(Source: ECI/ABP News/ABP Majha)
Shubman Gill: ਸ਼ੁਭਮਨ ਗਿੱਲ ਨੇ ਲਾਈਵ ਮੈਚ ਦੌਰਾਨ ਕੀਤਾ ਡਾਂਸ! ਸੋਸ਼ਲ ਮੀਡੀਆ 'ਤੇ ਵੀਡੀਓ ਵਾਈਰਲ
Shubman Gill Viral Video: ਡੋਮਿਨਿਕਾ ਟੈਸਟ ਦੇ ਪਹਿਲੇ ਦਿਨ ਵੈਸਟਇੰਡੀਜ਼ ਦੀ ਪਾਰੀ 150 ਦੌੜਾਂ 'ਤੇ ਸਿਮਟ ਗਈ। ਭਾਰਤ ਲਈ ਰਵੀ ਅਸ਼ਵਿਨ ਨੇ ਸਭ ਤੋਂ ਵੱਧ 5 ਵਿਕਟਾਂ ਲਈਆਂ। ਇਸ ਤੋਂ ਇਲਾਵਾ ਰਵਿੰਦਰ ਜਡੇਜਾ ਨੇ 3 ਖਿਡਾਰੀਆਂ ਨੂੰ ਆਊਟ ਕੀਤਾ
Shubman Gill Viral Video: ਡੋਮਿਨਿਕਾ ਟੈਸਟ ਦੇ ਪਹਿਲੇ ਦਿਨ ਵੈਸਟਇੰਡੀਜ਼ ਦੀ ਪਾਰੀ 150 ਦੌੜਾਂ 'ਤੇ ਸਿਮਟ ਗਈ। ਭਾਰਤ ਲਈ ਰਵੀ ਅਸ਼ਵਿਨ ਨੇ ਸਭ ਤੋਂ ਵੱਧ 5 ਵਿਕਟਾਂ ਲਈਆਂ। ਇਸ ਤੋਂ ਇਲਾਵਾ ਰਵਿੰਦਰ ਜਡੇਜਾ ਨੇ 3 ਖਿਡਾਰੀਆਂ ਨੂੰ ਆਊਟ ਕੀਤਾ। ਇਸ ਦੇ ਨਾਲ ਹੀ ਸੋਸ਼ਲ ਮੀਡੀਆ 'ਤੇ ਇਕ ਵੀਡੀਓ ਤੇਜ਼ੀ ਨਾਲ ਵਾਈਰਲ ਹੋ ਰਿਹਾ ਹੈ। ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ 'ਚ ਟੀਮ ਇੰਡੀਆ ਦੇ ਖਿਡਾਰੀ ਸ਼ਾਟ ਲੈੱਗ 'ਤੇ ਫੀਲਡਿੰਗ ਕਰਦੇ ਹੋਏ ਨੱਚਦੇ ਨਜ਼ਰ ਆ ਰਹੇ ਹਨ। ਸ਼ੁਭਮਨ ਗਿੱਲ ਦੇ ਇਸ ਅੰਦਾਜ਼ ਨੂੰ ਸੋਸ਼ਲ ਮੀਡੀਆ 'ਤੇ ਫੈਨਜ਼ ਕਾਫੀ ਪਸੰਦ ਕਰ ਰਹੇ ਹਨ। ਸੋਸ਼ਲ ਮੀਡੀਆ ਯੂਜ਼ਰਸ ਲਗਾਤਾਰ ਕਮੈਂਟ ਕਰਕੇ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ।
ਸ਼ੁਭਮਨ ਗਿੱਲ ਨੇ ਕੀਤਾ ਡਾਂਸ
ਸੋਸ਼ਲ ਮੀਡੀਆ 'ਤੇ ਵਾਇਰਲ ਵੀਡੀਓ ਵੈਸਟਇੰਡੀਜ਼ ਦੀ ਪਾਰੀ ਦੇ 64ਵੇਂ ਓਵਰ ਦਾ ਹੈ। ਉਸ ਸਮੇਂ ਵੈਸਟਇੰਡੀਜ਼ ਲਈ ਰਾਕਿਮ ਕੌਰਨਵਾਲ ਅਤੇ ਜੋਮੇਨ ਵੈਰਿਕਨ ਦੀ ਆਖਰੀ ਜੋੜੀ ਬੱਲੇਬਾਜ਼ੀ ਕਰ ਰਹੀ ਸੀ। ਹਾਲਾਂਕਿ ਸ਼ੁਭਮਨ ਗਿੱਲ ਦੀ ਇਹ ਵੀਡੀਓ ਸੋਸ਼ਲ ਮੀਡੀਆ 'ਤੇ ਕਾਫੀ ਵਾਈਰਲ ਹੋ ਰਹੀ ਹੈ।
DO NOT MISS! Keep your eyes 👀 on the right side of the screen, we have a surprise Shubman Gill package for you!
