Shubman Gill Century: ਸ਼ੁਭਮਨ ਗਿੱਲ ਨੇ ਆਪਣੇ ਟੈਸਟ ਕਰੀਅਰ ਦਾ ਜੜਿਆ ਪੰਜਵਾਂ ਸੈਂਕੜਾ, ਬੰਗਲਾਦੇਸ਼ ਦੇ ਗੇਂਦਬਾਜ਼ਾਂ ਦੀ ਕਰਵਾਈ ਤਸੱਲੀ !
India vs Bangladesh Chennai: ਸ਼ੁਭਮਨ ਗਿੱਲ ਨੇ ਟੀਮ ਇੰਡੀਆ ਲਈ ਸ਼ਾਨਦਾਰ ਪ੍ਰਦਰਸ਼ਨ ਕੀਤਾ ਤੇ ਆਪਣੇ ਟੈਸਟ ਕਰੀਅਰ ਦਾ ਪੰਜਵਾਂ ਸੈਂਕੜਾ ਲਗਾਇਆ। ਉਸ ਨੇ ਬੰਗਲਾਦੇਸ਼ ਖ਼ਿਲਾਫ਼ ਜ਼ੋਰਦਾਰ ਬੱਲੇਬਾਜ਼ੀ ਕੀਤੀ।
India vs Bangladesh Chennai: ਸ਼ੁਭਮਨ ਗਿੱਲ ਨੇ ਜ਼ਬਰਦਸਤ ਪ੍ਰਦਰਸ਼ਨ ਕਰਦੇ ਹੋਏ ਬੰਗਲਾਦੇਸ਼ ਖ਼ਿਲਾਫ਼ ਚੇਨਈ ਟੈਸਟ 'ਚ ਸੈਂਕੜਾ ਲਗਾਇਆ। ਟੀਮ ਇੰਡੀਆ ਲਈ ਗਿੱਲ ਦਾ ਇਹ ਪੰਜਵਾਂ ਟੈਸਟ ਸੈਂਕੜਾ ਹੈ। ਚੇਨਈ ਟੈਸਟ ਦੀ ਪਹਿਲੀ ਪਾਰੀ 'ਚ ਉਹ ਕੁਝ ਖ਼ਾਸ ਨਹੀਂ ਕਰ ਸਕੇ ਪਰ ਦੂਜੀ ਪਾਰੀ 'ਚ ਜ਼ਬਰਦਸਤ ਪ੍ਰਦਰਸ਼ਨ ਦਿੱਤਾ। ਗਿੱਲ ਤੋਂ ਪਹਿਲਾਂ ਰਿਸ਼ਭ ਪੰਤ ਨੇ ਵੀ ਸੈਂਕੜਾ ਲਗਾਇਆ ਸੀ। ਖ਼ਬਰ ਲਿਖੇ ਜਾਣ ਤੱਕ ਸ਼ੁਭਮਨ ਗਿੱਲ ਨੇ 165 ਗੇਂਦਾਂ ਦਾ ਸਾਹਮਣਾ ਕਰਦਿਆਂ 106 ਦੌੜਾਂ ਬਣਾਈਆਂ ਸਨ। ਉਸ ਨੇ 10 ਚੌਕੇ ਅਤੇ 3 ਛੱਕੇ ਲਗਾਏ।
ਟੀਮ ਇੰਡੀਆ ਲਈ ਦੂਜੀ ਪਾਰੀ 'ਚ ਸ਼ੁਭਮਨ ਗਿੱਲ ਤੀਜੇ ਨੰਬਰ 'ਤੇ ਬੱਲੇਬਾਜ਼ੀ ਕਰਨ ਆਏ। ਇਸ ਦੌਰਾਨ ਉਸ ਨੇ ਜ਼ੋਰਦਾਰ ਪ੍ਰਦਰਸ਼ਨ ਕੀਤਾ। ਗਿੱਲ ਨੇ ਵੀ ਰਿਸ਼ਭ ਪੰਤ ਦੇ ਨਾਲ ਸੈਂਕੜੇ ਦੀ ਸਾਂਝੇਦਾਰੀ ਕੀਤੀ ਪਰ ਇਸ ਤੋਂ ਬਾਅਦ ਪੰਤ ਆਊਟ ਹੋ ਗਏ। ਖ਼ਬਰ ਲਿਖੇ ਜਾਣ ਤੱਕ ਗਿੱਲ ਨੇ 106 ਦੌੜਾਂ ਬਣਾਈਆਂ ਸਨ। ਦੂਜੀ ਪਾਰੀ 'ਚ ਭਾਰਤ ਨੇ 61 ਓਵਰਾਂ 