Rishabh Pant Health Update: ਰਿਸ਼ਭ ਪੰਤ ਨੂੰ ਦੇਹਰਾਦੂਨ ਤੋਂ ਮੁੰਬਈ ਦੇ ਹਸਪਤਾਲ 'ਚ ਕੀਤਾ ਸ਼ਿਫਟ, ਜਾਣੋ ਕਾਰਨ
Rishabh Pant Health Update: ਭਾਰਤ ਦੇ ਸਟਾਰ ਵਿਕਟਕੀਪਰ ਬੱਲੇਬਾਜ਼ ਰਿਸ਼ਭ ਪੰਤ ਨੂੰ ਦੇਹਰਾਦੂਨ ਦੇ ਹਸਪਤਾਲ ਤੋਂ ਮੁੰਬਈ ਦੇ ਹਸਪਤਾਲ ਵਿੱਚ ਤਬਦੀਲ ਕਰ ਦਿੱਤਾ ਗਿਆ, ਜਿੱਥੇ ਗੋਡੇ ਤੇ ਗਿੱਟੇ ਦੀਆਂ ਸੱਟਾਂ ਦਾ ਵਿਆਪਕ ਇਲਾਜ ਕੀਤਾ ਜਾਵੇਗਾ।
Rishabh Pant Health Update: ਭਾਰਤ ਦੇ ਸਟਾਰ ਵਿਕਟਕੀਪਰ ਬੱਲੇਬਾਜ਼ ਰਿਸ਼ਭ ਪੰਤ ਨੂੰ ਦੇਹਰਾਦੂਨ ਦੇ ਹਸਪਤਾਲ ਤੋਂ ਮੁੰਬਈ ਦੇ ਹਸਪਤਾਲ ਵਿੱਚ ਤਬਦੀਲ ਕਰ ਦਿੱਤਾ ਗਿਆ, ਜਿੱਥੇ ਗੋਡੇ ਤੇ ਗਿੱਟੇ ਦੀਆਂ ਸੱਟਾਂ ਦਾ ਵਿਆਪਕ ਇਲਾਜ ਕੀਤਾ ਜਾਵੇਗਾ। ਭਾਰਤੀ ਕ੍ਰਿਕਟ ਕੰਟਰੋਲ ਬੋਰਡ ਦੇ ਸੂਤਰਾਂ ਨੇ ਦੱਸਿਆ ਕਿ ਰਿਸ਼ਭ ਨੂੰ ਉਸ ਦੇ ਲਿਗਾਮੈਂਟ ਦੀ ਸੱਟ ਦੇ ਇਲਾਜ ਲਈ ਮੁੰਬਈ ਦੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ ਤੇ ਉੱਥੇ ਅਗਲੇ ਇਲਾਜ ਦਾ ਫੈਸਲਾ ਕੀਤਾ ਜਾਵੇਗਾ।
ਦਿੱਲੀ ਤੇ ਜ਼ਿਲ੍ਹਾ ਕ੍ਰਿਕਟ ਸੰਘ (ਡੀਡੀਸੀਏ) ਦੇ ਪ੍ਰਧਾਨ ਸ਼ਿਆਮ ਸ਼ਰਮਾ ਮੁਤਾਬਕ ਕ੍ਰਿਕਟਰ ਰਿਸ਼ਭ ਪੰਤ ਨੂੰ ਅਗਲੇ ਇਲਾਜ ਲਈ ਮੁੰਬਈ ਸ਼ਿਫਟ ਕੀਤਾ ਗਿਆ ਹੈ। ਪੰਤ ਨੂੰ ਮਿਲਣ ਲਈ ਉਹ ਬੀਤੇ ਦਿਨ ਦੇਹਰਾਦੂਨ ਪਹੁੰਚੇ ਸਨ। ਜਿੱਥੇ ਉਨ੍ਹਾਂ ਦਾ ਮੈਕਸ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ।
ਉਨ੍ਹਾਂ ਕਿਹਾ ਕਿ ਪੰਤ ਦੇ ਲਿਗਾਮੈਂਟ ਦੇ ਇਲਾਜ ਲਈ ਮੁੰਬਈ ਲਿਜਾਇਆ ਗਿਆ ਹੈ। ਅਸਲ ਵਿੱਚ ਲਿਗਾਮੈਂਟ ਇੱਕ ਕਿਸਮ ਦਾ ਫਾਈਬਰ ਹੈ ਜੋ ਹੱਡੀਆਂ ਨੂੰ ਜੋੜਨ ਦਾ ਕੰਮ ਕਰਦਾ ਹੈ। ਜੇਕਰ ਸੱਟ ਡੂੰਘੀ ਹੋਵੇ ਤਾਂ ਠੀਕ ਹੋਣ ਵਿੱਚ ਸਮਾਂ ਲੱਗਦਾ ਹੈ। ਫਿਲਹਾਲ ਡੀਡੀਸੀਏ ਤੇ ਬੀਸੀਸੀਆਈ ਪੰਤ ਦੀ ਸੱਟ ਦੀ ਗੰਭੀਰਤਾ 'ਤੇ ਨਜ਼ਰ ਰੱਖ ਰਹੇ ਹਨ।
ਦੱਸ ਦੇਈਏ 30 ਦਸੰਬਰ ਨੂੰ ਟੀਮ ਇੰਡੀਆ ਦੇ ਵਿਕਟਕੀਪਰ ਬੱਲੇਬਾਜ਼ ਰਿਸ਼ਭ ਪੰਤ ਸੜਕ ਹਾਦਸੇ ਦਾ ਸ਼ਿਕਾਰ ਹੋ ਗਏ ਸਨ। ਉਹ ਦਿੱਲੀ ਤੋਂ ਰੁੜਕੀ ਜਾ ਰਹੇ ਸੀ। ਰਿਸ਼ਭ ਦੀ ਕਾਰ ਰੇਲਿੰਗ ਨਾਲ ਟਕਰਾ ਗਈ ਅਤੇ ਇਸ ਤੋਂ ਬਾਅਦ ਉਸ ਨੂੰ ਅੱਗ ਲੱਗ ਗਈ। ਪੰਤ ਦੀ ਲੱਤ ਅਤੇ ਮੱਥੇ 'ਤੇ ਜ਼ਿਆਦਾ ਗੰਭੀਰ ਸੱਟਾਂ ਲੱਗੀਆਂ ਸਨ। ਉਨ੍ਹਾਂ ਨੂੰ ਗੰਭੀਰ ਹਾਲਤ 'ਚ ਦਿੱਲੀ ਰੈਫਰ ਕਰ ਦਿੱਤਾ ਗਿਆ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।