— FanCode (@FanCode) July 12, 2023
He is truly enjoying the Caribbean atmosphere 🥳 🎉🕺🏻#INDvWIonFanCode #WIvIND pic.twitter.com/jZRlqFdofl
ਮੁਹੰਮਦ ਸਿਰਾਜ- ਈਸ਼ਾਨ ਕਿਸ਼ਨ ਦਾ ਕੈਚ ਹੋਇਆ ਸੀ ਵਾਈਰਲ
ਇਸ ਤੋਂ ਇਲਾਵਾ ਰਵਿੰਦਰ ਜਡੇਜਾ ਦੀ ਗੇਂਦ 'ਤੇ ਮੁਹੰਮਦ ਸਿਰਾਜ ਦਾ ਕੈਚ ਤੇਜ਼ੀ ਨਾਲ ਵਾਈਰਲ ਹੋ ਰਿਹਾ ਹੈ। ਦਰਅਸਲ ਰਵਿੰਦਰ ਜਡੇਜਾ ਨੇ ਵੈਸਟਇੰਡੀਜ਼ ਦੇ ਬੱਲੇਬਾਜ਼ ਬਲਾਕੁਵਾਡ ਦਾ ਸ਼ਾਨਦਾਰ ਕੈਚ ਫੜਿਆ। ਇਸ ਤੋਂ ਇਲਾਵਾ ਈਸ਼ਾਨ ਕਿਸ਼ਨ ਨੇ ਸ਼ਾਰਦੁਲ ਠਾਕੁਰ ਦੀ ਗੇਂਦ 'ਤੇ ਰੀਫਰ ਦਾ ਸਰਵੋਤਮ ਕੈਚ ਲਿਆ। ਈਸ਼ਾਨ ਕਿਸ਼ਨ ਨੇ ਡੋਮਿਨਿਕਾ ਟੈਸਟ 'ਚ ਡੈਬਿਊ ਕੀਤਾ ਸੀ। ਈਸ਼ਾਨ ਕਿਸ਼ਨ ਤੋਂ ਇਲਾਵਾ ਯਸ਼ਸਵੀ ਜੈਸਵਾਲ ਨੇ ਆਪਣਾ ਟੈਸਟ ਡੈਬਿਊ ਕੀਤਾ।
MOHAMMAD SIRAJ... YOU BEAUTY!
— Mufaddal Vohra (@mufaddal_vohra) July 12, 2023
What a screamer, excellent catch.pic.twitter.com/iAFMvHtUFl
ਡੋਮਿਨਿਕਾ ਟੈਸਟ ਦੀ ਗੱਲ ਕਰੀਏ ਤਾਂ ਵੈਸਟਇੰਡੀਜ਼ ਦੇ ਕਪਤਾਨ ਕ੍ਰੈਗ ਬ੍ਰੈਥਵੇਟ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਪਹਿਲਾਂ ਬੱਲੇਬਾਜ਼ੀ ਕਰਨ ਉਤਰੀ ਵੈਸਟਇੰਡੀਜ਼ ਦੀ ਟੀਮ ਸਿਰਫ਼ 150 ਦੌੜਾਂ 'ਤੇ ਹੀ ਸਿਮਟ ਗਈ। ਇਸ ਦੇ ਨਾਲ ਹੀ ਇਸ ਦੇ ਜਵਾਬ 'ਚ ਭਾਰਤੀ ਟੀਮ ਨੇ ਬਿਨਾਂ ਕਿਸੇ ਨੁਕਸਾਨ ਦੇ 80 ਦੌੜਾਂ ਬਣਾ ਲਈਆਂ।