Rohit Sharma: ਨਿਊਜ਼ੀਲੈਂਡ ਖਿਲਾਫ ਟੈਸਟ ਸੀਰੀਜ਼ ਨਹੀਂ ਖੇਡਣਗੇ ਰੋਹਿਤ ਸ਼ਰਮਾ ? ਜਾਣੋ ਵਾਇਰਲ ਖਬਰ ਦੀ ਸੱਚਾਈ
Rohit Sharma: ਟੀਮ ਇੰਡੀਆ ਦੇ ਕਪਤਾਨ ਰੋਹਿਤ ਸ਼ਰਮਾ ਨੂੰ ਲੈ ਵੱਡੀ ਖਬਰ ਸੋਸ਼ਲ ਮੀਡੀਆ ਉੱਪਰ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਦਰਅਸਲ, ਲਗਾਤਾਰ ਇਹ ਖਬਰਾਂ ਸਾਹਮਣੇ ਆ ਰਹੀਆਂ ਹਨ ਕਿ ਰੋਹਿਤ ਸ਼ਰਮਾ ਦੂਜੀ ਵਾਰ ਪਿਤਾ ਬਣਨ
Rohit Sharma: ਟੀਮ ਇੰਡੀਆ ਦੇ ਕਪਤਾਨ ਰੋਹਿਤ ਸ਼ਰਮਾ ਨੂੰ ਲੈ ਵੱਡੀ ਖਬਰ ਸੋਸ਼ਲ ਮੀਡੀਆ ਉੱਪਰ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਦਰਅਸਲ, ਲਗਾਤਾਰ ਇਹ ਖਬਰਾਂ ਸਾਹਮਣੇ ਆ ਰਹੀਆਂ ਹਨ ਕਿ ਰੋਹਿਤ ਸ਼ਰਮਾ ਦੂਜੀ ਵਾਰ ਪਿਤਾ ਬਣਨ ਵਾਲੇ ਹਨ? ਇਸਦੇ ਨਾਲ ਹੀ ਇਹ ਵੀ ਕਿਹਾ ਜਾ ਰਿਹਾ ਹੈ ਕਿ ਇਸ ਕਾਰਨ ਉਹ ਨਿਊਜ਼ੀਲੈਂਡ ਖਿਲਾਫ 3 ਮੈਚਾਂ ਦੀ ਟੈਸਟ ਸੀਰੀਜ਼ 'ਚ ਨਹੀਂ ਖੇਡਣਗੇ? ਆਖਿਰ ਇਨ੍ਹਾਂ ਖਬਰਾਂ ਦੇ ਪਿੱਛੇ ਕਿੰਨੀ ਸੱਚਾਈ ਹੈ, ਇਹ ਜਾਣਨ ਲਈ ਪੜ੍ਹੋ ਪੂਰੀ ਖਬਰ...
ਦੱਸ ਦੇਈਏ ਕਿ ਰੋਹਿਤ ਦੀ ਪਤਨੀ ਰਿਤਿਕਾ ਦਾ ਇਕ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋਇਆ, ਜਿਸ ਨੂੰ ਦੇਖ ਕੇ ਲੋਕ ਅੰਦਾਜ਼ੇ ਲਗਾਉਣ ਲੱਗੇ ਕਿ ਉਹ ਪ੍ਰੈਗਨੈਂਟ ਹੈ। ਪਰ, ਇਸ ਬਾਰੇ ਨਾ ਤਾਂ ਉਦੋਂ ਕੋਈ ਅਧਿਕਾਰਤ ਪੁਸ਼ਟੀ ਹੋਈ ਸੀ ਅਤੇ ਨਾ ਹੀ ਹੁਣ, ਇਹ ਕਿਹਾ ਜਾ ਰਿਹਾ ਹੈ ਕਿ ਇਸ ਕਾਰਨ ਉਹ ਨਿਊਜ਼ੀਲੈਂਡ ਵਿਰੁੱਧ ਨਹੀਂ ਖੇਡਣਗੇ।
Read MOre: Cricketer Love Life: ਇਨ੍ਹਾਂ 8 ਖਿਡਾਰੀਆਂ ਨੇ ਬਿਨਾਂ ਵਿਆਹ ਤੋਂ ਗਰਲਫ੍ਰੈਂਡ ਨੂੰ ਬਣਾਇਆ ਮਾਂ, ਫਿਰ ਮੱਚਿਆ ਹੰਗਾਮਾ
ਰੋਹਿਤ ਨੂੰ ਲੈ ਫੈਲ ਰਹੀ ਖਬਰ 'ਚ ਕਿੰਨੀ ਸੱਚਾਈ ?
