ਪੜਚੋਲ ਕਰੋ

T20 World Cup: ਟੀ-20 ਵਿਸ਼ਵ ਕੱਪ ਤੋਂ ਬਾਹਰ ਹੋਏ ਸ਼ਿਵਮ ਦੂਬੇ! ਇਸ ਖਿਡਾਰੀ ਨੇ ਕੱਟਿਆ ਪੱਤਾ 

Shivam Dube : ਟੀ-20 ਵਿਸ਼ਵ ਕੱਪ 2024 ਲਈ ਲਗਭਗ ਸਾਰੀਆਂ ਟੀਮਾਂ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਟੀਮ ਇੰਡੀਆ ਨੇ ਟੀ-20 ਵਿਸ਼ਵ ਕੱਪ 'ਚ ਆਪਣਾ ਪਹਿਲਾ ਮੈਚ 5 ਜੂਨ ਨੂੰ

Shivam Dube : ਟੀ-20 ਵਿਸ਼ਵ ਕੱਪ 2024 ਲਈ ਲਗਭਗ ਸਾਰੀਆਂ ਟੀਮਾਂ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਟੀਮ ਇੰਡੀਆ ਨੇ ਟੀ-20 ਵਿਸ਼ਵ ਕੱਪ 'ਚ ਆਪਣਾ ਪਹਿਲਾ ਮੈਚ 5 ਜੂਨ ਨੂੰ ਆਇਰਲੈਂਡ ਨਾਲ ਖੇਡਣਾ ਹੈ। ਉਥੇ ਹੀ ਟੀਮ 1 ਜੂਨ ਨੂੰ ਬੰਗਲਾਦੇਸ਼ ਨਾਲ ਅਭਿਆਸ ਮੈਚ ਖੇਡੇਗੀ। ਦੱਸ ਦੇਈਏ ਕਿ ਆਈਪੀਐਲ 2024 ਵਿੱਚ ਚੰਗਾ ਪ੍ਰਦਰਸ਼ਨ ਕਰਨ ਵਾਲੇ ਨੌਜਵਾਨ ਆਲਰਾਊਂਡਰ ਖਿਡਾਰੀ ਸ਼ਿਵਮ ਦੁਬੇ ਨੂੰ ਟੀ-20 ਵਿਸ਼ਵ ਕੱਪ ਲਈ ਟੀਮ ਵਿੱਚ ਮੌਕਾ ਦਿੱਤਾ ਗਿਆ ਹੈ। ਪਰ ਹੁਣ ਉਸ ਨੂੰ ਵੱਡਾ ਝਟਕਾ ਲੱਗ ਸਕਦਾ ਹੈ ਅਤੇ ਹੋ ਸਕਦਾ ਹੈ ਕਿ ਉਸ ਨੂੰ ਇਕ ਵੀ ਮੈਚ ਖੇਡਣ ਦਾ ਮੌਕਾ ਨਾ ਮਿਲੇ। ਜਦੋਂ ਕਿ ਉਸ ਦੀ ਥਾਂ ਕਿਸੇ ਹੋਰ ਖਿਡਾਰੀ ਨੂੰ ਥਾਂ ਮਿਲ ਸਕਦੀ ਹੈ।

