Rohit Sharma: ਰੋਹਿਤ ਸ਼ਰਮਾ ਦੇ ਨਾਂਅ ਸ਼ਰਮਨਾਕ ਰਿਕਾਰਡ, IPL 'ਚ ਸਭ ਤੋਂ ਜ਼ਿਆਦਾ ਵਾਰ ਜ਼ੀਰੋ 'ਤੇ ਆਊਟ ਹੋਣ ਵਾਲੇ ਬੱਲੇਬਾਜ਼ ਬਣੇ
Most Ducks In IPL History: ਵਾਨਖੇੜੇ ਸਟੇਡੀਅਮ 'ਚ ਮੁੰਬਈ ਇੰਡੀਅਨਜ਼ ਅਤੇ ਰਾਜਸਥਾਨ ਰਾਇਲਜ਼ ਦੀਆਂ ਟੀਮਾਂ ਆਹਮੋ-ਸਾਹਮਣੇ ਹਨ। ਰਾਜਸਥਾਨ ਰਾਇਲਜ਼ ਦੇ ਕਪਤਾਨ ਸੰਜੂ ਸੈਮਸਨ ਨੇ ਟਾਸ ਜਿੱਤ ਕੇ
Most Ducks In IPL History: ਵਾਨਖੇੜੇ ਸਟੇਡੀਅਮ 'ਚ ਮੁੰਬਈ ਇੰਡੀਅਨਜ਼ ਅਤੇ ਰਾਜਸਥਾਨ ਰਾਇਲਜ਼ ਦੀਆਂ ਟੀਮਾਂ ਆਹਮੋ-ਸਾਹਮਣੇ ਹਨ। ਰਾਜਸਥਾਨ ਰਾਇਲਜ਼ ਦੇ ਕਪਤਾਨ ਸੰਜੂ ਸੈਮਸਨ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਪਹਿਲਾਂ ਬੱਲੇਬਾਜ਼ੀ ਕਰਨ ਆਈ ਮੁੰਬਈ ਇੰਡੀਅਨਜ਼ ਦੀ ਸ਼ੁਰੂਆਤ ਕਾਫੀ ਖਰਾਬ ਰਹੀ। ਮੁੰਬਈ ਇੰਡੀਅਨਜ਼ ਦੇ ਟੌਪ-3 ਬੱਲੇਬਾਜ਼ ਬਿਨਾਂ ਕੋਈ ਦੌੜ ਬਣਾਏ ਆਊਟ ਹੋ ਗਏ। ਰੋਹਿਤ ਸ਼ਰਮਾ ਤੋਂ ਇਲਾਵਾ ਨਮਨ ਧੀਰ ਅਤੇ ਡੇਵਾਲਡ ਬ੍ਰੇਵਿਸ ਵੀ ਖਾਤਾ ਖੋਲ੍ਹਣ 'ਚ ਨਾਕਾਮ ਰਹੇ। ਇਸ ਦੇ ਨਾਲ ਹੀ ਰੋਹਿਤ ਸ਼ਰਮਾ ਦੇ ਨਾਂ ਇੱਕ ਸ਼ਰਮਨਾਕ ਰਿਕਾਰਡ ਦਰਜ ਹੋ ਗਿਆ ਹੈ।
ਰੋਹਿਤ ਸ਼ਰਮਾ ਦੇ ਨਾਂ ਦਰਜ ਹੋਇਆ ਸ਼ਰਮਨਾਕ ਰਿਕਾਰਡ...
