ਪੜਚੋਲ ਕਰੋ

KKR vs PBKS: ਪੰਜਾਬ ਨੇ T20 ਦੇ ਇਤਿਹਾਸ 'ਚ ਕੀਤਾ ਸਭ ਤੋਂ ਵੱਡਾ ਰਨ ਚੇਂਜ, ਸ਼ਸ਼ਾਂਕ-ਬੇਅਰਸਟੋ ਦੇ ਦਮ 'ਤੇ KKR ਦੇ ਛੁਡਾਏ ਪਸੀਨੇ

IPL 2024: ਸੈਮ ਕਰਨ ਦੀ ਟੀਮ ਦੇ ਸਾਹਮਣੇ 262 ਦੌੜਾਂ ਦਾ ਵੱਡਾ ਟੀਚਾ ਸੀ ਪਰ ਜੌਨੀ ਬੇਅਰਸਟੋ ਦੇ ਸੈਂਕੜੇ ਅਤੇ ਸ਼ਸ਼ਾਂਕ ਸਿੰਘ ਦੀ ਤੂਫਾਨੀ ਪਾਰੀ ਦੀ ਬਦੌਲਤ ਇਸ ਨੇ 8 ਗੇਂਦਾਂ ਬਾਕੀ ਰਹਿੰਦਿਆਂ ਵੀ ਟੀਚਾ ਹਾਸਲ ਕਰ ਲਿਆ।

KKR vs PBKS Match Report: ਪੰਜਾਬ ਕਿੰਗਜ਼ ਨੇ ਕੋਲਕਾਤਾ ਨਾਈਟ ਰਾਈਡਰਜ਼ ਨੂੰ ਹਰਾ ਦਿੱਤਾ ਹੈ। ਸੈਮ ਕਰਨ ਦੀ ਟੀਮ ਦੇ ਸਾਹਮਣੇ 262 ਦੌੜਾਂ ਦਾ ਵੱਡਾ ਟੀਚਾ ਸੀ ਪਰ ਜੌਨੀ ਬੇਅਰਸਟੋ ਦੇ ਸੈਂਕੜੇ ਅਤੇ ਸ਼ਸ਼ਾਂਕ ਸਿੰਘ ਦੀ ਤੂਫਾਨੀ ਪਾਰੀ ਦੀ ਬਦੌਲਤ ਇਸ ਨੇ 8 ਗੇਂਦਾਂ ਬਾਕੀ ਰਹਿੰਦਿਆਂ ਟੀਚਾ ਹਾਸਲ ਕਰ ਲਿਆ। ਜੌਨੀ ਬੇਅਰਸਟੋ 48 ਗੇਂਦਾਂ ਵਿੱਚ 108 ਦੌੜਾਂ ਬਣਾ ਕੇ ਨਾਬਾਦ ਪਰਤੇ। ਉਨ੍ਹਾਂ ਨੇ ਆਪਣੀ ਪਾਰੀ 'ਚ 8 ਚੌਕੇ ਅਤੇ 9 ਛੱਕੇ ਲਗਾਏ। ਇਸ ਦੇ ਨਾਲ ਹੀ ਸ਼ਸ਼ਾਂਕ ਸਿੰਘ ਨੇ 28 ਗੇਂਦਾਂ 'ਚ 68 ਦੌੜਾਂ ਦੀ ਤੇਜ਼ ਪਾਰੀ ਖੇਡੀ। ਇਸ ਬੱਲੇਬਾਜ਼ ਨੇ ਆਪਣੀ ਪਾਰੀ 'ਚ 2 ਚੌਕੇ ਅਤੇ 8 ਛੱਕੇ ਲਗਾਏ। ਜੌਨੀ ਬੇਅਰਸਟੋ ਅਤੇ ਸ਼ਸ਼ਾਂਕ ਸਿੰਘ ਵਿਚਾਲੇ 84 ਦੌੜਾਂ ਦੀ ਸਾਂਝੇਦਾਰੀ ਹੋਈ।

