Shubman Gill Birthday Celebration: ਭਾਰਤੀ ਕ੍ਰਿਕਟ ਟੀਮ ਦੇ ਨੌਜਵਾਨ ਓਪਨਿੰਗ ਬੱਲੇਬਾਜ਼ ਸ਼ੁਭਮਨ ਗਿੱਲ ਨੇ 8 ਸਤੰਬਰ ਨੂੰ ਆਪਣਾ 24ਵਾਂ ਜਨਮਦਿਨ ਮਨਾਇਆ। ਗਿੱਲ ਫਿਲਹਾਲ ਏਸ਼ੀਆ ਕੱਪ 2023 'ਚ ਖੇਡ ਰਹੀ ਟੀਮ ਇੰਡੀਆ ਦਾ ਹਿੱਸਾ ਹੈ ਅਤੇ ਆਉਣ ਵਾਲੇ ਵਨਡੇ ਵਿਸ਼ਵ ਕੱਪ 'ਚ ਵੀ ਖੇਡਦਾ ਨਜ਼ਰ ਆਵੇਗਾ। ਫਿਲਹਾਲ ਕ੍ਰਿਕਟਰ ਨੇ 8 ਸਤੰਬਰ ਨੂੰ ਆਪਣਾ ਜਨਮਦਿਨ ਖੂਬ ਧੂਮ-ਧਾਮ ਨਾਲ ਮਨਾਇਆ। ਜਿਸਦੀਆਂ ਤਸਵੀਰਾਂ ਅਤੇ ਵੀਡੀਓ ਸ਼ੁਭਮਨ ਗਿੱਲ ਵੱਲੋਂ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਸ਼ੇਅਰ ਕੀਤੀਆਂ ਗਈਆਂ ਹਨ। ਇਨ੍ਹਾਂ ਤਸਵੀਰਾਂ ਨੂੰ ਦੇਖ ਪ੍ਰਸ਼ੰਸਕ ਵੀ ਹੱਸ-ਹੱਸ ਲੋਟ-ਪੋਟ ਹੋ ਰਹੇ ਹਨ। ਤੁਸੀ ਵੀ ਵੇਖੋ ਇਹ ਤਸਵੀਰਾਂ ਅਤੇ ਵੀਡੀਓਜ਼...






ਕ੍ਰਿਕਟਰ ਸ਼ੁਭਮਨ ਗਿੱਲ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਇੰਸਟਾਗ੍ਰਾਮ ਉੱਪਰ ਤਸਵੀਰਾਂ ਅਤੇ ਵੀਡੀਓ ਸ਼ੇਅਰ ਕਰਦੇ ਹੋਏ ਕੈਪਸ਼ਨ ਵਿੱਚ ਲਿਖਿਆ, ਜਨਮਦਿਨ ਡੰਪ 🎂
P.s ਸ਼ੁਭਕਾਮਨਾਵਾਂ ਲਈ ਤੁਹਾਨੂੰ ਸਾਰਿਆਂ ਨੂੰ ਬਹੁਤ ਸਾਰਾ ਪਿਆਰ ਅਤੇ ਧੰਨਵਾਦ...


ਸ਼ੁਭਮਨ ਗਿੱਲ ਨੇ ਪਿਤਾ ਦਾ ਸੁਪਨਾ ਕੀਤਾ ਪੂਰਾ...


ਦੱਸ ਦੇਈਏ ਕਿ ਸ਼ੁਭਮਨ ਗਿੱਲ ਦਾ ਜਨਮ 8 ਸਤੰਬਰ 1999 ਨੂੰ ਪੰਜਾਬ ਵਿੱਚ ਹੋਇਆ। ਗਿੱਲ ਆਪਣੇ ਪਿਤਾ ਦਾ ਸੁਪਨਾ ਪੂਰਾ ਕਰ ਰਹੇ ਹਨ ਜੋ ਖੁਦ ਕ੍ਰਿਕਟਰ ਬਣਨਾ ਚਾਹੁੰਦੇ ਸਨ। ਗਿੱਲ ਨੇ ਸਾਲ 2019 ਵਿੱਚ ਪਹਿਲੀ ਵਾਰ ਅੰਤਰਰਾਸ਼ਟਰੀ ਕ੍ਰਿਕੇਟ ਵਿੱਚ ਡੈਬਿਊ ਕੀਤਾ। ਜਦੋਂ ਉਸਨੂੰ ਨਿਊਜ਼ੀਲੈਂਡ ਦੇ ਖਿਲਾਫ ਇੱਕ ਵਨਡੇ ਮੈਚ ਖੇਡਣ ਦਾ ਮੌਕਾ ਮਿਲਿਆ ਸੀ। ਇਸ ਤੋਂ ਬਾਅਦ ਸਾਲ 2020 'ਚ ਗਿੱਲ ਨੂੰ ਸਾਲ 2023 'ਚ ਟੈਸਟ ਅਤੇ ਟੀ-20 ਫਾਰਮੈਟ 'ਚ ਡੈਬਿਊ ਕਰਨ ਦਾ ਮੌਕਾ ਮਿਲਿਆ।


ਆਪਣੇ ਛੋਟੇ ਅੰਤਰਰਾਸ਼ਟਰੀ ਕਰੀਅਰ ਵਿੱਚ ਸ਼ੁਭਮਨ ਗਿੱਲ ਨੇ ਕਈ ਵੱਡੇ ਰਿਕਾਰਡ ਆਪਣੇ ਨਾਂ ਦਰਜ ਕਰਵਾਏ ਹਨ। ਗਿੱਲ ਦਾ ਸਭ ਤੋਂ ਵੱਡਾ ਕਾਰਨਾਮਾ ਇਸ ਸਾਲ ਦੇ ਸ਼ੁਰੂ ਵਿੱਚ ਨਿਊਜ਼ੀਲੈਂਡ ਖ਼ਿਲਾਫ਼ ਵਨਡੇ ਮੈਚ ਵਿੱਚ ਸੀ। ਗਿੱਲ ਵਨਡੇ ਫਾਰਮੈਟ ਵਿੱਚ ਦੋਹਰਾ ਸੈਂਕੜਾ ਲਗਾਉਣ ਵਾਲੇ ਸਭ ਤੋਂ ਘੱਟ ਉਮਰ ਦੇ ਖਿਡਾਰੀ ਹਨ। ਗਿੱਲ ਟੀ-20 ਫਾਰਮੈਟ ਵਿੱਚ ਸੈਂਕੜਾ ਲਗਾਉਣ ਵਾਲੇ ਸਭ ਤੋਂ ਘੱਟ ਉਮਰ ਦੇ ਖਿਡਾਰੀ ਵੀ ਹਨ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।