ਰੋਹਿਤ ਸ਼ਰਮਾ ਆਈਪੀਐਲ ਇਤਿਹਾਸ ਵਿੱਚ ਸਭ ਤੋਂ ਵੱਧ ਵਾਰ ਜ਼ੀਰੋ ’ਤੇ ਆਊਟ ਹੋਣ ਵਾਲੇ ਬੱਲੇਬਾਜ਼ਾਂ ਦੀ ਸੂਚੀ ਵਿੱਚ ਦਿਨੇਸ਼ ਕਾਰਤਿਕ ਦੇ ਨਾਲ ਸਿਖਰ ’ਤੇ ਪਹੁੰਚ ਗਏ ਹਨ। ਇਸ ਤਰ੍ਹਾਂ ਮੁੰਬਈ ਇੰਡੀਅਨਜ਼ ਦੇ ਸਾਬਕਾ ਕਪਤਾਨ ਦੇ ਨਾਂ ਇਕ ਸ਼ਰਮਨਾਕ ਰਿਕਾਰਡ ਦਰਜ ਹੋ ਗਿਆ ਹੈ। ਹੁਣ ਤੱਕ ਰੋਹਿਤ ਸ਼ਰਮਾ ਤੋਂ ਇਲਾਵਾ ਦਿਨੇਸ਼ ਕਾਰਤਿਕ ਆਈਪੀਐਲ ਇਤਿਹਾਸ ਵਿੱਚ 17 ਵਾਰ ਜ਼ੀਰੋ 'ਤੇ ਆਊਟ ਹੋਏ ਹਨ। ਇਸ ਤੋਂ ਬਾਅਦ ਰਾਇਲ ਚੈਲੰਜਰਜ਼ ਬੈਂਗਲੁਰੂ ਦੇ ਬੱਲੇਬਾਜ਼ ਗਲੇਨ ਮੈਕਸਵੈੱਲ ਹਨ। ਹੁਣ ਤੱਕ ਗਲੇਨ ਮੈਕਸਵੈੱਲ ਰਿਕਾਰਡ 15 ਵਾਰ ਜ਼ੀਰੋ 'ਤੇ ਪਵੇਲੀਅਨ ਪਹੁੰਚ ਚੁੱਕੇ ਹਨ।
ਇਸ ਸੂਚੀ 'ਚ ਸ਼ਾਮਲ ਹਨ ਇਨ੍ਹਾਂ ਬੱਲੇਬਾਜ਼ਾਂ ਦੇ ਨਾਂ...
ਇਸ ਦੇ ਨਾਲ ਹੀ ਪੀਯੂਸ਼ ਚਾਵਲਾ ਚੌਥੇ ਨੰਬਰ 'ਤੇ ਹੈ। ਹੁਣ ਤੱਕ ਪੀਯੂਸ਼ ਚਾਵਲਾ 15 ਵਾਰ ਆਈਪੀਐਲ ਮੈਚਾਂ ਵਿੱਚ ਬਿਨਾਂ ਕੋਈ ਦੌੜਾਂ ਬਣਾਏ ਆਊਟ ਹੋ ਚੁੱਕੇ ਹਨ। ਇਸ ਤੋਂ ਇਲਾਵਾ ਮਨਦੀਪ ਸਿੰਘ ਅਤੇ ਸੁਨੀਲ ਨਰਾਇਣ ਵੀ 15-15 ਵਾਰ ਜ਼ੀਰੋ 'ਤੇ ਆਊਟ ਹੋਏ ਹਨ। ਤੁਹਾਨੂੰ ਦੱਸ ਦੇਈਏ ਕਿ ਮੁੰਬਈ ਇੰਡੀਅਨਜ਼ ਤੋਂ ਇਲਾਵਾ ਰੋਹਿਤ ਸ਼ਰਮਾ ਆਈਪੀਐਲ ਵਿੱਚ ਡੇਕਨ ਚਾਰਜਰਸ ਦਾ ਹਿੱਸਾ ਰਹਿ ਚੁੱਕੇ ਹਨ। ਰਾਇਲ ਚੈਲੰਜਰਜ਼ ਬੈਂਗਲੁਰੂ ਤੋਂ ਇਲਾਵਾ ਦਿਨੇਸ਼ ਕਾਰਤਿਕ ਮੁੰਬਈ ਇੰਡੀਅਨਜ਼, ਪੰਜਾਬ ਕਿੰਗਜ਼, ਦਿੱਲੀ ਕੈਪੀਟਲਸ, ਕੋਲਕਾਤਾ ਨਾਈਟ ਰਾਈਡਰਜ਼ ਅਤੇ ਗੁਜਰਾਤ ਲਾਇਨਜ਼ ਲਈ ਖੇਡ ਚੁੱਕੇ ਹਨ।
Read More: Hardik Pandya: ਕੀ ਹਾਰਦਿਕ ਪਾਂਡਿਆ ਖਿਲਾਫ ਬੋਲਣ ਵਾਲਿਆਂ ਦੀ ਜ਼ੁਬਾਨ ਬੰਦ ਕਰੇਗਾ MCA? ਜਾਣੋ ਵਾਇਰਲ ਖਬਰਾਂ ਦੀ ਸੱਚਾਈ
Read More: MS Dhoni: ਕੀ MS ਧੋਨੀ ਦੀ ਪਹਿਲੀ ਪ੍ਰੇਮਿਕਾ ਨੇ ਕਾਰ ਹਾਦਸੇ 'ਚ ਗਵਾਈ ਜਾਨ ? ਜਾਣੋ ਅਸਲ ਪ੍ਰੇਮ ਕਹਾਣੀ