ਸ਼ਿਵਮ ਦੂਬੇ ਨੂੰ ਇੱਕ ਵੀ ਮੈਚ ਵਿੱਚ ਮੌਕਾ ਨਹੀਂ ਮਿਲ ਸਕਦਾ

ਟੀ-20 ਵਿਸ਼ਵ ਕੱਪ 2024 'ਚ ਟੀਮ ਇੰਡੀਆ ਨੂੰ ਗਰੁੱਪ ਪੜਾਅ 'ਚ 4 ਮੈਚ ਖੇਡਣੇ ਹਨ। ਪਰ ਭਾਰਤੀ ਟੀਮ ਦੇ ਕਪਤਾਨ ਰੋਹਿਤ ਸ਼ਰਮਾ ਨੇ ਪਲੇਇੰਗ 11 ਦਾ ਫੈਸਲਾ ਪਹਿਲਾਂ ਹੀ ਕਰ ਲਿਆ ਹੈ। ਜਿਸ ਕਾਰਨ ਸ਼ਿਵਮ ਦੂਬੇ ਨੂੰ ਪਲੇਇੰਗ 11 'ਚ ਮੌਕਾ ਮਿਲਣਾ ਮੁਸ਼ਕਿਲ ਹੋ ਰਿਹਾ ਹੈ। ਤੁਹਾਨੂੰ ਦੱਸ ਦੇਈਏ ਕਿ ਸ਼ਿਵਮ ਦੂਬੇ ਪਲੇਇੰਗ 11 ਵਿੱਚ ਜਗ੍ਹਾ ਨਹੀਂ ਬਣਾ ਸਕੇ ਹਨ। ਕਿਉਂਕਿ, ਟੀਮ ਇੰਡੀਆ ਹਰਫਨਮੌਲਾ ਦੇ ਤੌਰ 'ਤੇ ਹਾਰਦਿਕ ਪਾਂਡਿਆ ਅਤੇ ਰਵਿੰਦਰ ਜਡੇਜਾ ਨੂੰ ਮੌਕਾ ਦੇਵੇਗੀ।

ਜਿਸ ਕਾਰਨ ਸ਼ਿਵਮ ਦੂਬੇ ਨੂੰ ਵਿਸ਼ਵ ਕੱਪ 'ਚ ਚੁਣੇ ਜਾਣ ਤੋਂ ਬਾਅਦ ਵੀ ਵੱਡਾ ਝਟਕਾ ਲੱਗ ਸਕਦਾ ਹੈ ਅਤੇ ਹੋ ਸਕਦਾ ਹੈ ਕਿ ਉਨ੍ਹਾਂ ਨੂੰ ਇਕ ਵੀ ਮੈਚ ਖੇਡਣ ਦਾ ਮੌਕਾ ਨਾ ਮਿਲੇ। ਸ਼ਿਵਮ ਦੂਬੇ ਦੀ ਹਾਲੀਆ ਫਾਰਮ ਹਾਰਦਿਕ ਤੋਂ ਬਿਹਤਰ ਹੈ। ਪਰ ਇਸ ਤੋਂ ਬਾਅਦ ਵੀ ਹਾਰਦਿਕ ਨੂੰ ਪਲੇਇੰਗ 11 ਵਿੱਚ ਮੌਕਾ ਮਿਲਣਾ ਤੈਅ ਮੰਨਿਆ ਜਾ ਰਿਹਾ ਹੈ।

ਆਈ.ਪੀ.ਐੱਲ. 'ਚ ਦੂਬੇ ਦਾ ਸ਼ਾਨਦਾਰ ਪ੍ਰਦਰਸ਼ਨ

ਆਈਪੀਐਲ 2024 ਵਿੱਚ ਚੇਨਈ ਸੁਪਰ ਕਿੰਗਜ਼ ਟੀਮ ਲਈ ਖੇਡਦੇ ਹੋਏ ਆਲਰਾਊਂਡਰ ਸ਼ਿਵਮ ਦੂਬੇ ਦਾ ਪ੍ਰਦਰਸ਼ਨ ਸ਼ਾਨਦਾਰ ਰਿਹਾ। ਜਿਸ ਕਾਰਨ ਉਸ ਨੂੰ ਟੀ-20 ਵਿਸ਼ਵ ਕੱਪ ਵਿੱਚ ਮੌਕਾ ਦਿੱਤਾ ਗਿਆ ਹੈ। ਸ਼ਿਵਮ ਦੂਬੇ ਨੇ IPL 2024 ਵਿੱਚ 14 ਮੈਚਾਂ ਵਿੱਚ 36 ਦੀ ਔਸਤ ਅਤੇ 162 ਦੀ ਸਟ੍ਰਾਈਕ ਰੇਟ ਨਾਲ 396 ਦੌੜਾਂ ਬਣਾਈਆਂ।