ਇਸ ਤਰ੍ਹਾਂ ਪੰਜਾਬ ਕਿੰਗਜ਼ ਨੇ IPL ਦੇ 17 ਸਾਲਾਂ ਦੇ ਇਤਿਹਾਸ 'ਚ ਸਭ ਤੋਂ ਵੱਡਾ ਟੀਚਾ ਹਾਸਲ ਕਰ ਲਿਆ। ਕੋਲਕਾਤਾ ਨਾਈਟ ਰਾਈਡਰਜ਼ ਦੀਆਂ 261 ਦੌੜਾਂ ਦੇ ਜਵਾਬ 'ਚ ਪੰਜਾਬ ਕਿੰਗਜ਼ ਦੇ ਓਪਨਰ ਪ੍ਰਭਸਿਮਰਨ ਸਿੰਘ ਅਤੇ ਜੌਨੀ ਬੇਅਰਸਟੋ ਨੇ ਪਹਿਲੇ 6 ਓਵਰਾਂ 'ਚ 93 ਦੌੜਾਂ ਜੋੜ ਕੇ ਤੂਫਾਨੀ ਸ਼ੁਰੂਆਤ ਦਿੱਤੀ। ਹਾਲਾਂਕਿ ਇਸ ਤੋਂ ਬਾਅਦ ਪ੍ਰਭਸਿਮਰਨ ਸਿੰਘ 20 ਗੇਂਦਾਂ 'ਚ 54 ਦੌੜਾਂ ਬਣਾ ਕੇ ਰਨ ਆਊਟ ਹੋ ਗਏ ਪਰ ਜੌਨੀ ਬੇਅਰਸਟੋ ਨੇ ਦੂਜੀ ਵਿਕਟ ਮਜ਼ਬੂਤੀ ਨਾਲ ਸੰਭਾਲੀ। ਰਿਲੇ ਰੂਸੋ ਨੇ 16 ਗੇਂਦਾਂ 'ਤੇ 26 ਦੌੜਾਂ ਬਣਾਈਆਂ। ਪਰ ਇਸ ਤੋਂ ਬਾਅਦ ਜੌਨੀ ਬੇਅਰਸਟੋ ਨੂੰ ਸ਼ਸ਼ਾਂਕ ਸਿੰਘ ਦਾ ਚੰਗਾ ਸਾਥ ਮਿਲਿਆ।

ਇਹ ਵੀ ਪੜ੍ਹੋ: Brij Bhushan Singh: ਲੋਕ ਸਭਾ ਚੋਣਾਂ ਤੋਂ ਪਹਿਲਾਂ ਬ੍ਰਿਜ ਭੂਸ਼ਣ ਸਿੰਘ ਨੂੰ ਝਟਕਾ! ਅਦਾਲਤ ਨੇ ਜਿਨਸੀ ਸ਼ੋਸ਼ਣ ਨਾਲ ਸੰਬੰਧਤ ਪਟੀਸ਼ਨ ਕੀਤੀ ਖਾਰਜ

ਪੰਜਾਬ ਕਿੰਗਸ ਪੁਆਇੰਟ ਟੇਬਲ 'ਚ ਅੱਠਵੇਂ ਨੰਬਰ 'ਤੇ ਪਹੁੰਚੀ
ਕੋਲਕਾਤਾ ਨਾਈਟ ਰਾਈਡਰਜ਼ ਲਈ ਇਕਲੌਤੀ ਸਫਲਤਾ ਸੁਨੀਲ ਨਾਰਾਇਣ ਨੂੰ ਮਿਲੀ। ਇਸ ਦੇ ਨਾਲ ਹੀ ਇਸ ਜਿੱਤ ਤੋਂ ਬਾਅਦ ਪੰਜਾਬ ਕਿੰਗਜ਼ 9 ਮੈਚਾਂ 'ਚ 8 ਅੰਕਾਂ ਨਾਲ ਅੱਠਵੇਂ ਸਥਾਨ 'ਤੇ ਪਹੁੰਚ ਗਿਆ ਹੈ। ਉਥੇ ਹੀ ਹਾਰਦਿਕ ਪੰਡਯਾ ਦੀ ਅਗਵਾਈ ਵਾਲੀ ਮੁੰਬਈ ਇੰਡੀਅਨਜ਼ ਨੌਵੇਂ ਸਥਾਨ 'ਤੇ ਖਿਸਕ ਗਈ ਹੈ। ਹਾਲਾਂਕਿ ਇਸ ਹਾਰ ਦੇ ਬਾਵਜੂਦ ਕੇਕੇਆਰ 8 ਮੈਚਾਂ 'ਚ 10 ਅੰਕਾਂ ਨਾਲ ਦੂਜੇ ਸਥਾਨ 'ਤੇ ਬਰਕਰਾਰ ਹੈ।

