ਪੜਚੋਲ ਕਰੋ
Advertisement
Australia vs India: ਟੈਸਟ ਕਲੀਅਰ ਹੋਣ ਮਗਰੋਂ ਅੱਜ ਆਸਟਰੇਲੀਆ ਰਵਾਨਾ ਹੋਣਗੇ ਰੋਹਿਤ ਸ਼ਰਮਾ
ਰੋਹਿਤ ਨੇ ਆਸਟਰੇਲੀਆ ਖ਼ਿਲਾਫ਼ ਚਾਰ ਟੈਸਟ ਮੈਚਾਂ ਦੀ ਸੀਰੀਜ਼ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਬੰਗਲੁਰੂ ਵਿੱਚ ਨੈਸ਼ਨਲ ਕ੍ਰਿਕਟ ਅਕੈਡਮੀ ਵਿੱਚ ਫਿੱਟਨੈੱਸ ਟੈਸਟ ਪਾਸ ਕੀਤਾ ਤੇ ਉਹ ਅੱਜ ਆਸਟਰੇਲੀਆ ਲਈ ਰਵਾਨਾ ਹੋਵੇਗਾ।
ਮੁੰਬਈ: ਬੱਲੇਬਾਜ਼ ਰੋਹਿਤ ਸ਼ਰਮਾ (Rohit Sharma) ਨੇ 17 ਦਸੰਬਰ ਤੋਂ ਆਸਟਰੇਲੀਆ ਖ਼ਿਲਾਫ਼ ਚਾਰ ਟੈਸਟ ਮੈਚਾਂ ਦੀ ਸੀਰੀਜ਼ (Australia vs India test Match) ਤੋਂ ਪਹਿਲਾਂ ਸ਼ੁੱਕਰਵਾਰ ਨੂੰ ਬੰਗਲੁਰੂ ਵਿੱਚ ਨੈਸ਼ਨਲ ਕ੍ਰਿਕਟ ਅਕੈਡਮੀ (NCS) ਵਿੱਚ ਫਿੱਟਨੈੱਸ ਟੈਸਟ ਪਾਸ ਕੀਤਾ ਤੇ ਹੁਣ ਉਹ ਅੱਜ ਆਸਟਰੇਲੀਆ ਲਈ ਰਵਾਨਾ ਹੋਵੇਗਾ।
ਬੀਸੀਸੀਆਈ ਨੇ ਸ਼ਨੀਵਾਰ ਨੂੰ ਕਿਹਾ ਕਿ ਦਿੱਗਜ ਬੱਲੇਬਾਜ਼ ਰੋਹਿਤ ਸ਼ਰਮਾ ਆਸਟਰੇਲੀਆ ਦੌਰੇ 'ਤੇ ਗਈ ਟੀਮ ਵਿੱਚ ਸ਼ਾਮਲ ਹੋਣ ਲਈ ਡਾਕਟਰੀ ਤੌਰ 'ਤੇ ਤੰਦਰੁਸਤ ਹੈ ਪਰ ਟੈਸਟ ਸੀਰੀਜ਼ ਦੇ ਆਖਰੀ ਦੋ ਮੈਚਾਂ ਵਿੱਚ ਉਨ੍ਹਾਂ ਦੇ ਖੇਡਣ ਬਾਰੇ ਫੈਸਲਾ ਟੀਮ ਦੀ ਮੈਡੀਕਲ ਟੀਮ ਦੇ ਮੁੜ ਮੁਲਾਂਕਣ ਤੋਂ ਬਾਅਦ ਲਿਆ ਜਾਵੇਗਾ।
ਮਾਸਪੇਸ਼ੀ ਵਿੱਚ ਖਿਚਾਅ ਦੀ ਸੀ ਸਮੱਸਿਆ