ਜਦਕਿ ਉਸ ਨੇ ਇਸ ਸੀਜ਼ਨ 'ਚ 3 ਅਰਧ ਸੈਂਕੜੇ ਵੀ ਲਗਾਏ ਹਨ। ਦੁਬੇ ਨੇ ਇਸ ਸੀਜ਼ਨ 'ਚ ਆਪਣੇ ਬੱਲੇ ਨਾਲ 28 ਛੱਕੇ ਵੀ ਲਗਾਏ। ਉਸ ਦੇ ਸ਼ਾਨਦਾਰ ਪ੍ਰਦਰਸ਼ਨ ਨੂੰ ਦੇਖਦੇ ਹੋਏ ਉਸ ਨੂੰ ਆਲਰਾਊਂਡਰ ਦੇ ਤੌਰ 'ਤੇ ਟੀਮ 'ਚ ਚੁਣਿਆ ਗਿਆ ਹੈ। ਹਾਲਾਂਕਿ ਦੂਬੇ ਨੇ ਇਸ ਸੀਜ਼ਨ 'ਚ ਸਿਰਫ 1 ਓਵਰ ਗੇਂਦਬਾਜ਼ੀ ਕੀਤੀ ਅਤੇ 1 ਵਿਕਟ ਲਈ।

ਅਫਗਾਨਿਸਤਾਨ ਖਿਲਾਫ ਸੀਰੀਜ਼ 'ਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਸੀ

