Shoaib Malik Sania Mirza: ਪਾਕਿਸਤਾਨ ਦੇ ਸਟਾਰ ਕ੍ਰਿਕਟਰ ਸ਼ੋਏਬ ਮਲਿਕ ਅਤੇ ਸਾਨੀਆ ਮਿਰਜ਼ਾ ਵਿਚਾਲੇ ਲੰਬੇ ਸਮੇਂ ਤੋਂ ਰਿਸ਼ਤਾ ਠੀਕ ਨਹੀਂ ਚੱਲ ਰਿਹਾ ਹੈ। ਇਕ ਰਿਪੋਰਟ ਮੁਤਾਬਕ ਸ਼ੋਏਬ ਨੇ ਹੁਣ ਪਾਕਿਸਤਾਨੀ ਅਦਾਕਾਰਾ ਸਨਾ ਜਾਵੇਦ ਨਾਲ ਵਿਆਹ ਕਰ ਲਿਆ ਹੈ। ਮੀਡੀਆ ਅਤੇ ਸੋਸ਼ਲ ਮੀਡੀਆ 'ਤੇ ਅਜਿਹੀਆਂ ਕਈ ਖ਼ਬਰਾਂ ਘੁੰਮ ਰਹੀਆਂ ਹਨ। ਇਸ ਤੋਂ ਇਲਾਵਾ ਸਟਾਰ ਕ੍ਰਿਕਟਰ ਵੱਲੋਂ ਵੀ ਇਸਦੀ ਜਾਣਕਾਰੀ ਆਪਣੇ ਪ੍ਰਸ਼ੰਸਕਾਂ ਨੂੰ ਪੋਸਟ ਸ਼ੇਅਰ ਕਰ ਦੇ ਦਿੱਤੀ ਗਈ ਹੈ। ਜਿਸ ਦੀਆਂ ਸ਼ਾਨਦਾਰ ਤਸਵੀਰਾਂ ਸਾਹਮਣੇ ਆਈਆਂ ਹਨ। 






 


ਜਾਣਕਾਰੀ ਲਈ ਦੱਸ ਦੇਈਏ ਕਿ ਸ਼ੋਏਬ ਦੇ ਵਿਆਹ ਦੀਆਂ ਅਚਾਨਕ ਤਸਵੀਰਾਂ ਸਾਹਮਣੇ ਆਉਣ ਤੇ ਹਲਚਲ ਮੱਚ ਗਈ ਹੈ। ਪ੍ਰਸ਼ੰਸਕਾਂ ਦੇ ਨਾਲ-ਨਾਲ ਫਿਲਮੀ ਸਿਤਾਰੇ ਵੀ ਇਸ ਤੋਂ ਹੈਰਾਨ ਰਹਿ ਗਏ ਹਨ। ਹਾਲਾਂਕਿ ਕ੍ਰਿਕਟਰ ਨੂੰ ਪ੍ਰਸ਼ੰਸਕਾਂ ਕੋਲੋਂ ਵਧਾਈਆਂ ਵੀ ਮਿਲ ਰਹੀਆਂ ਹਨ। ਉਨ੍ਹਾਂ ਦੀ ਪੋਸਟ ਉੱਪਰ ਲਗਾਤਾਰ ਕਮੈਂਟਸ ਦੀ ਬਰਸਾਤ ਹੋ ਰਹੀ ਹੈ।


ਕੌਣ ਹੈ ਸਨਾ ਜਾਵੇਦ?


ਦੱਸ ਦੇਈਏ ਕਿ ਪਾਕਿਸਤਾਨ ਦੀ ਮਸ਼ਹੂਰ ਅਦਾਕਾਰਾ ਸਨਾ ਜਾਵੇਦ ਨਾਲ ਸ਼ੋਏਬ ਦਾ ਵਿਆਹ ਹੋਇਆ ਹੈ। ਇਸ ਤੋਂ ਇਲਾਵਾ ਸਨਾ ਵੀ ਤਲਾਕਸ਼ੁਦਾ ਹੈ। ਉਸਨੇ 2020 ਵਿੱਚ ਉਮੈਰ ਜਸਵਾਲ ਨਾਲ ਵਿਆਹ ਕੀਤਾ ਸੀ। ਹਾਲਾਂਕਿ ਦੋਵੇਂ ਜਲਦੀ ਹੀ ਵੱਖ ਹੋ ਗਏ। ਬਾਅਦ 'ਚ ਦੋਹਾਂ ਨੇ ਆਪਣੇ-ਆਪਣੇ ਅਕਾਊਂਟ ਤੋਂ ਇਕ-ਦੂਜੇ ਦੀਆਂ ਫੋਟੋਆਂ ਵੀ ਡਿਲੀਟ ਕਰ ਦਿੱਤੀਆਂ। ਫਿਰ ਦੋਹਾਂ ਵਿਚਕਾਰ ਤਲਾਕ ਦਾ ਮਾਮਲਾ ਸਾਹਮਣੇ ਆਇਆ। 28 ਸਾਲ ਦੀ ਸਨਾ ਪਾਕਿਸਤਾਨ ਦੇ ਕਈ ਟੀਵੀ ਸ਼ੋਅਜ਼ ਵਿੱਚ ਨਜ਼ਰ ਆ ਚੁੱਕੀ ਹੈ।
 
ਕੀ ਸਾਨੀਆ ਮਿਰਜ਼ਾ ਨਾਲ ਹੋਇਆ ਤਲਾਕ?


ਕਾਬਿਲੇਗੌਰ ਹੈ ਕਿ ਸੋਸ਼ਲ ਮੀਡੀਆ ਉੱਪਰ ਲੰਬੇ ਸਮੇਂ ਤੋਂ ਸ਼ੋਏਬ ਮਲਿਕ ਅਤੇ ਸਾਨੀਆ ਮਿਰਜ਼ਾ ਦੇ ਤਲਾਕ ਦੀਆਂ ਅਫਵਾਹਾਂ ਚੱਲ ਰਹੀਆਂ ਸਨ। ਹਾਲਾਂਕਿ ਸ਼ੋਏਬ ਦੇ ਵਿਆਹ ਦੀਆਂ ਤਸਵੀਰਾਂ ਸਾਹਮਣੇ ਆਉਣ ਤੋਂ ਬਾਅਦ ਇਹ ਸਾਫ ਹੋ ਗਿਆ ਹੈ, ਕਿ ਉ੍ਨ੍ਹਾਂ ਸਾਨੀਆ ਮਿਰਜ਼ਾ ਤੋਂ ਤਲਾਕ ਲੈ ਲਿਆ ਹੈ। 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।