ਇਸ ਤੋਂ ਪਹਿਲਾਂ ਪੰਜਾਬ ਕਿੰਗਜ਼ ਦੇ ਕਪਤਾਨ ਸੈਮ ਕਰਨ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਕੋਲਕਾਤਾ ਨਾਈਟ ਰਾਈਡਰਜ਼ ਨੇ 20 ਓਵਰਾਂ 'ਚ 6 ਵਿਕਟਾਂ 'ਤੇ 261 ਦੌੜਾਂ ਬਣਾਈਆਂ। ਫਿਲ ਸਾਲਟ 37 ਗੇਂਦਾਂ 'ਚ ਸਭ ਤੋਂ ਵੱਧ 75 ਦੌੜਾਂ ਬਣਾ ਕੇ ਪੈਵੇਲੀਅਨ ਪਰਤ ਗਏ। ਉਨ੍ਹਾਂ ਨੇ ਆਪਣੀ ਪਾਰੀ 'ਚ 6 ਚੌਕੇ ਅਤੇ 6 ਛੱਕੇ ਲਗਾਏ। ਉਥੇ ਹੀ ਸੁਨੀਲ ਨਰਾਇਣ ਨੇ 32 ਗੇਂਦਾਂ 'ਤੇ 71 ਦੌੜਾਂ ਦੀ ਸ਼ਾਨਦਾਰ ਪਾਰੀ ਖੇਡੀ। ਇਸ ਬੱਲੇਬਾਜ਼ ਨੇ ਆਪਣੀ ਤੂਫਾਨੀ ਪਾਰੀ 'ਚ 9 ਚੌਕੇ ਅਤੇ 4 ਛੱਕੇ ਲਗਾਏ। ਵੈਂਕਟੇਸ਼ ਅਈਅਰ ਨੇ 23 ਗੇਂਦਾਂ 'ਤੇ 39 ਦੌੜਾਂ ਬਣਾਈਆਂ। ਜਦਕਿ ਕੇਕੇਆਰ ਦੇ ਕਪਤਾਨ ਸ਼੍ਰੇਅਸ ਅਈਅਰ ਨੇ 10 ਗੇਂਦਾਂ ਵਿੱਚ 28 ਦੌੜਾਂ ਬਣਾਈਆਂ। ਪੰਜਾਬ ਕਿੰਗਜ਼ ਲਈ ਅਰਸ਼ਦੀਪ ਸਿੰਘ ਨੇ ਸਭ ਤੋਂ ਵੱਧ 2 ਵਿਕਟਾਂ ਲਈਆਂ। ਇਸ ਤੋਂ ਇਲਾਵਾ ਸੈਮ ਕਰਨ, ਰਾਹੁਲ ਚਾਹਰ ਅਤੇ ਹਰਸ਼ਲ ਪਟੇਲ ਨੇ 1-1 ਵਿਕਟ ਲਈ।

ਇਹ ਵੀ ਪੜ੍ਹੋ: IPL 2024: MS ਧੋਨੀ ਦਾ ਦੀਵਾਨਾ 103 ਸਾਲਾ ਵਿਅਕਤੀ, ਕਿਹਾ, ਧੋਨੀ ਨੂੰ ਮਿਲਣਾ ਮੇਰਾ ਸਭ ਤੋਂ ਵੱਡਾ ਸੁਪਨਾ, ਦੇਖੋ ਇਹ ਵੀਡੀਓ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
Embed widget