Rohit Sharma-Virat Kohli: ਟੀਮ ਇੰਡੀਆ ਦੇ ਦਿੱਗਜ ਬੱਲੇਬਾਜ਼ ਵਿਰਾਟ ਕੋਹਲੀ ਅਤੇ ਰੋਹਿਤ ਸ਼ਰਮਾ ਨੇ ਬਾਰਬਾਡੋਸ ਦੇ ਮੈਦਾਨ 'ਤੇ ਟੀ-20 ਵਿਸ਼ਵ ਕੱਪ ਦਾ ਖਿਤਾਬ ਜਿੱਤਣ ਤੋਂ ਬਾਅਦ ਅੰਤਰਰਾਸ਼ਟਰੀ ਟੀ-20 ਕ੍ਰਿਕਟ ਤੋਂ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ ਹੈ। ਪਰ ਹੁਣ ਕੁਝ ਮੀਡੀਆ ਰਿਪੋਰਟਾਂ ਇਸ ਤਰ੍ਹਾਂ ਦਾ ਦਾਅਵਾ ਵੀ ਕਰ ਰਹੀਆਂ ਹਨ ਕਿ ਹੁਣ ਰੋਹਿਤ ਸ਼ਰਮਾ ਅਤੇ ਵਿਰਾਟ ਕੋਹਲੀ ਕਰਨਗੇ ਆਈਪੀਐਲ ਕ੍ਰਿਕਟ ਵਿੱਚ ਰਾਇਲ ਚੈਲੰਜਰਜ਼ ਬੈਂਗਲੁਰੂ ਜਾਂ ਮੁੰਬਈ ਇੰਡੀਅਨਜ਼ ਲਈ ਖੇਡਦੇ ਹੋਏ ਨਜ਼ਰ ਨਹੀਂ ਆਉਣਗੇ।

Continues below advertisement



ਇਸ ਕਾਰਨ ਰੋਹਿਤ-ਕੋਹਲੀ ਇਹ ਫੈਸਲਾ ਲੈ ਸਕਦੇ


ਟੀਮ ਇੰਡੀਆ ਦੇ ਕਪਤਾਨ ਰੋਹਿਤ ਸ਼ਰਮਾ ਅਤੇ ਅਨੁਭਵੀ ਬੱਲੇਬਾਜ਼ ਵਿਰਾਟ ਕੋਹਲੀ, ਦੋਵੇਂ ਆਪਣੇ ਕ੍ਰਿਕਟ ਕਰੀਅਰ ਦੇ ਆਖਰੀ ਪੜਾਅ 'ਤੇ ਹਨ। ਵਿਰਾਟ ਕੋਹਲੀ 36 ਸਾਲ ਦੇ ਹਨ ਜਦਕਿ ਰੋਹਿਤ ਸ਼ਰਮਾ ਵੀ ਹੁਣ 37 ਸਾਲ ਦੇ ਹੋ ਗਏ ਹਨ।


ਅਜਿਹੇ 'ਚ ਜੇਕਰ ਵਿਰਾਟ ਕੋਹਲੀ ਅਤੇ ਰੋਹਿਤ ਸ਼ਰਮਾ ਨੇ ਟੀਮ ਇੰਡੀਆ ਲਈ ਸਾਲ 2025 ਅਤੇ 2027 'ਚ ਵਿਸ਼ਵ ਟੈਸਟ ਚੈਂਪੀਅਨਸ਼ਿਪ ਦੇ ਫਾਈਨਲ ਮੈਚ ਅਤੇ ਫਿਰ ਸਾਲ 2027 'ਚ ਦੱਖਣੀ ਅਫਰੀਕਾ 'ਚ ਹੋਣ ਵਾਲੇ ਟੀ-20 ਵਿਸ਼ਵ ਕੱਪ 'ਚ ਖੇਡਣਾ ਹੈ। ਫਿਰ ਵਿਰਾਟ ਅਤੇ ਰੋਹਿਤ ਨੂੰ ਆਪਣੀ ਰਿਕਵਰੀ 'ਤੇ ਧਿਆਨ ਦੇਣਾ ਹੋਵੇਗਾ। ਜਿਸ ਕਾਰਨ ਰੋਹਿਤ-ਕੋਹਲੀ ਨੂੰ ਅਜਿਹਾ ਫੈਸਲਾ ਲੈਂਦੇ ਦੇਖਿਆ ਜਾ ਸਕਦਾ ਹੈ।


