Rohit Sharma: ਭਾਰਤੀ ਟੀਮ ਨੇ ਬਾਰਬਾਡੋਸ ਦੇ ਕੇਨਸਿੰਗਟਨ ਓਵਲ ਮੈਦਾਨ 'ਤੇ ਇਤਿਹਾਸ ਰਚਿਆ ਤੇ ਟੀ-20 ਵਿਸ਼ਵ ਕੱਪ 2024 ਦੇ ਫਾਈਨਲ ਮੈਚ 'ਚ ਦੱਖਣੀ ਅਫਰੀਕਾ ਦੀ ਟੀਮ ਨੂੰ 7 ਦੌੜਾਂ ਨਾਲ ਹਰਾ ਕੇ ਦੂਜੀ ਵਾਰ ਟਰਾਫੀ 'ਤੇ ਕਬਜ਼ਾ ਕਰ ਲਿਆ। ਰੋਹਿਤ ਸ਼ਰਮਾ ਦੀ ਕਪਤਾਨੀ 'ਚ ਟੀਮ ਇੰਡੀਆ ਆਈਸੀਸੀ ਟਰਾਫੀ ਜਿੱਤਣ ਦੇ ਲੰਬੇ ਸਮੇਂ ਤੋਂ ਚੱਲ ਰਹੇ ਸੋਕੇ ਨੂੰ ਵੀ ਖਤਮ ਕਰਨ 'ਚ ਸਫਲ ਰਹੀ। ਇਹ ਖਿਤਾਬ ਜਿੱਤਣ ਤੋਂ ਬਾਅਦ ਕਪਤਾਨ ਰੋਹਿਤ ਸ਼ਰਮਾ ਨੇ ਵੀ ਟੀ-20 ਇੰਟਰਨੈਸ਼ਨਲ ਤੋਂ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ। ਇਸ ਬਾਰੇ ਉਨ੍ਹਾਂ ਕਿਹਾ ਕਿ ਇਹ ਫੈਸਲਾ ਲੈਣ ਲਈ ਇਸ ਤੋਂ ਵਧੀਆ ਸਮਾਂ ਨਹੀਂ ਹੋ ਸਕਦਾ।


ਟੀ-20 ਵਿਸ਼ਵ ਕੱਪ 2024 ਦਾ ਖਿਤਾਬ ਜਿੱਤਣ ਤੋਂ ਬਾਅਦ ਰੋਹਿਤ ਸ਼ਰਮਾ ਨੇ ਪ੍ਰੈੱਸ ਕਾਨਫਰੰਸ 'ਚ ਸਭ ਨੂੰ ਆਪਣੇ ਫੈਸਲੇ ਦੀ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਟੀ-20 ਇੰਟਰਨੈਸ਼ਨਲ 'ਚ ਇਹ ਮੇਰਾ ਆਖਰੀ ਮੈਚ ਸੀ। ਜਦੋਂ ਤੋਂ ਮੈਂ ਇਹ ਫਾਰਮੈਟ ਖੇਡਣਾ ਸ਼ੁਰੂ ਕੀਤਾ, ਮੈਂ ਹਰ ਪਲ ਦਾ ਪੂਰਾ ਆਨੰਦ ਲਿਆ। ਮੈਂ ਵੀ ਆਪਣੇ ਕਰੀਅਰ ਦੀ ਸ਼ੁਰੂਆਤ ਇਸ ਫਾਰਮੈਟ ਵਿੱਚ ਭਾਰਤੀ ਟੀਮ ਨਾਲ ਕੀਤੀ। ਇਸ ਫਾਰਮੈਟ ਤੋਂ ਸੰਨਿਆਸ ਲੈਣ ਦੇ ਫੈਸਲੇ ਦਾ ਸਮਾਂ ਇਸ ਤੋਂ ਵਧੀਆ ਨਹੀਂ ਹੋ ਸਕਦਾ ਸੀ। ਮੈਂ ਕੱਪ ਜਿੱਤਣਾ ਸੀ।






ਦੱਸ ਦਈਏ ਕਿ ਜਿੱਥੇ ਭਾਰਤੀ ਟੀਮ ਨੇ ਦੱਖਣੀ ਅਫਰੀਕਾ ਦੇ ਖਿਲਾਫ ਫਾਈਨਲ ਮੈਚ ਵਿੱਚ ਜਿੱਤ ਦੇ ਨਾਲ ਆਈਸੀਸੀ ਟਰਾਫੀ ਦੇ ਸੋਕੇ ਨੂੰ ਖਤਮ ਕੀਤਾ, ਉੱਥੇ ਹੀ ਰੋਹਿਤ ਸ਼ਰਮਾ ਟੀ-20 ਅੰਤਰਰਾਸ਼ਟਰੀ ਵਿੱਚ 50 ਜਿੱਤਾਂ ਆਪਣੇ ਖਾਤੇ ਵਿੱਚ ਪਾਉਣ ਵਾਲੇ ਪਹਿਲੇ ਕਪਤਾਨ ਬਣ ਗਏ। ਦੂਜੇ ਪਾਸੇ ਰੋਹਿਤ ਦੇ ਨਾਲ ਵਿਰਾਟ ਕੋਹਲੀ ਨੇ ਵੀ ਫਾਈਨਲ ਮੈਚ 'ਚ ਸ਼ਾਨਦਾਰ ਪ੍ਰਦਰਸ਼ਨ ਤੋਂ ਬਾਅਦ 'ਪਲੇਅਰ ਆਫ ਦ ਮੈਚ' ਦਾ ਐਵਾਰਡ ਹਾਸਲ ਕਰਕੇ ਕੌਮਾਂਤਰੀ ਕ੍ਰਿਕਟ 'ਚ ਇਸ ਫਾਰਮੈਟ ਤੋਂ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ ਸੀ।


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।