'ਚ 4 ਵਿਕਟਾਂ ਦੇ ਨੁਕਸਾਨ 'ਤੇ 263 ਦੌੜਾਂ ਬਣਾਈਆਂ। ਗਿੱਲ ਨੇ ਹੁਣ ਤੱਕ 12 ਅੰਤਰਰਾਸ਼ਟਰੀ ਸੈਂਕੜੇ ਲਗਾਏ ਹਨ। ਉਨ੍ਹਾਂ ਨੇ ਟੈਸਟ 'ਚ 5 ਸੈਂਕੜੇ ਲਗਾਏ ਹਨ। ਉਸ ਨੇ ਵਨਡੇ 'ਚ 6 ਸੈਂਕੜੇ ਅਤੇ ਟੀ-20 ਇੰਟਰਨੈਸ਼ਨਲ 'ਚ ਇੱਕ ਸੈਂਕੜਾ ਲਗਾਇਆ ਹੈ।
ਭਾਰਤ ਨੇ ਪਹਿਲੀ ਪਾਰੀ ਵਿੱਚ 376 ਦੌੜਾਂ ਬਣਾਈਆਂ ਸਨ। ਗਿੱਲ ਇਸ ਦੌਰਾਨ ਕੁਝ ਖਾਸ ਨਹੀਂ ਕਰ ਸਕੇ। ਉਹ ਜ਼ੀਰੋ 'ਤੇ ਆਊਟ ਹੋਏ ਪਰ ਉਸ ਨੇ ਦੂਜੀ ਪਾਰੀ ਵਿੱਚ ਸੈਂਕੜਾ ਜੜ ਦਿੱਤਾ। ਟੀਮ ਇੰਡੀਆ ਨੇ ਦੂਜੀ ਪਾਰੀ 'ਚ 62 ਓਵਰਾਂ 'ਚ 4 ਵਿਕਟਾਂ ਦੇ ਨੁਕਸਾਨ 'ਤੇ 270 ਦੌੜਾਂ ਬਣਾਈਆਂ। ਇਸ ਤਰ੍ਹਾਂ ਭਾਰਤ ਨੇ 497 ਦੌੜਾਂ ਦੀ ਲੀਡ ਲੈ ਲਈ।
ਸ਼ੁਭਮਨ ਗਿੱਲ ਨੇ ਇਕ ਖਾਸ ਰਿਕਾਰਡ ਆਪਣੇ ਨਾਂਅ ਕਰ ਲਿਆ ਹੈ। ਗਿੱਲ 2024 ਵਿੱਚ ਟੀਮ ਇੰਡੀਆ ਲਈ ਸਭ ਤੋਂ ਵੱਧ ਸੈਂਕੜੇ ਲਗਾਉਣ ਵਾਲੇ ਬੱਲੇਬਾਜ਼ ਬਣ ਗਏ ਹਨ। ਸ਼ੁਭਮਨ ਨੇ ਇਸ ਸਾਲ 3 ਸੈਂਕੜੇ ਲਗਾਏ ਹਨ। ਉਨ੍ਹਾਂ ਨੇ ਇਸ ਮਾਮਲੇ 'ਚ ਰੋਹਿਤ ਸ਼ਰਮਾ ਅਤੇ ਯਸ਼ਸਵੀ ਜੈਸਵਾਲ ਨੂੰ ਪਿੱਛੇ ਛੱਡ ਦਿੱਤਾ ਹੈ। ਯਸ਼ਸਵੀ ਅਤੇ ਰੋਹਿਤ ਨੇ 2-2 ਸੈਂਕੜੇ ਲਗਾਏ ਹਨ। ਇਸ ਲਈ ਸ਼ੁਭਮਨ ਉਸ ਤੋਂ ਅੱਗੇ ਨਿਕਲ ਗਏ ਹਨ।
A moment to savour for @ShubmanGill as he notches up his 5th Test CENTURY 👏👏
— BCCI (@BCCI) September 21, 2024
Live - https://t.co/fvVPdgXtmj… #INDvBAN @IDFCFIRSTBank pic.twitter.com/W4d1GmuukB