ਪੜਚੋਲ ਕਰੋ

IND vs NZ: ਨਿਊਜ਼ੀਲੈਂਡ ਨੂੰ ਹਰਾਉਣ ਤੋਂ ਬਾਅਦ ਰੋਹਿਤ ਸ਼ਰਮਾ ਹੋਏ ਗਦਗਦ, ਮੁਹੰਮਦ ਸ਼ਮੀ ਅਤੇ ਵਿਰਾਟ ਕੋਹਲੀ ਨੂੰ ਲੈ ਬੋਲੇ...

Rohit Sharma Reaction: ਭਾਰਤੀ ਟੀਮ ਨੇ ਨਿਊਜ਼ੀਲੈਂਡ ਨੂੰ ਹਰਾ ਕੇ ਲਗਾਤਾਰ ਪੰਜਵੀਂ ਜਿੱਤ ਦਰਜ ਕੀਤੀ। ਇਸ ਜਿੱਤ ਤੋਂ ਬਾਅਦ ਟੀਮ ਇੰਡੀਆ ਦੇ ਕਪਤਾਨ ਰੋਹਿਤ ਸ਼ਰਮਾ ਨੇ ਆਪਣੇ ਵਿਚਾਰ ਸਾਂਝੇ ਕੀਤੇ।

Rohit Sharma Reaction: ਭਾਰਤੀ ਟੀਮ ਨੇ ਨਿਊਜ਼ੀਲੈਂਡ ਨੂੰ ਹਰਾ ਕੇ ਲਗਾਤਾਰ ਪੰਜਵੀਂ ਜਿੱਤ ਦਰਜ ਕੀਤੀ। ਇਸ ਜਿੱਤ ਤੋਂ ਬਾਅਦ ਟੀਮ ਇੰਡੀਆ ਦੇ ਕਪਤਾਨ ਰੋਹਿਤ ਸ਼ਰਮਾ ਨੇ ਆਪਣੇ ਵਿਚਾਰ ਸਾਂਝੇ ਕੀਤੇ। ਰੋਹਿਤ ਸ਼ਰਮਾ ਨੇ ਕਿਹਾ ਕਿ ਅਸੀਂ ਟੂਰਨਾਮੈਂਟ ਦੀ ਸ਼ੁਰੂਆਤ ਸ਼ਾਨਦਾਰ ਢੰਗ ਨਾਲ ਕੀਤੀ ਸੀ, ਪਰ ਸਾਡਾ ਕੰਮ ਹਾਲੇ ਅੱਧਾ ਹੀ ਹੋਇਆ ਹੈ। ਇੱਥੋਂ ਸੰਤੁਲਨ ਬਣਾਈ ਰੱਖਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਅਸੀਂ ਜ਼ਿਆਦਾ ਦੂਰ ਤੱਕ ਨਹੀਂ ਸੋਚ ਰਹੇ, ਅੱਗੇ ਜੋ ਹੋਵੇਗਾ ਦੇਖਿਆ ਜਾਵੇਗਾ। ਫਿਲਹਾਲ, ਵਰਤਮਾਨ ਵਿੱਚ ਰਹਿਣਾ ਜ਼ਰੂਰੀ ਹੈ।

ਨਿਊਜ਼ੀਲੈਂਡ ਨੂੰ ਹਰਾਉਣ ਤੋਂ ਬਾਅਦ ਰੋਹਿਤ ਸ਼ਰਮਾ ਨੇ ਕੀ ਕਿਹਾ?

