Rishabh Pant: ਜੋ ਕੋਹਲੀ-ਰੋਹਿਤ ਵੀ ਨਾ ਕਰ ਸਕੇ, ਰਿਸ਼ਭ ਪੰਤ ਨੇ ਕਰ ਵਿਖਾਇਆ, ਮੁੰਬਈ ਟੈਸਟ 'ਚ ਤੋੜਿਆ ਰਿਕਾਰਡ, ਜਾਣੋ ਕੀ ਮਾਰਿਆ ਮਾਰਕਾ ?
India vs New Zealand 3rd Test: ਰਿਸ਼ਭ ਪੰਤ ਨੇ ਟੀਮ ਇੰਡੀਆ ਲਈ ਆਪਣੇ ਦਮਦਾਰ ਪ੍ਰਦਰਸ਼ਨ ਨਾਲ ਇੱਕ ਰਿਕਾਰਡ ਬਣਾਇਆ ਹੈ। ਉਨ੍ਹਾਂ ਨੇ ਮੁੰਬਈ ਟੈਸਟ 'ਚ 36 ਗੇਂਦਾਂ 'ਚ ਅਰਧ ਸੈਂਕੜਾ ਲਗਾਇਆ ਸੀ।
India vs New Zealand 3rd Test: ਮੁੰਬਈ ਵਿੱਚ ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਖੇਡੇ ਜਾ ਰਹੇ ਟੈਸਟ ਮੈਚ ਵਿੱਚ ਰਿਸ਼ਭ ਪੰਤ ਨੇ ਅਰਧ ਸੈਂਕੜਾ ਜੜਿਆ। ਉਸ ਨੇ ਇਸ ਪਾਰੀ ਦੌਰਾਨ ਇਕ ਖਾਸ ਰਿਕਾਰਡ ਆਪਣੇ ਨਾਂਅ ਕੀਤਾ। ਪੰਤ ਨਿਊਜ਼ੀਲੈਂਡ ਖਿਲਾਫ਼ ਟੈਸਟ 'ਚ ਸਭ ਤੋਂ ਤੇਜ਼ ਅਰਧ ਸੈਂਕੜਾ ਲਗਾਉਣ ਵਾਲੇ ਭਾਰਤ ਦੇ ਬੱਲੇਬਾਜ਼ ਬਣ ਗਏ ਹਨ। ਭਾਰਤੀ ਕਪਤਾਨ ਰੋਹਿਤ ਸ਼ਰਮਾ ਅਤੇ ਵਿਰਾਟ ਕੋਹਲੀ ਵੀ ਇਹ ਉਪਲਬਧੀ ਹਾਸਲ ਨਹੀਂ ਕਰ ਸਕੇ ਹਨ। ਪੰਤ ਨੇ ਇਸ ਮਾਮਲੇ 'ਚ ਯਸ਼ਸਵੀ ਜੈਸਵਾਲ ਨੂੰ ਪਿੱਛੇ ਛੱਡ ਦਿੱਤਾ ਹੈ।
ਰਿਸ਼ਭ ਪੰਤ ਮੁੰਬਈ ਟੈਸਟ ਦੀ ਪਹਿਲੀ ਪਾਰੀ 'ਚ ਭਾਰਤ ਲਈ ਛੇਵੇਂ ਨੰਬਰ 'ਤੇ ਬੱਲੇਬਾਜ਼ੀ ਕਰਨ ਆਏ ਸਨ। ਇਸ ਦੌਰਾਨ ਉਨ੍ਹਾਂ ਨੇ 36 ਗੇਂਦਾਂ 'ਚ ਅਰਧ ਸੈਂਕੜਾ ਲਗਾਇਆ। ਇਸ ਤਰ੍ਹਾਂ ਉਹ ਨਿਊਜ਼ੀਲੈਂਡ ਖਿਲਾਫ ਸਭ ਤੋਂ ਤੇਜ਼ ਅਰਧ ਸੈਂਕੜਾ ਲਗਾਉਣ ਵਾਲਾ ਭਾਰਤੀ ਬੱਲੇਬਾਜ਼ ਬਣ ਗਿਆ।
..And now Rishabh Pant gets to his FIFTY!
— BCCI (@BCCI) November 2, 2024
Half-century off just 36 deliveries for the #TeamIndia wicketkeeper batter 👏👏
Live - https://t.co/KNIvTEy04z#INDvNZ | @IDFCFIRSTBank pic.twitter.com/oCT7zRKtfq
ਇਸ ਤੋਂ ਪਹਿਲਾਂ ਇਹ ਰਿਕਾਰਡ ਯਸ਼ਸਵੀ ਦੇ ਨਾਂਅ ਦਰਜ ਸੀ। ਯਸ਼ਸਵੀ ਨੇ ਪੁਣੇ ਟੈਸਟ ਵਿੱਚ 41 ਗੇਂਦਾਂ ਵਿੱਚ ਅਰਧ ਸੈਂਕੜਾ ਜੜਿਆ ਸੀ। ਰਿਸ਼ਭ ਪੰਤ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਇਸ ਪਾਰੀ 'ਚ 59 ਗੇਂਦਾਂ ਦਾ ਸਾਹਮਣਾ ਕਰਦੇ ਹੋਏ 60 ਦੌੜਾਂ ਬਣਾਈਆਂ। ਪੰਤ ਨੇ 8 ਚੌਕੇ ਅਤੇ 2 ਛੱਕੇ ਲਗਾਏ।
ਰਿਸ਼ਭ ਪੰਤ ਅਤੇ ਸ਼ੁਭਮਨ ਗਿੱਲ ਵਿਚਾਲੇ 96 ਦੌੜਾਂ ਦੀ ਸਾਂਝੇਦਾਰੀ ਹੋਈ। ਪੰਤ ਨੇ 60 ਦੌੜਾਂ ਦਾ ਯੋਗਦਾਨ ਦਿੱਤਾ। ਜਦਕਿ ਇਸ ਸਾਂਝੇਦਾਰੀ ਦੌਰਾਨ ਗਿੱਲ ਨੇ 35 ਦੌੜਾਂ ਬਣਾਈਆਂ। ਸ਼ੁਭਮਨ ਨੇ ਟੀਮ ਇੰਡੀਆ ਲਈ ਦਮਦਾਰ ਪ੍ਰਦਰਸ਼ਨ ਦਿੱਤਾ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।