਮ 7:30 ਵਜੇ ਸ਼ੁਰੂ ਹੋਵੇਗਾ। ਇਸ ਮੈਚ ਤੋਂ ਪਹਿਲਾਂ, ਗਾਇਕ ਬੀ ਪ੍ਰਾਕ ਭਾਰਤੀ ਫੌਜ ਦੇ ਸਨਮਾਨ ਵਿੱਚ ਸਟੇਡੀਅਮ ਵਿੱਚ ਪ੍ਰਦਰਸ਼ਨ ਕਰਨਗੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।