ਦੱਸ ਦੇਈਏ ਕਿ IPL 2024 ਤੋਂ ਪਹਿਲਾਂ ਭਾਰਤ ਅਤੇ ਅਫਗਾਨਿਸਤਾਨ ਵਿਚਾਲੇ 3 ਟੀ-20 ਮੈਚਾਂ ਦੀ ਸੀਰੀਜ਼ ਖੇਡੀ ਗਈ ਸੀ। ਜਿਸ 'ਚ ਹਾਰਦਿਕ ਪੰਡਯਾ ਸੱਟ ਕਾਰਨ ਨਹੀਂ ਖੇਡ ਸਕੇ ਸਨ। ਪਰ ਸ਼ਿਵਮ ਦੂਬੇ ਨੂੰ ਇਸ ਸੀਰੀਜ਼ 'ਚ ਮੌਕਾ ਮਿਲਿਆ ਅਤੇ ਉਸ ਨੇ ਗੇਂਦ ਅਤੇ ਬੱਲੇ ਦੋਵਾਂ ਨਾਲ ਸ਼ਾਨਦਾਰ ਪ੍ਰਦਰਸ਼ਨ ਕੀਤਾ। ਜਿਸ ਕਾਰਨ ਉਸ ਨੂੰ ਇਸ ਸੀਰੀਜ਼ 'ਚ ਮੈਨ ਆਫ ਦਾ ਸੀਰੀਜ਼ ਦਾ ਐਵਾਰਡ ਦਿੱਤਾ ਗਿਆ। ਦੁਬੇ ਨੇ ਅਫਗਾਨਿਸਤਾਨ ਖਿਲਾਫ 3 ਮੈਚਾਂ 'ਚ 124 ਦੌੜਾਂ ਬਣਾਈਆਂ ਸਨ ਅਤੇ 2 ਵਿਕਟਾਂ ਵੀ ਲਈਆਂ ਸਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਮਣੀਪੁਰ 'ਚ ਹਿੰ*ਸਾ ਤੋਂ ਬਾਅਦ 2 ਜ਼ਿਲਿਆਂ 'ਚ ਕ*ਰਫਿਊ, 7 ਜ਼ਿਲਿਆਂ 'ਚ ਇੰਟਰਨੈੱਟ 'ਤੇ ਪਾਬੰਦੀ
ਮਣੀਪੁਰ 'ਚ ਹਿੰ*ਸਾ ਤੋਂ ਬਾਅਦ 2 ਜ਼ਿਲਿਆਂ 'ਚ ਕ*ਰਫਿਊ, 7 ਜ਼ਿਲਿਆਂ 'ਚ ਇੰਟਰਨੈੱਟ 'ਤੇ ਪਾਬੰਦੀ
ਸਪਨਾ ਚੌਧਰੀ ਦੂਜੀ ਵਾਰ ਬਣੀ ਮਾਂ, ਪੰਜਾਬੀ ਗਾਇਕ ਬੱਬੂ ਮਾਨ ਨੇ ਰੱਖਿਆ ਨਵਜੰਮੇ ਬੱਚੇ ਨਾਂਅ, ਦੇਖੋ ਤਸਵੀਰਾਂ
ਸਪਨਾ ਚੌਧਰੀ ਦੂਜੀ ਵਾਰ ਬਣੀ ਮਾਂ, ਪੰਜਾਬੀ ਗਾਇਕ ਬੱਬੂ ਮਾਨ ਨੇ ਰੱਖਿਆ ਨਵਜੰਮੇ ਬੱਚੇ ਨਾਂਅ, ਦੇਖੋ ਤਸਵੀਰਾਂ
ਭਾਰਤ ਆਵੇਗੀ ਚੈਂਪੀਅਨ ਟਰਾਫ਼ੀ, ICC ਨੇ ਜਾਰੀ ਕੀਤਾ ਨਵਾਂ ਸ਼ਡਿਊਲ, ਪਾਕਿਸਤਾਨ ਦਾ ਕੱਟਿਆ ਗਿਆ ਪੱਤਾ !
ਭਾਰਤ ਆਵੇਗੀ ਚੈਂਪੀਅਨ ਟਰਾਫ਼ੀ, ICC ਨੇ ਜਾਰੀ ਕੀਤਾ ਨਵਾਂ ਸ਼ਡਿਊਲ, ਪਾਕਿਸਤਾਨ ਦਾ ਕੱਟਿਆ ਗਿਆ ਪੱਤਾ !
Punjab News: ਫਾਜ਼ਿਲਕਾ ਤੋਂ ਫੜਿਆ ਗਿਆ ਬਾਬਾ ਸਿੱਦੀਕੀ ਕਤਲ ਕੇਸ ਦਾ ਭਗੌੜਾ, DGP ਨੇ ਕਿਹਾ- ਲਾਰੈਂਸ ਬਿਸ਼ਨਈ ਦਾ ਹੈ ਸਾਥੀ, ਪੇਸ਼ ਕੀਤੇ ਸਬੂਤ
Punjab News: ਫਾਜ਼ਿਲਕਾ ਤੋਂ ਫੜਿਆ ਗਿਆ ਬਾਬਾ ਸਿੱਦੀਕੀ ਕਤਲ ਕੇਸ ਦਾ ਭਗੌੜਾ, DGP ਨੇ ਕਿਹਾ- ਲਾਰੈਂਸ ਬਿਸ਼ਨਈ ਦਾ ਹੈ ਸਾਥੀ, ਪੇਸ਼ ਕੀਤੇ ਸਬੂਤ
Advertisement
ABP Premium

