Rohit Sharma: ਭਾਰਤੀ ਕ੍ਰਿਕਟ ਟੀਮ ਦੇ ਟੀ-20 ਵਿਸ਼ਵ ਕੱਪ ਜੇਤੂ ਕਪਤਾਨ ਰੋਹਿਤ ਸ਼ਰਮਾ ਇਸ ਸਮੇਂ ਟੀਮ ਇੰਡੀਆ ਦੀ ਵਨਡੇ ਟੀਮ ਦੀ ਕਪਤਾਨੀ ਕਰ ਰਹੇ ਹਨ। ਭਾਰਤੀ ਟੀਮ ਫਿਲਹਾਲ ਸ਼੍ਰੀਲੰਕਾ ਦੌਰੇ 'ਤੇ ਤਿੰਨ ਵਨਡੇ ਸੀਰੀਜ਼ ਖੇਡ ਰਹੀ ਹੈ। ਇਸ ਤੋਂ ਪਹਿਲਾਂ ਟੀਮ ਇੰਡੀਆ ਨੇ ਸੂਰਿਆਕੁਮਾਰ ਯਾਦਵ ਦੀ ਕਪਤਾਨੀ 'ਚ ਤਿੰਨ ਮੈਚਾਂ ਦੀ ਟੀ-20 ਸੀਰੀਜ਼ ਜਿੱਤੀ ਸੀ। ਕਪਤਾਨ ਰੋਹਿਤ ਸ਼ਰਮਾ ਨੇ ਟੀ-20 ਵਿਸ਼ਵ ਕੱਪ ਜਿੱਤਣ ਤੋਂ ਬਾਅਦ ਟੀ-20 ਕ੍ਰਿਕਟ ਤੋਂ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ ਸੀ।



ਰੋਹਿਤ ਸ਼ਰਮਾ ਕਰ ਸਕਦੇ ਹਨ ਸੰਨਿਆਸ ਦਾ ਐਲਾਨ 


ਟੀਮ ਇੰਡੀਆ ਦੇ ਕਪਤਾਨ ਰੋਹਿਤ ਸ਼ਰਮਾ ਦੇ ਨਾਂ ਦੀ ਇੱਕ ਪੋਸਟ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ, ਜਿਸ 'ਚ ਕਿਹਾ ਜਾ ਰਿਹਾ ਹੈ ਕਿ ਰੋਹਿਤ ਸ਼ਰਮਾ ਇਸ ਸਾਲ ਦੇ ਅੰਤ ਤੱਕ ਵਨਡੇ ਕ੍ਰਿਕਟ ਅਤੇ ਟੈਸਟ ਕ੍ਰਿਕਟ ਤੋਂ ਸੰਨਿਆਸ ਲੈ ਲੈਣਗੇ। ਇਸ ਪੋਸਟ ਨੂੰ ਫੋਟੋਸ਼ਾਪ ਕਰਕੇ ਬਣਾਇਆ ਗਿਆ ਹੈ ਅਤੇ ਇਸ ਫੋਟੋ ਨੂੰ ਰੋਹਿਤ ਸ਼ਰਮਾ ਦੇ ਇੰਸਟਾਗ੍ਰਾਮ ਅਕਾਉਂਟ ਦੀ ਸਟੋਰੀ ਵਾਂਗ ਬਣਾਇਆ ਗਿਆ ਹੈ, ਜਿਸ ਨੂੰ ਵੇਖ ਇਹ ਸੱਚ ਲੱਗ ਰਿਹਾ ਹੈ, ਤਾਂ ਜੋ ਕ੍ਰਿਕਟ ਪ੍ਰਸ਼ੰਸਕ ਅਤੇ ਸੋਸ਼ਲ ਮੀਡੀਆ ਯੂਜ਼ਰਸ ਉਲਝਣ ਵਿੱਚ ਪੈ ਜਾਣ।


