IND vs PAK Stats & Records: ਪਾਕਿਸਤਾਨ ਦੇ ਸਾਹਮਣੇ ਟੀਮ ਇੰਡੀਆ ਨੇ ਜਿੱਤ ਲਈ 267 ਦੌੜਾਂ ਦਾ ਟੀਚਾ ਰੱਖਿਆ ਹੈ। ਰੋਹਿਤ ਸ਼ਰਮਾ ਦੀ ਅਗਵਾਈ ਵਾਲੀ ਭਾਰਤੀ ਟੀਮ 48.5 ਓਵਰਾਂ 'ਚ 267 ਦੌੜਾਂ 'ਤੇ ਸਿਮਟ ਗਈ। ਭਾਰਤ ਲਈ ਹਾਰਦਿਕ ਪਾਂਡਿਆ ਨੇ 90 ਗੇਂਦਾਂ ਵਿੱਚ ਸਭ ਤੋਂ ਵੱਧ 87 ਦੌੜਾਂ ਬਣਾਈਆਂ। ਉਸ ਨੇ ਆਪਣੀ ਪਾਰੀ 'ਚ 7 ਚੌਕੇ ਅਤੇ 1 ਛੱਕਾ ਲਗਾਇਆ। ਜਦਕਿ ਈਸ਼ਾਨ ਕਿਸ਼ਨ ਨੇ 81 ਗੇਂਦਾਂ 'ਤੇ 81 ਦੌੜਾਂ ਦਾ ਯੋਗਦਾਨ ਪਾਇਆ। ਉਨ੍ਹਾਂ ਨੇ ਆਪਣੀ ਪਾਰੀ 'ਚ 9 ਚੌਕੇ ਅਤੇ 2 ਛੱਕੇ ਲਗਾਏ। ਇਸ ਤੋਂ ਪਹਿਲਾਂ ਭਾਰਤੀ ਟੀਮ ਦੇ ਕਪਤਾਨ ਰੋਹਿਤ ਸ਼ਰਮਾ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਸੀ।
10 ਬੱਲੇਬਾਜ਼ਾਂ ਨੂੰ ਪਾਕਿਸਤਾਨ ਦੇ ਤੇਜ਼ ਗੇਂਦਬਾਜ਼ਾਂ ਨੇ ਬਣਾਇਆ ਸ਼ਿਕਾਰ
ਪਰ ਕੀ ਤੁਸੀਂ ਜਾਣਦੇ ਹੋ ਕਿ ਪਾਕਿਸਤਾਨੀ ਗੇਂਦਬਾਜ਼ਾਂ ਨੇ ਇਕ ਵੱਡਾ ਰਿਕਾਰਡ ਆਪਣੇ ਨਾਂ ਕਰ ਲਿਆ ਹੈ। ਦਰਅਸਲ, ਭਾਰਤੀ ਟੀਮ ਦੇ ਸਾਰੇ 10 ਬੱਲੇਬਾਜ਼ਾਂ ਨੂੰ ਪਾਕਿਸਤਾਨ ਦੇ ਤੇਜ਼ ਗੇਂਦਬਾਜ਼ਾਂ ਨੇ ਆਊਟ ਕਰ ਦਿੱਤਾ। ਏਸ਼ੀਆ ਕੱਪ ਦੇ ਇਤਿਹਾਸ ਵਿੱਚ ਅਜਿਹਾ ਪਹਿਲੀ ਵਾਰ ਹੋਇਆ ਹੈ। ਪਾਕਿਸਤਾਨ ਲਈ ਸ਼ਾਹੀਨ ਅਫਰੀਦੀ ਨੇ ਸਭ ਤੋਂ ਵੱਧ 4 ਵਿਕਟਾਂ ਲਈਆਂ। ਜਦੋਂ ਕਿ ਹਰਿਸ ਰੌਫ ਅਤੇ ਮੁਹੰਮਦ ਨਸੀਮ ਨੇ 3-3 ਵਿਕਟਾਂ ਲਈਆਂ। ਇਸ ਤਰ੍ਹਾਂ ਭਾਰਤੀ ਟੀਮ ਦੇ ਸਾਰੇ 10 ਬੱਲੇਬਾਜ਼ਾਂ ਨੂੰ ਪਾਕਿਸਤਾਨੀ ਤੇਜ਼ ਗੇਂਦਬਾਜ਼ਾਂ ਨੇ ਆਪਣਾ ਸ਼ਿਕਾਰ ਬਣਾਇਆ।
ਪਾਕਿਸਤਾਨੀ ਤੇਜ਼ ਗੇਂਦਬਾਜ਼ਾਂ ਦਾ ਅਜਿਹਾ ਰਿਹਾ ਹਾਲ ...
ਸ਼ਾਹੀਨ ਅਫਰੀਦੀ ਨੇ 10 ਓਵਰਾਂ ਵਿੱਚ 35 ਦੌੜਾਂ ਦੇ ਕੇ 3 ਖਿਡਾਰੀਆਂ ਨੂੰ ਆਊਟ ਕੀਤਾ। ਕਪਤਾਨ ਰੋਹਿਤ ਸ਼ਰਮਾ ਤੋਂ ਇਲਾਵਾ ਸ਼ਾਹੀਨ ਅਫਰੀਦੀ ਨੇ ਵਿਰਾਟ ਕੋਹਲੀ, ਹਾਰਦਿਕ ਪੰਡਯਾ ਅਤੇ ਰਵਿੰਦਰ ਜਡੇਜਾ ਨੂੰ ਆਊਟ ਕੀਤਾ। ਜਦਕਿ ਨਸੀਮ ਸ਼ਾਹ ਨੇ ਸ਼ਾਰਦੁਲ ਠਾਕੁਰ, ਕੁਲਦੀਪ ਯਾਦਵ ਅਤੇ ਜਸਪ੍ਰੀਤ ਬੁਮਰਾਹ ਨੂੰ ਪੈਵੇਲੀਅਨ ਦਾ ਰਸਤਾ ਦਿਖਾਇਆ। ਇਸ ਦੇ ਨਾਲ ਹੀ ਹਰਿਸ ਰਾਊਫ ਨੇ ਸ਼ੁਭਮਨ ਗਿੱਲ, ਸ਼੍ਰੇਅਸ ਅਈਅਰ ਅਤੇ ਈਸ਼ਾਨ ਕਿਸ਼ਨ ਨੂੰ ਆਪਣਾ ਸ਼ਿਕਾਰ ਬਣਾਇਆ। ਦੂਜੇ ਪਾਸੇ ਇਸ ਮੈਚ ਦੀ ਗੱਲ ਕਰੀਏ ਤਾਂ ਪਾਕਿਸਤਾਨ ਨੂੰ ਜਿੱਤ ਲਈ 267 ਦੌੜਾਂ ਦਾ ਟੀਚਾ ਹੈ। ਇਸ ਤੋਂ ਪਹਿਲਾਂ ਭਾਰਤੀ ਟੀਮ ਦੇ ਕਪਤਾਨ ਰੋਹਿਤ ਸ਼ਰਮਾ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਸੀ। ਪੱਲੇਕੇਲੇ 'ਚ ਭਾਰਤ-ਪਾਕਿਸਤਾਨ ਮੈਚ ਖੇਡਿਆ ਜਾ ਰਿਹਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।