ਵੀਡੀਓਜ਼

Sukhbir Badal  ਦੇ ਅਸਤੀਫ਼ੇ ਤੋਂ ਬਾਅਦ ਬਾਗ਼ੀ ਧੜੇ ਦੀ ਵੱਡੀ ਮੰਗ | Abp SanjhaPension | ਪੈਨਸ਼ਨਰਾਂ ਲਈ ਸਰਕਾਰ ਦਾ ਵੱਡਾ ਫ਼ੈਸਲਾ, ਸਾਢੇ ਛੇ ਲੱਖ ਤੋਂ ਵੱਧ ਪੈਨਸ਼ਨਰਾ ਨੂੰ ਹੋਵੇਗਾ ਫ਼ਾਇਦਾ |Abp Sanjhaਗੁਰਦਾਸ ਮਾਨ ਨੇ ਪੱਟਿਆ ਮੇਰਾ ਘਰ : ਯੋਗਰਾਜ ਸਿੰਘ , ਮੇਰਾ ਕੋਈ ਦੋਸਤ ਨਹੀਂਮਾਸੀ ਬਣੀ ਨੀਰੂ ਬਾਜਵਾ , ਰੁਬੀਨਾ ਬਾਜਵਾ ਦੇ ਹੋਇਆ ਮੁੰਡਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮਣੀਪੁਰ 'ਚ ਹਿੰ*ਸਾ ਤੋਂ ਬਾਅਦ 2 ਜ਼ਿਲਿਆਂ 'ਚ ਕ*ਰਫਿਊ, 7 ਜ਼ਿਲਿਆਂ 'ਚ ਇੰਟਰਨੈੱਟ 'ਤੇ ਪਾਬੰਦੀ
ਮਣੀਪੁਰ 'ਚ ਹਿੰ*ਸਾ ਤੋਂ ਬਾਅਦ 2 ਜ਼ਿਲਿਆਂ 'ਚ ਕ*ਰਫਿਊ, 7 ਜ਼ਿਲਿਆਂ 'ਚ ਇੰਟਰਨੈੱਟ 'ਤੇ ਪਾਬੰਦੀ
ਸਪਨਾ ਚੌਧਰੀ ਦੂਜੀ ਵਾਰ ਬਣੀ ਮਾਂ, ਪੰਜਾਬੀ ਗਾਇਕ ਬੱਬੂ ਮਾਨ ਨੇ ਰੱਖਿਆ ਨਵਜੰਮੇ ਬੱਚੇ ਨਾਂਅ, ਦੇਖੋ ਤਸਵੀਰਾਂ
ਸਪਨਾ ਚੌਧਰੀ ਦੂਜੀ ਵਾਰ ਬਣੀ ਮਾਂ, ਪੰਜਾਬੀ ਗਾਇਕ ਬੱਬੂ ਮਾਨ ਨੇ ਰੱਖਿਆ ਨਵਜੰਮੇ ਬੱਚੇ ਨਾਂਅ, ਦੇਖੋ ਤਸਵੀਰਾਂ
ਭਾਰਤ ਆਵੇਗੀ ਚੈਂਪੀਅਨ ਟਰਾਫ਼ੀ, ICC ਨੇ ਜਾਰੀ ਕੀਤਾ ਨਵਾਂ ਸ਼ਡਿਊਲ, ਪਾਕਿਸਤਾਨ ਦਾ ਕੱਟਿਆ ਗਿਆ ਪੱਤਾ !
ਭਾਰਤ ਆਵੇਗੀ ਚੈਂਪੀਅਨ ਟਰਾਫ਼ੀ, ICC ਨੇ ਜਾਰੀ ਕੀਤਾ ਨਵਾਂ ਸ਼ਡਿਊਲ, ਪਾਕਿਸਤਾਨ ਦਾ ਕੱਟਿਆ ਗਿਆ ਪੱਤਾ !
Punjab News: ਫਾਜ਼ਿਲਕਾ ਤੋਂ ਫੜਿਆ ਗਿਆ ਬਾਬਾ ਸਿੱਦੀਕੀ ਕਤਲ ਕੇਸ ਦਾ ਭਗੌੜਾ, DGP ਨੇ ਕਿਹਾ- ਲਾਰੈਂਸ ਬਿਸ਼ਨਈ ਦਾ ਹੈ ਸਾਥੀ, ਪੇਸ਼ ਕੀਤੇ ਸਬੂਤ