ਦਰਅਸਲ, ਕੁਝ ਰਿਪੋਰਟਾਂ ਦੇ ਆਧਾਰ 'ਤੇ ਟੀਮ ਇੰਡੀਆ ਦੇ ਟੈਸਟ ਕਪਤਾਨ ਦੇ ਸਬੰਧ 'ਚ ਜੋ ਕੁਝ ਸਾਹਮਣੇ ਆ ਰਿਹਾ ਹੈ, ਉਸ ਤੋਂ ਉਸ ਲਈ ਨਿਊਜ਼ੀਲੈਂਡ ਖਿਲਾਫ ਟੈਸਟ ਸੀਰੀਜ਼ 'ਚ ਖੇਡਣਾ ਮੁਸ਼ਕਿਲ ਲੱਗ ਰਿਹਾ ਹੈ। ਮਤਲਬ ਉਹ ਨਿਊਜ਼ੀਲੈਂਡ ਖਿਲਾਫ ਟੈਸਟ ਸੀਰੀਜ਼ ਤੋਂ ਬ੍ਰੇਕ ਲੈ ਸਕਦੇ ਹਨ। ਅਜਿਹਾ ਇਸ ਲਈ ਕਿਉਂਕਿ ਉਹ ਦੂਜੀ ਵਾਰ ਪਿਤਾ ਬਣਨ ਜਾ ਰਹੇ ਹਨ। ਪਰ ਜਦੋਂ ਇਸ ਖ਼ਬਰ ਦੀ ਜਾਂਚ ਕੀਤੀ ਤਾਂ ਕੋਈ ਠੋਸ ਆਧਾਰ ਨਹੀਂ ਮਿਲਿਆ।
ਰੋਹਿਤ ਨਿਊਜ਼ੀਲੈਂਡ ਸੀਰੀਜ਼ ਦੀ ਤਿਆਰੀ 'ਚ ਰੁੱਝੇ ਹੋਏ
ਸਾਹਮਣੇ ਆਈ ਵੀਡੀਓ 'ਚ ਰੋਹਿਤ ਸ਼ਰਮਾ ਟ੍ਰੇਨਿੰਗ ਕਰ ਰਹੇ ਹਨ। ਉਨ੍ਹਾਂ ਦੀ ਟ੍ਰੇਨਿੰਗ ਦਾ ਇਹ ਵੀਡੀਓ ਜਿਓ ਪਾਰਕ, ਮੁੰਬਈ ਦਾ ਹੈ। ਵੀਡੀਓ ਸ਼ੇਅਰ ਕਰਨ ਵਾਲੇ ਵਿਅਕਤੀ ਨੇ ਇਹ ਵੀ ਲਿਖਿਆ ਹੈ ਕਿ ਰੋਹਿਤ ਸ਼ਰਮਾ ਨਿਊਜ਼ੀਲੈਂਡ ਤੋਂ ਟੈਸਟ ਸੀਰੀਜ਼ ਲਈ ਖੁਦ ਨੂੰ ਤਿਆਰ ਕਰ ਰਹੇ ਹਨ।
ਰੋਹਿਤ ਨੂੰ ਲੈ ਕੇ ਫੈਲਾਈਆਂ ਜਾ ਰਹੀਆਂ ਅਫਵਾਹਾਂ
ਸਵਾਲ ਇਹ ਵੀ ਹੈ ਕਿ ਉਹ ਕਿਉਂ ਨਹੀਂ ਖੇਡੇਗਾ? ਉਨ੍ਹਾਂ ਦੇ ਦੂਜੀ ਵਾਰ ਪਿਤਾ ਬਣਨ ਦੀ ਖਬਰ ਪਹਿਲਾਂ ਹੀ ਸਾਹਮਣੇ ਆ ਚੁੱਕੀ ਹੈ ਪਰ ਕੋਈ ਦਾਅਵਾ ਨਹੀਂ ਕੀਤਾ ਗਿਆ ਸੀ। ਗੱਲ ਇਹ ਹੈ ਕਿ ਜਦੋਂ ਤੱਕ ਕੋਈ ਪੁਸ਼ਟੀ ਨਹੀਂ ਹੁੰਦੀ, ਇਸ ਨੂੰ ਸੱਚ ਕਿਵੇਂ ਮੰਨਿਆ ਜਾ ਸਕਦਾ ਹੈ। ਅਜਿਹੇ 'ਚ ਇਹੀ ਕਿਹਾ ਜਾ ਸਕਦਾ ਹੈ ਕਿ ਰੋਹਿਤ ਸ਼ਰਮਾ ਨਿਊਜ਼ੀਲੈਂਡ ਖਿਲਾਫ ਟੈਸਟ ਨਹੀਂ ਖੇਡ ਸਕਦੇ, ਇਸਦੀ ਹੋਰ ਕੋਈ ਵਜ੍ਹਾ ਸਾਹਮਣੇ ਨਹੀਂ ਆਈ ਹੈ।