IPL 2024 Rohit Sharma: ਮੁੰਬਈ ਇੰਡੀਅਨਜ਼ ਦਾ ਅਗਲਾ ਮੁਕਾਬਲਾ ਦਿੱਲੀ ਕੈਪੀਟਲਸ ਨਾਲ ਹੋਵੇਗਾ। ਇਹ ਮੈਚ ਅੱਜ ਵਾਨਖੇੜੇ ਸਟੇਡੀਅਮ 'ਚ ਖੇਡਿਆ ਜਾਏਗਾ। ਮੁੰਬਈ ਇੰਡੀਅਨਜ਼ ਦੇ ਸਾਬਕਾ ਕਪਤਾਨ ਰੋਹਿਤ ਸ਼ਰਮਾ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ। ਇਸ 'ਚ ਉਹ ਆਪਣੀ ਬੇਟੀ ਸਮਾਇਰਾ ਨਾਲ ਨਜ਼ਰ ਆ ਰਹੇ ਹਨ। ਰੋਹਿਤ ਨੇ ਆਪਣੀ ਬੇਟੀ ਨੂੰ ਗੋਦ 'ਚ ਫੜਿਆ ਹੋਇਆ ਹੈ। ਇਸ ਦੌਰਾਨ ਉਹ ਪ੍ਰਸ਼ੰਸਕਾਂ ਨੂੰ ਸ਼ਾਂਤ ਰਹਿਣ ਦੀ ਅਪੀਲ ਕਰਦੇ ਨਜ਼ਰ ਆ ਰਹੇ ਹਨ। ਰੋਹਿਤ ਦਾ ਇਹ ਵੀਡੀਓ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਿਹਾ ਹੈ।


ਦਰਅਸਲ ਰੋਹਿਤ ਆਪਣੀ ਬੇਟੀ ਨਾਲ ਨਜ਼ਰ ਆ ਰਹੇ ਹਨ, ਸਮਾਇਰਾ ਸੁੱਤੀ ਹੋਈ ਹੈ। ਇਸ ਕਾਰਨ ਰੋਹਿਤ ਨੇ ਪ੍ਰਸ਼ੰਸਕਾਂ ਨੂੰ ਸ਼ਾਂਤ ਰਹਿਣ ਦੀ ਅਪੀਲ ਕੀਤੀ। ਰੋਹਿਤ ਨੂੰ ਦੇਖਣ ਲਈ ਵੱਡੀ ਗਿਣਤੀ 'ਚ ਉਨ੍ਹਾਂ ਦੇ ਪ੍ਰਸ਼ੰਸਕ ਪਹੁੰਚੇ ਹੋਏ ਸਨ। ਮੁੰਬਈ ਇੰਡੀਅਨਜ਼ ਦੇ ਸਾਬਕਾ ਖਿਡਾਰੀ ਰੋਹਿਤ ਦਾ ਪਰਿਵਾਰ ਅਕਸਰ ਮੈਚ ਦੇਖਣ ਸਟੇਡੀਅਮ ਪਹੁੰਚਦਾ ਹੈ। ਉਨ੍ਹਾਂ ਦਾ ਪਰਿਵਾਰ ਮੁੰਬਈ 'ਚ ਹੀ ਰਹਿੰਦਾ ਹੈ। ਇਸ ਲਈ ਉਹ ਅਕਸਰ ਮੁੰਬਈ ਵਿੱਚ ਹੋਣ ਵਾਲੇ ਮੈਚਾਂ ਵਿੱਚ ਸ਼ਾਮਲ ਹੁੰਦੇ ਹਨ।






ਜ਼ਿਕਰਯੋਗ ਹੈ ਕਿ ਮੁੰਬਈ ਇੰਡੀਅਨਜ਼ ਨੇ ਰੋਹਿਤ ਨੂੰ ਕਪਤਾਨੀ ਤੋਂ ਹਟਾ ਦਿੱਤਾ ਹੈ। ਉਨ੍ਹਾਂ ਦੀ ਥਾਂ ਹਾਰਦਿਕ ਪਾਂਡਿਆ ਨੂੰ ਕਮਾਨ ਸੌਂਪੀ ਗਈ ਹੈ। ਮੁੰਬਈ ਨੂੰ ਇਸ ਸੈਸ਼ਨ ਦੇ ਪਹਿਲੇ ਤਿੰਨ ਮੈਚਾਂ ਵਿੱਚ ਲਗਾਤਾਰ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਪਾਂਡਿਆ ਨੂੰ ਕਪਤਾਨੀ ਮਿਲਣ ਤੋਂ ਬਾਅਦ ਉਨ੍ਹਾਂ ਦੀ ਕਾਫੀ ਆਲੋਚਨਾ ਹੋਈ। ਸੋਸ਼ਲ ਮੀਡੀਆ 'ਤੇ ਵੀ ਉਨ੍ਹਾਂ ਨੂੰ ਟ੍ਰੋਲ ਕੀਤਾ ਗਿਆ।


ਇਸ ਸੀਜ਼ਨ 'ਚ ਰੋਹਿਤ ਦੇ ਪ੍ਰਦਰਸ਼ਨ 'ਤੇ ਨਜ਼ਰ ਮਾਰੀਏ ਤਾਂ ਉਸ ਨੇ ਗੁਜਰਾਤ ਟਾਈਟਨਸ ਖਿਲਾਫ 43 ਦੌੜਾਂ ਦੀ ਪਾਰੀ ਖੇਡੀ ਸੀ। ਇਸ ਤੋਂ ਬਾਅਦ ਸਨਰਾਈਜ਼ਰਜ਼ ਹੈਦਰਾਬਾਦ ਖਿਲਾਫ 26 ਦੌੜਾਂ ਬਣਾਈਆਂ। ਉਹ ਰਾਜਸਥਾਨ ਰਾਇਲਜ਼ ਦੇ ਖਿਲਾਫ ਜ਼ੀਰੋ 'ਤੇ ਆਊਟ ਹੋਇਆ ਸੀ। ਇਹ ਮੈਚ ਵਾਨਖੇੜੇ ਸਟੇਡੀਅਮ ਵਿੱਚ ਖੇਡਿਆ ਗਿਆ।


ਰੋਹਿਤ ਨੇ IPL 'ਚ ਹੁਣ ਤੱਕ ਕੁੱਲ 246 ਮੈਚ ਖੇਡੇ ਹਨ। ਇਸ ਦੌਰਾਨ 6280 ਦੌੜਾਂ ਬਣਾਈਆਂ ਹਨ। ਉਸ ਨੇ ਇਸ ਟੂਰਨਾਮੈਂਟ ਵਿੱਚ 42 ਅਰਧ ਸੈਂਕੜੇ ਅਤੇ ਇੱਕ ਸੈਂਕੜਾ ਲਗਾਇਆ ਹੈ। ਉਸ ਦਾ ਸਰਵੋਤਮ ਸਕੋਰ ਨਾਬਾਦ 109 ਦੌੜਾਂ ਰਿਹਾ ਹੈ।