ਕਈ ਫ਼ਿਲਮੀ ਸਿਤਾਰਿਆਂ ਤੋਂ ਬਾਅਦ ਹੁਣ ਕ੍ਰਿਕਟ ਦੇ ਭਗਵਾਨ ਕਹੇ ਜਾਂਦੇ ਭਾਰਤੀ ਕ੍ਰਿਕਟ ਟੀਮ ਦੇ ਖਿਲਾਡੀ ਸਚਿਨ ਤੇਂਦੁਲਤਰ ਨੂੰ ਕੋਰੋਨਾਵਾਇਰਸ ਹੋ ਗਿਆ ਹੈ। ਸਚਿਨ ਦੀ ਕੋਰੋਨਾ ਰਿਪੋਰਟ ਪੌਜ਼ੇਟਿਵ ਆਈ ਹੈ। ਦੱਸ ਦਈਏ ਕਿ ਇਸ ਦੀ ਜਾਣਕਾਰੀ ਸਚਿਨ ਨੇ ਖੁਦ ਟਵੀਟ ਕਰਕੇ ਦਿੱਤੀ। ਹਾਲਾਂਕਿ ਸਚਿਨ ਦੇ ਪਰਿਵਾਰ 'ਚ ਹੋਰਾਂ ਦੀ ਕੋਰੋਨਾ ਰਿਪੋਰਟ ਨੈਗਟਿਵ ਆਈ ਹੈ। ਨਾਲ ਹੀ ਤੇਂਦੁਲਕਰ ਨੇ ਘਰ ਵਿਚ ਆਪਣੇ ਆਪ ਨੂੰ ਆਈਸੋਲੇਟ ਕਰ ਲਿਆ ਹੈ। ਇਸ ਤੋਂ ਇਲਾਵਾ ਉਹ ਇਸ ਮਹਾਂਮਾਰੀ ਨਾਲ ਜੁੜੇ ਸਾਰੇ ਲੋੜੀਂਦੇ ਪ੍ਰੋਟੋਕੋਲ ਅਤੇ ਡਾਕਟਰ ਦੀ ਸਲਾਹ ਦੀ ਪਾਲਣਾ ਕਰ ਰਹੇ ਹਨ।
ਦੱਸ ਦਈਏ ਕਿ ਸਚਿਨ ਨੇ ਹਾਲ ਹੀ 'ਚ ਕੋਰੋਨਾ ਵੈਕਸੀਨ ਦੀ ਪਹਿਲੀ ਡੋਜ਼ ਲਈ ਸੀ। ਸਚਿਨ ਤੇਂਦੁਲਕਰ ਵਿੱਚ ਕੋਰੋਨਾ ਦੇ ਹਲਕੇ ਲੱਛਣ ਪਾਏ ਗਏ ਹਨ। ਇਸ ਸਮੇਂ ਮੁੰਬਈ ਸਮੇਤ ਪੂਰਾ ਮਹਾਰਾਸ਼ਟਰ ਕੋਰੋਨਾ ਦੀ ਪਕੜ ਵਿਚ ਹੈ। ਮਹਾਰਾਸ਼ਟਰ ਵਿੱਚ ਭਾਰਤ ਵਿੱਚ ਸਭ ਤੋਂ ਵੱਧ ਨਵੇਂ ਕੋਰੋਨ ਦੇ ਕੇਸ ਸਾਹਮਣੇ ਆਏ ਹਨ। ਸਚਿਨ ਵੀ ਮੁੰਬਈ ਵਿੱਚ ਰਹਿੰਦੇ ਹਨ। ਇਹੀ ਕਾਰਨ ਹੈ ਕਿ ਉਹ ਆਪਣੇ ਆਪ ਨੂੰ ਕੋਰੋਨਾ ਦੀ ਪਕੜ ਤੋਂ ਨਹੀਂ ਬਚਾ ਸਕੇ।
ਇਹ ਵੀ ਪੜ੍ਹੋ: Punjab-Haryana High Court: Punjab 'ਚ judges ਦਾ ਵੱਡਾ ਫੇਰਬਦਲ, ਇੱਕਠੇ 97 ਜੱਜਾਂ ਦੀ ਹੋਈ ਬਦਲੀ, ਪੜ੍ਹੋ ਸਾਰੀ ਜਾਣਕਾਰੀ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:https://play.google.com/store/apps/details?id=com.winit.starnews.hinhttps://apps.apple.com/in/app/abp-live-news/id811114904