Punjab News: ਫਾਜ਼ਿਲਕਾ ਤੋਂ ਫੜਿਆ ਗਿਆ ਬਾਬਾ ਸਿੱਦੀਕੀ ਕਤਲ ਕੇਸ ਦਾ ਭਗੌੜਾ, DGP ਨੇ ਕਿਹਾ- ਲਾਰੈਂਸ ਬਿਸ਼ਨਈ ਦਾ ਹੈ ਸਾਥੀ, ਪੇਸ਼ ਕੀਤੇ ਸਬੂਤ
ਸੁਖਬੀਰ ਬਾਦਲ ਨੇ ਤਾਂ ਦੇ ਦਿੱਤਾ ਅਸਤੀਫ਼ਾ ਤਾਂ ਹੁਣ ਜਥੇਦਾਰ ਹਰਪ੍ਰੀਤ ਸਿੰਘ ਨੂੰ ਬਣਾ ਦਿਓ ਨਵਾਂ ਪ੍ਰਧਾਨ, ਵਲਟੋਹਾ ਨੇ ਮੁੜ ਸਾਧਿਆ ਨਿਸ਼ਾਨਾ
ਸੁਖਬੀਰ ਬਾਦਲ ਨੇ ਤਾਂ ਦੇ ਦਿੱਤਾ ਅਸਤੀਫ਼ਾ ਤਾਂ ਹੁਣ ਜਥੇਦਾਰ ਹਰਪ੍ਰੀਤ ਸਿੰਘ ਨੂੰ ਬਣਾ ਦਿਓ ਨਵਾਂ ਪ੍ਰਧਾਨ, ਵਲਟੋਹਾ ਨੇ ਮੁੜ ਸਾਧਿਆ ਨਿਸ਼ਾਨਾ
ਸਰਕਾਰਾਂ ਤੋਂ ਅੱਕੇ ਕਿਸਾਨਾਂ ਦਿੱਤੀ ਚੇਤਾਵਨੀ, ਕਿਹਾ-ਮੰਗਾਂ ਨਾ ਮੰਨੀਆਂ ਤਾਂ 26 ਨਵੰਬਰ ਤੋਂ ਸ਼ੁਰੂ ਕਰਾਂਗੇ ਮਰਨ ਵਰਤ, ਜਾਣੋ ਪੂਰਾ ਮਾਮਲਾ
ਸਰਕਾਰਾਂ ਤੋਂ ਅੱਕੇ ਕਿਸਾਨਾਂ ਦਿੱਤੀ ਚੇਤਾਵਨੀ, ਕਿਹਾ-ਮੰਗਾਂ ਨਾ ਮੰਨੀਆਂ ਤਾਂ 26 ਨਵੰਬਰ ਤੋਂ ਸ਼ੁਰੂ ਕਰਾਂਗੇ ਮਰਨ ਵਰਤ, ਜਾਣੋ ਪੂਰਾ ਮਾਮਲਾ
ਮੁਹਾਲੀ 'ਚ ਏਅਰਪੋਰਟ ਰੋਡ 'ਤੇ ਖਾਲਿਸਤਾਨੀ ਨਾਅਰੇ, ਪਨੂੰ ਨੇ ਵੀਡੀਓ ਜਾਰੀ ਕਰਕੇ ਏਅਰਪੋਰਟ ਬੰਦ ਕਰਨ ਦੀ ਦਿੱਤੀ ਧਮਕੀ
ਮੁਹਾਲੀ 'ਚ ਏਅਰਪੋਰਟ ਰੋਡ 'ਤੇ ਖਾਲਿਸਤਾਨੀ ਨਾਅਰੇ, ਪਨੂੰ ਨੇ ਵੀਡੀਓ ਜਾਰੀ ਕਰਕੇ ਏਅਰਪੋਰਟ ਬੰਦ ਕਰਨ ਦੀ ਦਿੱਤੀ ਧਮਕੀ
ਅੱਜ ਮੀਡੀਆ ਦੇ ਰੂਬਰੂ ਹੋਣਗੇ ਕਿਸਾਨ, ਕਰ ਸਕਦੇ ਵੱਡਾ ਐਲਾਨ, ਭਾਜਪਾ 'ਤੇ ਲਾਏ ਗੰਭੀਰ ਦੋਸ਼
ਅੱਜ ਮੀਡੀਆ ਦੇ ਰੂਬਰੂ ਹੋਣਗੇ ਕਿਸਾਨ, ਕਰ ਸਕਦੇ ਵੱਡਾ ਐਲਾਨ, ਭਾਜਪਾ 'ਤੇ ਲਾਏ ਗੰਭੀਰ ਦੋਸ਼
Embed widget