World Cup 2023 Final IND vs AUS: ਟੀਮ ਇੰਡੀਆ ਦੀ ਵਿਸ਼ਵ ਕੱਪ 'ਚ ਹਾਰ ਨਾਲ ਲੱਖਾਂ ਪ੍ਰਸ਼ੰਸਕਾਂ ਦਾ ਦਿਲ ਟੁੱਟ ਗਿਆ। ਨਰਿੰਦਰ ਮੋਦੀ ਸਟੇਡੀਅਮ 'ਚ ਆਸਟ੍ਰੇਲੀਆ ਖਿਲਾਫ ਮਿਲੀ ਹਾਰ ਤੋਂ ਬਾਅਦ ਖਿਡਾਰੀਆਂ ਦੇ ਨਾਲ-ਨਾਲ ਪ੍ਰਸ਼ੰਸਕ ਵੀ ਆਪਣੇ ਹੰਝੂ ਨਹੀਂ ਰੋਕ ਸਕੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਖੇਡੇ ਗਏ ਵਿਸ਼ਵ ਕੱਪ 2023 ਦਾ ਫਾਈਨਲ ਮੈਚ ਦੇਖਣ ਪਹੁੰਚੇ ਸਨ। ਉਨ੍ਹਾਂ ਨੇ ਟੀਮ ਇੰਡੀਆ ਦੀ ਹਾਰ ਤੋਂ ਬਾਅਦ ਖਿਡਾਰੀਆਂ ਦਾ ਹੌਸਲਾ ਵਧਾਇਆ। ਆਲਰਾਊਂਡਰ ਰਵਿੰਦਰ ਜਡੇਜਾ ਨੇ ਪ੍ਰਧਾਨ ਮੰਤਰੀ ਮੋਦੀ ਲਈ ਸੋਸ਼ਲ ਮੀਡੀਆ ਪੋਸਟ ਸ਼ੇਅਰ ਕੀਤੀ ਹੈ।






 


ਦਰਅਸਲ, ਜਡੇਜਾ ਨੇ ਐਕਸ 'ਤੇ ਇਕ ਫੋਟੋ ਸ਼ੇਅਰ ਕੀਤੀ ਹੈ। ਇਸ 'ਚ ਉਹ ਪ੍ਰਧਾਨ ਮੰਤਰੀ ਮੋਦੀ ਨਾਲ ਨਜ਼ਰ ਆ ਰਹੇ ਹਨ। ਜਡੇਜਾ ਦੇ ਨਾਲ ਟੀਮ ਇੰਡੀਆ ਦੇ ਹੋਰ ਖਿਡਾਰੀ ਵੀ ਨਜ਼ਰ ਆ ਰਹੇ ਹਨ। ਪ੍ਰਧਾਨ ਮੰਤਰੀ ਨੇ ਮੈਚ ਤੋਂ ਬਾਅਦ ਭਾਰਤੀ ਟੀਮ ਨਾਲ ਮੁਲਾਕਾਤ ਕੀਤੀ। ਜਡੇਜਾ ਨੇ ਫੋਟੋ ਸ਼ੇਅਰ ਕਰਦੇ ਹੋਏ ਕੈਪਸ਼ਨ ਲਿਖਿਆ, ਸਾਡੇ ਲਈ ਪੂਰਾ ਟੂਰਨਾਮੈਂਟ  ਚੰਗਾ ਰਿਹਾ। ਪਰ ਪਿਛਲਾ ਮੈਚ ਚੰਗਾ ਨਹੀਂ ਰਿਹਾ। ਇਹ ਇੱਕ ਦਿਲ ਤੋੜਨ ਵਾਲਾ ਪਲ ਰਿਹਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਾਡੇ ਡਰੈਸਿੰਗ ਰੂਮ ਵਿੱਚ ਪਹੁੰਚੇ। ਉਨ੍ਹਾਂ ਸਾਨੂੰ ਮੋਟਿਵੇਟ ਕੀਤਾ।


ਵਿਸ਼ਵ ਕੱਪ 2023 ਦਾ ਫਾਈਨਲ ਮੈਚ ਦੇਖਣ ਲਈ ਪ੍ਰਧਾਨ ਮੰਤਰੀ ਮੋਦੀ ਦੇ ਨਾਲ-ਨਾਲ ਕਈ ਹੋਰ ਮਸ਼ਹੂਰ ਹਸਤੀਆਂ ਵੀ ਪਹੁੰਚੀਆਂ ਸਨ। ਬਾਲੀਵੁੱਡ ਅਦਾਕਾਰ ਰਣਵੀਰ ਸਿੰਘ ਅਤੇ ਦੀਪਿਕਾ ਪਾਦੁਕੋਣ ਵੀ ਸਟੇਡੀਅਮ 'ਚ ਨਜ਼ਰ ਆਏ। ਵਿਰਾਟ ਕੋਹਲੀ ਦੀ ਪਤਨੀ ਅਨੁਸ਼ਕਾ ਸ਼ਰਮਾ ਅਤੇ ਰੋਹਿਤ ਸ਼ਰਮਾ ਦੀ ਪਤਨੀ ਰਿਤਿਕਾ ਵੀ ਸਟੇਡੀਅਮ 'ਚ ਮੌਜੂਦ ਸਨ।


ਫਾਈਨਲ ਵਿੱਚ ਭਾਰਤ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ 240 ਦੌੜਾਂ ਬਣਾਈਆਂ। ਜਵਾਬ 'ਚ ਆਸਟ੍ਰੇਲੀਆ ਨੇ 43 ਓਵਰਾਂ 'ਚ ਟੀਚਾ ਹਾਸਲ ਕਰ ਲਿਆ। ਵਿਰਾਟ ਕੋਹਲੀ ਨੂੰ ਪਲੇਅਰ ਆਫ ਦਿ ਟੂਰਨਾਮੈਂਟ ਦਾ ਖਿਤਾਬ ਦਿੱਤਾ ਗਿਆ। ਟਰੈਵਿਸ ਹੈੱਡ ਮੈਨ ਆਫ਼ ਦਾ ਮੈਚ ਰਿਹਾ।