ਰੋਹਿਤ ਸ਼ਰਮਾ ਨੇ ਕਿਹਾ ਕਿ ਮੁਹੰਮਦ ਸ਼ਮੀ ਨੇ ਮੌਕੇ ਨੂੰ ਦੋਵਾਂ ਹੱਥਾਂ ਨਾਲ ਫੜ ਲਿਆ। ਮੁਹੰਮਦ ਸ਼ਮੀ ਨੂੰ ਇਨ੍ਹਾਂ ਪਿੱਚਾਂ ਦਾ ਤਜਰਬਾ ਹੈ, ਉਹ ਸ਼ਾਨਦਾਰ ਗੇਂਦਬਾਜ਼ ਹੈ। ਉਸ ਨੇ ਕਿਹਾ ਕਿ ਇਕ ਸਮੇਂ ਅਸੀਂ ਸੋਚ ਰਹੇ ਸੀ ਕਿ ਸਾਨੂੰ 300 ਤੋਂ ਜ਼ਿਆਦਾ ਦੌੜਾਂ ਦਾ ਟੀਚਾ ਮਿਲੇਗਾ ਪਰ ਸਾਡੇ ਗੇਂਦਬਾਜ਼ਾਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਮੈਂ ਆਪਣੀ ਬੱਲੇਬਾਜ਼ੀ ਦਾ ਆਨੰਦ ਲੈ ਰਿਹਾ ਹਾਂ। ਸ਼ੁਭਮਨ ਗਿੱਲ ਅਤੇ ਮੇਰੇ ਖੇਡਣ ਦੇ ਸਟਾਈਲ ਵੱਖ-ਵੱਖ ਹਨ, ਪਰ ਅਸੀਂ ਇਕ-ਦੂਜੇ ਦੇ ਖੇਡਣ ਦੇ ਅੰਦਾਜ਼ ਤੋਂ ਚੰਗੀ ਤਰ੍ਹਾਂ ਜਾਣੂ ਹਾਂ। ਹਾਲਾਂਕਿ, ਸਾਡੀ ਟੀਮ ਜਿੱਤ ਗਈ ਹੈ, ਅਸੀਂ ਬਹੁਤ ਖੁਸ਼ ਹਾਂ। ਮੈਂ ਇਸ ਸਮੇਂ ਹੋਰ ਕੁਝ ਨਹੀਂ ਕਹਿਣਾ ਚਾਹਾਂਗਾ।

ਰੋਹਿਤ ਸ਼ਰਮਾ ਨੇ ਵਿਰਾਟ ਕੋਹਲੀ ਤੇ ਰਵਿੰਦਰ ਜਡੇਜਾ ਬਾਰੇ ਕੀ ਕਿਹਾ?

ਰੋਹਿਤ ਸ਼ਰਮਾ ਨੇ ਕਿਹਾ ਕਿ ਵਿਰਾਟ ਕੋਹਲੀ ਕਈ ਸਾਲਾਂ ਤੋਂ ਅਜਿਹੀ ਪਾਰੀ ਖੇਡ ਰਹੇ ਹਨ। ਉਨ੍ਹਾਂ ਕਿਹਾ ਕਿ ਅਸੀਂ ਮੁਸੀਬਤ ਵਿੱਚ ਸੀ ਪਰ ਵਿਰਾਟ ਕੋਹਲੀ ਅਤੇ ਰਵਿੰਦਰ ਜਡੇਜਾ ਨੇ ਸਾਨੂੰ ਮੁਸੀਬਤ ਵਿੱਚੋਂ ਬਾਹਰ ਕੱਢਿਆ। ਹਾਲਾਂਕਿ, ਸਾਡੀ ਟੀਮ ਨੂੰ ਫੀਲਡਿੰਗ ਵਿਭਾਗ ਵਿੱਚ ਕੰਮ ਕਰਨ ਦੀ ਲੋੜ ਹੈ। ਅੱਜ ਸਾਡੀ ਫੀਲਡਿੰਗ ਚੰਗੀ ਨਹੀਂ ਰਹੀ। ਪਰ ਇਸ ਵਿੱਚ ਕੋਈ ਸ਼ੱਕ ਨਹੀਂ ਹੈ ਕਿ ਰਵਿੰਦਰ ਜਡੇਜਾ ਦੁਨੀਆ ਦੇ ਸਭ ਤੋਂ ਵਧੀਆ ਫੀਲਡਰਾਂ ਵਿੱਚੋਂ ਇੱਕ ਹੈ। ਪਰ ਕਈ ਵਾਰ ਫੀਲਡਰ ਦੇ ਤੌਰ 'ਤੇ ਤੁਸੀਂ ਗਲਤੀਆਂ ਕਰਦੇ ਹੋ। ਭਾਰਤੀ ਕਪਤਾਨ ਨੇ ਕਿਹਾ ਕਿ ਅਸੀਂ ਦੇਸ਼ ਦੇ ਵੱਖ-ਵੱਖ ਹਿੱਸਿਆਂ 'ਚ ਖੇਡ ਰਹੇ ਹਾਂ, ਅਸੀਂ ਲਗਾਤਾਰ ਯਾਤਰਾ ਕਰ ਰਹੇ ਹਾਂ ਪਰ ਸਾਨੂੰ ਸਾਰਿਆਂ ਨੂੰ ਘੁੰਮਣਾ ਪਸੰਦ ਹੈ।

ਟਾਪ ਹੈਡਲਾਈਨ

FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ

Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ

ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!

ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 

Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ

Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ

Embed widget