Sania Mirza On Instagram: ਭਾਰਤੀ ਟੈਨਿਸ ਸਟਾਰ ਸਾਨੀਆ ਮਿਰਜ਼ਾ ਅਤੇ ਪਾਕਿਸਤਾਨੀ ਕ੍ਰਿਕਟਰ ਸ਼ੋਏਬ ਮਲਿਕ ਦਾ ਤਲਾਕ ਹੋ ਗਿਆ ਹੈ। ਇਸ ਤੋਂ ਬਾਅਦ ਸ਼ੋਏਬ ਮਲਿਕ ਨੇ ਪਾਕਿਸਤਾਨੀ ਅਦਾਕਾਰਾ ਸਨਾ ਜਾਵੇਦ ਨਾਲ ਵਿਆਹ ਕਰਵਾ ਲਿਆ। ਇਸ ਦੇ ਨਾਲ ਹੀ ਹੁਣ ਤਲਾਕ ਤੋਂ ਬਾਅਦ ਸਾਨੀਆ ਮਿਰਜ਼ਾ ਪਹਿਲੀ ਵਾਰ ਸੋਸ਼ਲ ਮੀਡੀਆ 'ਤੇ ਨਜ਼ਰ ਆਈ ਹੈ। ਸਾਨੀਆ ਮਿਰਜ਼ਾ ਨੇ ਇੰਸਟਾਗ੍ਰਾਮ 'ਤੇ ਫੋਟੋ ਸ਼ੇਅਰ ਕੀਤੀ ਹੈ। ਇਸ ਤਸਵੀਰ 'ਚ ਸਾਨੀਆ ਮਿਰਜ਼ਾ ਸ਼ੀਸ਼ੇ ਦੇ ਸਾਹਮਣੇ ਨਜ਼ਰ ਆ ਰਹੀ ਹੈ। ਉਸ ਨੇ ਫੋਟੋ ਵੀ ਸ਼ੇਅਰ ਕੀਤੀ ਅਤੇ ਕੈਪਸ਼ਨ 'ਚ ਲਿਖਿਆ 'ਰਿਫਲੈਕਟ'... ਸਾਨੀਆ ਮਿਰਜ਼ਾ ਦੀ ਪੋਸਟ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ।


ਸਾਨੀਆ ਮਿਰਜ਼ਾ ਦੀ ਟੀਮ ਨੇ 21 ਜਨਵਰੀ ਨੂੰ ਬਿਆਨ ਜਾਰੀ ਕੀਤਾ ਸੀ। ਇਸ ਬਿਆਨ ਵਿੱਚ ਕਿਹਾ ਗਿਆ ਸੀ ਕਿ ਸਾਨੀਆ ਮਿਰਜ਼ਾ ਅਤੇ ਸ਼ੋਏਬ ਮਲਿਕ ਦਾ ਤਲਾਕ ਹੋ ਗਿਆ ਹੈ। ਇਸ ਦੇ ਨਾਲ ਹੀ ਸ਼ੋਏਬ ਮਲਿਕ ਨੇ ਪਾਕਿਸਤਾਨੀ ਅਦਾਕਾਰਾ ਸਨਾ ਜਾਵੇਦ ਨਾਲ ਆਪਣੇ ਵਿਆਹ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀਆਂ ਹਨ।






ਹਾਲ ਹੀ ਵਿੱਚ ਤਲਾਕ ਹੋਇਆ 


ਸਾਨੀਆ ਮਿਰਜ਼ਾ ਦੀ ਟੀਮ ਨੇ ਬਿਆਨ ਜਾਰੀ ਕਰਕੇ ਕਿਹਾ ਕਿ ਟੈਨਿਸ ਸਟਾਰ ਨੇ ਹਮੇਸ਼ਾ ਆਪਣੀ ਨਿੱਜੀ ਜ਼ਿੰਦਗੀ ਨੂੰ ਜਨਤਕ ਜੀਵਨ ਤੋਂ ਦੂਰ ਰੱਖਿਆ ਹੈ। ਹਾਲਾਂਕਿ ਅੱਜ ਅਸੀਂ ਸ਼ੋਏਬ ਮਲਿਕ ਅਤੇ ਸਾਨੀਆ ਮਿਰਜ਼ਾ ਦੇ ਤਲਾਕ ਨਾਲ ਜੁੜੀਆਂ ਗੱਲਾਂ ਸਾਂਝੀਆਂ ਕਰ ਰਹੇ ਹਾਂ। ਹਾਲ ਹੀ ਵਿੱਚ ਸ਼ੋਏਬ ਮਲਿਕ ਅਤੇ ਸਾਨੀਆ ਮਿਰਜ਼ਾ ਦਾ ਤਲਾਕ ਹੋਇਆ ਹੈ। ਇਸ ਬਿਆਨ 'ਚ ਕਿਹਾ ਗਿਆ ਕਿ ਸਾਨੀਆ ਮਿਰਜ਼ਾ ਨੇ ਸ਼ੋਏਬ ਮਲਿਕ ਨੂੰ ਉਨ੍ਹਾਂ ਦੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਅਸੀਂ ਸਾਨੀਆ ਮਿਰਜ਼ਾ ਦੇ ਪ੍ਰਸ਼ੰਸਕਾਂ ਨੂੰ ਇਸ ਮੁਸ਼ਕਲ ਸਮੇਂ ਵਿੱਚ ਅਫਵਾਹਾਂ ਤੋਂ ਬਚਣ ਅਤੇ ਉਸਦੀ ਨਿੱਜਤਾ ਦਾ ਸਨਮਾਨ ਕਰਨ ਦੀ ਬੇਨਤੀ ਕਰਦੇ ਹਾਂ।


 



ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।