ਰੋਹਿਤ ਸ਼ਰਮਾ ਨੇ ਸ਼ੇਅਰ ਨਹੀਂ ਕੀਤੀ ਅਜਿਹੀ ਪੋਸਟ 


ਟੀਮ ਇੰਡੀਆ ਦੇ ਵਨਡੇ ਅਤੇ ਟੈਸਟ ਟੀਮ ਦੇ ਕਪਤਾਨ ਰੋਹਿਤ ਸ਼ਰਮਾ ਸ਼੍ਰੀਲੰਕਾ ਦੇ ਖਿਲਾਫ ਦੂਜੇ ਵਨਡੇ ਮੈਚ ਦੀ ਤਿਆਰੀ 'ਚ ਰੁੱਝੇ ਹੋਏ ਹਨ ਅਤੇ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਹੈਂਡਲ 'ਤੇ ਅਜਿਹੀ ਕੋਈ ਪੋਸਟ ਸ਼ੇਅਰ ਨਹੀਂ ਕੀਤੀ ਹੈ। ਇਹ ਪੂਰੀ ਤਰ੍ਹਾਂ ਨਾਲ ਝੂਠੀ ਖਬਰ ਹੈ ਅਤੇ ਰੋਹਿਤ ਸ਼ਰਮਾ ਦਾ ਇਸ ਪੋਸਟ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਕਪਤਾਨ ਰੋਹਿਤ ਸ਼ਰਮਾ ਨੇ ਟੀਮ ਇੰਡੀਆ ਲਈ ਪਹਿਲੇ ਮੈਚ 'ਚ ਖੇਡਦੇ ਹੋਏ 47 ਗੇਂਦਾਂ 'ਚ 58 ਦੌੜਾਂ ਬਣਾਈਆਂ ਅਤੇ ਇਸ ਦੌਰਾਨ ਉਨ੍ਹਾਂ ਨੇ ਸੱਤ ਚੌਕੇ ਅਤੇ ਦੋ ਛੱਕੇ ਲਗਾਏ ਸੀ। 


ਆਈਸੀਸੀ ਚੈਂਪੀਅਨਜ਼ ਟਰਾਫੀ ਦੀਆਂ ਤਿਆਰੀਆਂ ਵਿੱਚ ਰੁੱਝੇ ਹੋਏ ਰੋਹਿਤ ਸ਼ਰਮਾ


ਕਪਤਾਨ ਰੋਹਿਤ ਸ਼ਰਮਾ ਫਿਲਹਾਲ ਪਾਕਿਸਤਾਨ 'ਚ ਫਰਵਰੀ 'ਚ ਹੋਣ ਵਾਲੀ ਆਈਸੀਸੀ ਚੈਂਪੀਅਨਸ ਟਰਾਫੀ ਦੀਆਂ ਤਿਆਰੀਆਂ 'ਚ ਰੁੱਝੇ ਹੋਏ ਹਨ ਅਤੇ ਟੀਮ ਇੰਡੀਆ ਲਈ ਨੌਜਵਾਨ ਖਿਡਾਰੀਆਂ ਨੂੰ ਤਿਆਰ ਕਰ ਰਹੇ ਹਨ। ਇਸ ਦੇ ਨਾਲ ਹੀ ਟੀਮ ਇੰਡੀਆ ਦੇ ਮੁੱਖ ਕੋਚ ਗੌਤਮ ਗੰਭੀਰ ਵੀ ਨੌਜਵਾਨ ਖਿਡਾਰੀਆਂ 'ਤੇ ਪੂਰੀ ਨਜ਼ਰ ਰੱਖ ਰਹੇ ਹਨ। ਇਸ ਨਾਲ ਰੋਹਿਤ ਆਈਸੀਸੀ ਵਿਸ਼ਵ ਟੈਸਟ ਚੈਂਪੀਅਨਸ਼ਿਪ ਲਈ ਪੂਰੀ ਕੋਸ਼ਿਸ਼ ਕਰੇਗਾ।