ਪੜਚੋਲ ਕਰੋ

ਚੈਂਪੀਅਨ ਬਣਨ ਤੋਂ ਇੱਕ ਦਿਨ ਬਾਅਦ ਆਹ ਖਿਡਾਰੀ ਨੂੰ ਲੱਗਿਆ ਵੱਡਾ ਝਟਕਾ, BCCI ਨੇ ਸੁਣਾਈ ਸਜ਼ਾ; ਹੋਈ ਕਾਰਵਾਈ

RCB Player Banned IPL 2027: IPL 2026 ਦੇ ਖਤਮ ਹੋਣ ਤੋਂ ਇੱਕ ਦਿਨ ਬਾਅਦ ਹੀ ਰਾਇਲ ਚੈਲੇਂਜਰਸ ਬੈਂਗਲੁਰੂ ਦੇ ਖਿਡਾਰੀ ਨੂੰ BCCI ਨੇ ਸਖ਼ਤ ਸਜ਼ਾ ਸੁਣਾਈ ਹੈ।

RCB Player Banned IPL 2027: ਰਾਇਲ ਚੈਲੇਂਜਰਜ਼ ਬੈਂਗਲੁਰੂ ਦੇ ਚੈਂਪੀਅਨ ਬਣਨ ਤੋਂ ਇੱਕ ਦਿਨ ਬਾਅਦ ਹੀ ਟੀਮ ਦੇ ਇੱਕ ਖਿਡਾਰੀ ਨੂੰ ਵੱਡਾ ਝਟਕਾ ਲੱਗਿਆ ਹੈ। ਫਾਈਨਲ ਮੈਚ ਦੌਰਾਨ ਅੰਪਾਇਰ ਨਿਤਿਨ ਮੈਨਨ 'ਤੇ ਆਈਸ ਬੈਗ ਸੁੱਟਣ ਕਰਕੇ ਟਿਮ ਡੇਵਿਡ ਨੂੰ ਇੱਕ ਮੈਚ ਲਈ ਬੈਨ ਕਰ ਦਿੱਤਾ ਗਿਆ ਹੈ।

ਇਹ ਘਟਨਾ ਅਹਿਮਦਾਬਾਦ ਵਿੱਚ ਖੇਡੇ ਗਏ ਰਾਇਲ ਚੈਲੇਂਜਰਜ਼ ਬੈਂਗਲੁਰੂ ਅਤੇ ਗੁਜਰਾਤ ਟਾਈਟਨਜ਼ ਵਿਚਕਾਰ ਫਾਈਨਲ ਮੈਚ ਦੌਰਾਨ ਵਾਪਰੀ। ਗੁਜਰਾਤ ਦੀ ਪਾਰੀ ਦੇ 10ਵੇਂ ਓਵਰ ਦੌਰਾਨ ਵਿਕਟ ਡਿੱਗਣ ਤੋਂ ਬਾਅਦ, ਟਿਮ ਡੇਵਿਡ ਨੇ ਹਮਲਾਵਰ ਢੰਗ ਨਾਲ ਅੰਪਾਇਰ ਨਿਤਿਨ ਮੈਨਨ 'ਤੇ ਆਈਸ ਬੈਗ ਸੁੱਟ ਦਿੱਤਾ।

ਇਸ ਘਟਨਾ ਸੰਬੰਧੀ ਆਈਪੀਐਲ ਨੇ ਸੋਮਵਾਰ ਨੂੰ ਇੱਕ ਅਧਿਕਾਰਤ ਬਿਆਨ ਜਾਰੀ ਕੀਤਾ, ਜਿਸ ਵਿੱਚ ਕਿਹਾ ਗਿਆ ਕਿ ਟਿਮ ਡੇਵਿਡ ਨੂੰ ਉਸ ਦੀ ਆਖਰੀ ਮੈਚ ਫੀਸ ਦਾ 50 ਪ੍ਰਤੀਸ਼ਤ ਜੁਰਮਾਨਾ ਲਗਾਇਆ ਗਿਆ ਹੈ ਅਤੇ ਦੋ ਡੀਮੈਰਿਟ ਪੁਆਇੰਟਸ ਵੀ ਦਿੱਤੇ ਗਏ ਹਨ। ਡੇਵਿਡ ਨੂੰ ਆਈਪੀਐਲ ਆਚਾਰ ਸੰਹਿਤਾ ਦੀ ਧਾਰਾ 2.9 ਦੇ ਤਹਿਤ ਦੋਸ਼ੀ ਪਾਇਆ ਗਿਆ ਸੀ, ਜੋ ਕਿ ਕਿਸੇ ਖਿਡਾਰੀ, ਅੰਪਾਇਰ ਜਾਂ ਮੈਚ ਅਧਿਕਾਰੀ ਵੱਲ ਖਤਰਨਾਕ ਤਰੀਕੇ ਨਾਲ ਕਿਸੇ ਵਸਤੂ ਨੂੰ ਸੁੱਟਣ ਦਾ ਹਵਾਲਾ ਦਿੰਦਾ ਹੈ। ਡੇਵਿਡ ਨੇ ਵੀ ਆਪਣਾ ਦੋਸ਼ ਕਬੂਲ ਕਰ ਲਿਆ ਹੈ।