ਯੂਏਈ ਵਿੱਚ ਹਾਲ ਹੀ ਵਿੱਚ ਆਈਪੀਐਲ ਦੌਰਾਨ ਰੋਹਿਤ ਨੂੰ ਹੈਮਸਟ੍ਰਿੰਗ ਦੀ ਸੱਟ ਲੱਗੀ ਸੀ। ਇਸ ਕਰਕੇ ਉਹ 17 ਦਸੰਬਰ ਤੋਂ ਐਡੀਲੇਡ ਵਿਚ ਸ਼ੁਰੂ ਹੋ ਰਹੀ ਚਾਰ ਮੈਚਾਂ ਦੀ ਟੈਸਟ ਸੀਰੀਜ਼ ਦੇ ਪਹਿਲੇ ਦੋ ਮੈਚਾਂ ਲਈ ਚੋਣ ਲਈ ਉਪਲਬਧ ਨਹੀਂ ਸੀ।
ਬੀਸੀਸੀਆਈ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਉਨ੍ਹਾਂ ਨੂੰ ਆਸਟਰੇਲੀਆ ਵਿੱਚ ਦੋ ਹਫ਼ਤਿਆਂ ਦੀ ਅਲੱਗ-ਥਲੱਗ ਕਰਨ ਦਾ ਵਿਸਥਾਰਤ ਸਮਾਂ-ਸਾਰਣੀ ਦਿੱਤੀ ਗਈ ਹੈ ਜਿਸ ਦਾ ਪਾਲਣ ਕਰਨਾ ਪਏਗਾ। ਆਇਸੋਲੇਸ਼ਨ ਦਾ ਸਮਾਂ ਪੂਰਾ ਹੋਣ ਤੋਂ ਬਾਅਦ ਭਾਰਤੀ ਟੀਮ ਦੀ ਮੈਡੀਕਲ ਟੀਮ ਉਨ੍ਹਾਂ ਦੀ ਜਾਂਚ ਕਰੇਗੀ। ਇਸ ਮੁਤਾਬਕ, ਬਾਰਡਰ-ਗਾਵਸਕਰ ਟਰਾਫੀ ਵਿੱਚ ਉਸ ਦੀ ਸ਼ਮੂਲੀਅਤ ਦਾ ਫੈਸਲਾ ਲਿਆ ਜਾਵੇਗਾ।
ਬ੍ਰਿਟੇਨ ਦੀ ਅਦਾਲਤ ਵਲੋਂ ਏਅਰ ਇੰਡੀਆ ਨੂੰ ਵੱਡੀ ਰਾਹਤ, ਜਾਣੋ ਪੂਰਾ ਕੀ ਹੈ ਮਾਮਲਾ
ਭਾਰਤ ਤੇ ਆਸਟਰੇਲੀਆ ਵਿਚਾਲੇ 4 ਮੈਚਾਂ ਦੀ ਟੈਸਟ ਸੀਰੀਜ਼ ਖੇਡੀ ਜਾਣੀ ਹੈ
ਦੱਸ ਦਈਏ ਕਿ ਭਾਰਤ ਤੇ ਆਸਟਰੇਲੀਆ ਵਿਚਾਲੇ 4 ਮੈਚਾਂ ਦੀ ਟੈਸਟ ਸੀਰੀਜ਼ ਖੇਡੀ ਜਾਏਗੀ। ਇਸ ਤੋਂ ਪਹਿਲਾਂ ਖੇਡੇ ਗਏ ਦੋਵੇਂ ਅਭਿਆਸ ਮੈਚ ਡਰਾਅ ਰਹੇ। ਅਭਿਆਸ ਮੈਚ ਵਿੱਚ ਟੀਮ ਇੰਡੀਆ ਲਈ ਚੰਗੀ ਗੱਲ ਇਹ ਰਹੀ ਕਿ ਭਾਰਤੀ ਬੱਲੇਬਾਜ਼ਾਂ ਤੇ ਗੇਂਦਬਾਜ਼ਾਂ ਨੇ ਵਧੀਆ ਪ੍ਰਦਰਸ਼ਨ ਕੀਤਾ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904
Follow ਸਪੋਰਟਸ News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਸਿਹਤ
ਕ੍ਰਿਕਟ
ਵਿਸ਼ਵ
ਪੰਜਾਬ
Advertisement