ਅਜੇ ਤੱਕ ਕੋਈ ਅਧਿਕਾਰਤ ਐਲਾਨ ਨਹੀਂ ਕੀਤਾ ਗਿਆ 


ਟੀਮ ਇੰਡੀਆ ਦੇ ਕਪਤਾਨ ਰੋਹਿਤ ਸ਼ਰਮਾ ਅਤੇ ਵਿਰਾਟ ਕੋਹਲੀ ਨੇ ਹੁਣ ਤੱਕ ਸਿਰਫ ਅੰਤਰਰਾਸ਼ਟਰੀ ਟੀ-20 ਕ੍ਰਿਕਟ ਤੋਂ ਸੰਨਿਆਸ ਲੈਣ ਦਾ ਫੈਸਲਾ ਕੀਤਾ ਹੈ। ਮੀਡੀਆ 'ਚ ਖਬਰਾਂ ਆ ਰਹੀਆਂ ਹਨ ਕਿ ਵਿਰਾਟ ਅਤੇ ਰੋਹਿਤ ਵੀ IPL ਕ੍ਰਿਕਟ ਤੋਂ ਸੰਨਿਆਸ ਲੈਣ ਦਾ ਐਲਾਨ ਕਰ ਸਕਦੇ ਹਨ, ਫਿਲਹਾਲ ਦੋਵਾਂ ਦਿੱਗਜ ਖਿਡਾਰੀਆਂ ਨੇ ਇਸ ਬਾਰੇ ਕੋਈ ਅਧਿਕਾਰਤ ਬਿਆਨ ਨਹੀਂ ਦਿੱਤਾ ਹੈ।


ਰੋਹਿਤ-ਕੋਹਲੀ IPL ਕ੍ਰਿਕਟ ਦੀ ਜਾਨ 


ਆਈਪੀਐਲ ਕ੍ਰਿਕਟ ਦੀ ਗੱਲ ਕਰੀਏ ਤਾਂ ਇਸ ਸਮੇਂ ਮਹਿੰਦਰ ਸਿੰਘ ਧੋਨੀ ਦੇ ਸੰਨਿਆਸ ਤੋਂ ਬਾਅਦ ਉਸ ਟੂਰਨਾਮੈਂਟ ਵਿੱਚ ਅਨੁਭਵੀ ਖਿਡਾਰੀਆਂ ਵਜੋਂ ਰੋਹਿਤ ਸ਼ਰਮਾ ਅਤੇ ਵਿਰਾਟ ਕੋਹਲੀ ਦੇ ਨਾਂ ਸ਼ਾਮਲ ਹਨ। ਜਿਸ ਕਾਰਨ ਮੰਨਿਆ ਜਾ ਰਿਹਾ ਹੈ ਕਿ ਜਦੋਂ ਤੱਕ ਵਿਰਾਟ ਕੋਹਲੀ ਅਤੇ ਰੋਹਿਤ ਸ਼ਰਮਾ ਕ੍ਰਿਕਟ ਕਰੀਅਰ ਤੋਂ ਸੰਨਿਆਸ ਨਹੀਂ ਲੈਂਦੇ, ਉਦੋਂ ਤੱਕ ਦੋਵੇਂ ਦਿੱਗਜ ਆਈਪੀਐਲ ਕ੍ਰਿਕਟ ਵਿੱਚ ਲਗਾਤਾਰ ਖੇਡਦੇ ਨਜ਼ਰ ਆ ਸਕਦੇ ਹਨ।