ਟਿਮ ਡੇਵਿਡ 'ਤੇ ਮੈਚ ਰੈਫਰੀ ਨੇ ਕੋਈ ਪਾਬੰਦੀ ਨਹੀਂ ਲਗਾਈ ਹੈ, ਪਰ ਇਹ ਆਈਪੀਐਲ 2026 ਵਿੱਚ ਤੀਜੀ ਵਾਰ ਹੋਇਆ ਹੈ, ਜਦੋਂ ਉਨ੍ਹਾਂ ਨੂੰ ਲੈਵਲ 1 ਦੇ ਅਪਰਾਧ ਦਾ ਦੋਸ਼ੀ ਪਾਇਆ ਗਿਆ ਹੈ। ਉਨ੍ਹਾਂ ਨੂੰ ਪਹਿਲਾਂ ਦੋ ਮੈਚਾਂ ਵਿੱਚ ਤਿੰਨ ਡੀਮੈਰਿਟ ਪੁਆਇੰਟਸ ਮਿਲੇ ਸਨ। ਫਾਈਨਲ ਦੇ ਪੁਆਇੰਟਸ ਸਣੇ ਡੇਵਿਡ ਦੇ ਆਈਪੀਐਲ 2026 ਸੀਜ਼ਨ ਵਿੱਚ ਕੁੱਲ ਪੰਜ ਡੀਮੈਰਿਟ ਪੁਆਇੰਟਸ ਹਨ। ਇਸ ਕਰਕੇ ਉਨ੍ਹਾਂ ਨੂੰ ਇੱਕ ਮੈਚ ਲਈ ਬੈਨ ਕਰ ਦਿੱਤਾ ਗਿਆ ਹੈ।

ਇਸ ਕਰਕੇ ਡੇਵਿਡ ਆਈਪੀਐਲ 2027 ਦਾ ਪਹਿਲਾ ਮੈਚ ਨਹੀਂ ਖੇਡ ਸਕਣਗੇ। ਭਾਵੇਂ ਉਹ ਆਰਸੀਬੀ ਲਈ ਖੇਡਣ ਜਾਂ ਕਿਸੇ ਹੋਰ ਟੀਮ ਲਈ, ਉਨ੍ਹਾਂ ਨੂੰ ਪਹਿਲੇ ਮੈਚ ਤੋਂ ਬਾਹਰ ਰਹਿਣਾ ਪਵੇਗਾ। ਆਈਪੀਐਲ 2026 ਵਿੱਚ ਡੇਵਿਡ ਨੇ ਬੰਗਲੌਰ ਲਈ 16 ਮੈਚਾਂ ਵਿੱਚ 305 ਦੌੜਾਂ ਬਣਾਈਆਂ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Advertisement

ਟਾਪ ਹੈਡਲਾਈਨ

ਟੈਸਟ ਮੈਚਾਂ ਵਿੱਚ ਬਿਨਾਂ ਸੈਂਕੜੇ ਦੇ ਸਭ ਤੋਂ ਵੱਧ ਦੌੜਾਂ ਬਣਾਉਣ ਵਾਲੇ 3 ਬੱਲੇਬਾਜ਼
ਟੈਸਟ ਮੈਚਾਂ ਵਿੱਚ ਬਿਨਾਂ ਸੈਂਕੜੇ ਦੇ ਸਭ ਤੋਂ ਵੱਧ ਦੌੜਾਂ ਬਣਾਉਣ ਵਾਲੇ 3 ਬੱਲੇਬਾਜ਼
ਪਤੀ ਮਿਸ਼ੇਲ ਸਟਾਰਕ ਆਖਰੀ ਸਥਾਨ 'ਤੇ, ਬੁਮਰਾਹ ਤੀਜੇ ਨੰਬਰ 'ਤੇ; ਐਲਿਸਾ ਹੀਲੀ ਦੀ ਰੈਂਕਿੰਗ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ
ਪਤੀ ਮਿਸ਼ੇਲ ਸਟਾਰਕ ਆਖਰੀ ਸਥਾਨ 'ਤੇ, ਬੁਮਰਾਹ ਤੀਜੇ ਨੰਬਰ 'ਤੇ; ਐਲਿਸਾ ਹੀਲੀ ਦੀ ਰੈਂਕਿੰਗ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਇਸ ਮਹਾਨ ਪਾਕਿਸਤਾਨੀ ਕ੍ਰਿਕਟਰ ਦੀ ਧੀ ਦਾ ਵਿਆਹ ਈਸਾਈ ਰੀਤੀ-ਰਿਵਾਜਾਂ ਨਾਲ ਹੋਇਆ, ਤਸਵੀਰਾਂ ਵਾਇਰਲ
ਇਸ ਮਹਾਨ ਪਾਕਿਸਤਾਨੀ ਕ੍ਰਿਕਟਰ ਦੀ ਧੀ ਦਾ ਵਿਆਹ ਈਸਾਈ ਰੀਤੀ-ਰਿਵਾਜਾਂ ਨਾਲ ਹੋਇਆ, ਤਸਵੀਰਾਂ ਵਾਇਰਲ
Advertisement

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Embed widget