T20 World Cup: ਟੀ-20 ਵਿਸ਼ਵ ਕੱਪ 2024 ਦੀ ਟੀਮ 'ਆਫ ਦ ਟੂਰਨਾਮੈਂਟ' ਦਾ ਐਲਾਨ, 11 'ਚੋਂ 6 ਭਾਰਤੀ ਖਿਡਾਰੀਆਂ ਨੂੰ ਮਿਲੀ ਥਾਂ
T20 World Cup 2024: ਭਾਰਤੀ ਕ੍ਰਿਕਟ ਟੀਮ ਦੇ ਟੀ-20 ਵਿਸ਼ਵ ਕੱਪ ਚੈਂਪੀਅਨ ਬਣਨ ਦੇ ਨਾਲ ਹੀ ਟੂਰਨਾਮੈਂਟ ਸਮਾਪਤ ਹੋ ਗਿਆ ਹੈ। ਟੀਮ ਇੰਡੀਆ ਨੇ ਰੋਹਿਤ ਸ਼ਰਮਾ ਦੀ ਕਪਤਾਨੀ 'ਚ ਫਾਈਨਲ ਮੈਚ 'ਚ ਦੱਖਣੀ
T20 World Cup 2024: ਭਾਰਤੀ ਕ੍ਰਿਕਟ ਟੀਮ ਦੇ ਟੀ-20 ਵਿਸ਼ਵ ਕੱਪ ਚੈਂਪੀਅਨ ਬਣਨ ਦੇ ਨਾਲ ਹੀ ਟੂਰਨਾਮੈਂਟ ਸਮਾਪਤ ਹੋ ਗਿਆ ਹੈ। ਟੀਮ ਇੰਡੀਆ ਨੇ ਰੋਹਿਤ ਸ਼ਰਮਾ ਦੀ ਕਪਤਾਨੀ 'ਚ ਫਾਈਨਲ ਮੈਚ 'ਚ ਦੱਖਣੀ ਅਫਰੀਕਾ ਨੂੰ 7 ਦੌੜਾਂ ਨਾਲ ਹਰਾ ਕੇ ਟਰਾਫੀ 'ਤੇ ਕਬਜ਼ਾ ਕੀਤਾ ਹੈ। ਇਸ ਤੋਂ ਬਾਅਦ ਹੁਣ ਟੀ-20 ਵਿਸ਼ਵ ਕੱਪ (T20 World Cup 2024) ਦੇ ਟੂਰਨਾਮੈਂਟ ਦੀ ਟੀਮ ਦਾ ਐਲਾਨ ਕਰ ਦਿੱਤਾ ਗਿਆ ਹੈ।
ਇਸ ਟੀਮ ਵਿੱਚ ਭਾਰਤੀ ਕ੍ਰਿਕਟ ਦੇ ਟੀ-20 ਵਿਸ਼ਵ ਕੱਪ ਚੈਂਪੀਅਨ ਕਪਤਾਨ ਰੋਹਿਤ ਸ਼ਰਮਾ ਨੂੰ ਇਸ ਟੀਮ ਦਾ ਕਪਤਾਨ ਬਣਾਇਆ ਗਿਆ ਹੈ। ਇਸ ਟੀਮ 'ਚ 6 ਭਾਰਤੀ ਕ੍ਰਿਕਟਰਾਂ ਨੂੰ ਜਗ੍ਹਾ ਮਿਲੀ ਹੈ। ਇਸ ਦੇ ਨਾਲ ਹੀ ਉਪ ਜੇਤੂ ਦੱਖਣੀ ਅਫਰੀਕਾ ਟੀਮ ਦੇ ਇੱਕ ਖਿਡਾਰੀ ਨੂੰ ਜਗ੍ਹਾ ਦਿੱਤੀ ਗਈ ਹੈ।
ਟੀ-20 ਵਿਸ਼ਵ ਕੱਪ ਦੀ ਟੀਮ ਆਫ ਦਿ ਟੂਰਨਾਮੈਂਟ 'ਚ ਇਹ 6 ਭਾਰਤੀ ਖਿਡਾਰੀ
ਭਾਰਤੀ ਕੁਮੈਂਟਰ ਹਰਸ਼ਾ ਭੋਗਲੇ ਨੇ ਟੀ-20 ਵਿਸ਼ਵ ਕੱਪ ਲਈ ਆਪਣੀ ਟੀਮ ਆਫ ਦਿ ਟੂਰਨਾਮੈਂਟ ਦੀ ਚੋਣ ਕੀਤੀ ਹੈ, ਜਿਸ ਵਿੱਚ ਉਨ੍ਹਾਂ ਨੇ 6 ਭਾਰਤੀ ਖਿਡਾਰੀਆਂ ਨੂੰ ਸ਼ਾਮਲ ਕੀਤਾ ਹੈ। ਇਸ ਟੀਮ 'ਚ ਟੀਮ ਇੰਡੀਆ ਦੇ ਕਪਤਾਨ ਰੋਹਿਤ ਸ਼ਰਮਾ ਨੂੰ ਕਪਤਾਨ ਬਣਾਇਆ ਗਿਆ ਹੈ। ਇਸ ਤੋਂ ਇਲਾਵਾ ਭਾਰਤ ਵੱਲੋਂ ਸੂਰਿਆਕੁਮਾਰ ਯਾਦਵ, ਹਾਰਦਿਕ ਪਾਂਡਿਆ, ਅਰਸ਼ਦੀਪ ਸਿੰਘ, ਕੁਲਦੀਪ ਯਾਦਵ ਅਤੇ ਜਸਪ੍ਰੀਤ ਬੁਮਰਾਹ ਨੂੰ ਟੀਮ ਵਿੱਚ ਜਗ੍ਹਾ ਮਿਲੀ ਹੈ। ਰੋਹਿਤ ਸ਼ਰਮਾ ਨੇ ਇਸ ਟੂਰਨਾਮੈਂਟ 'ਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ 156 ਤੋਂ ਜ਼ਿਆਦਾ ਦੇ ਸਟ੍ਰਾਈਕ ਰੇਟ 'ਤੇ 257 ਦੌੜਾਂ ਬਣਾਈਆਂ। ਇਸ ਦੌਰਾਨ ਉਸ ਦੀ ਬੱਲੇਬਾਜ਼ੀ ਔਸਤ 36 ਤੋਂ ਵੱਧ ਰਹੀ ਹੈ। ਇਸ ਦੇ ਨਾਲ ਹੀ ਰੋਹਿਤ ਸ਼ਰਮਾ ਨੇ ਪੂਰੇ ਵਿਸ਼ਵ ਕੱਪ ਦੌਰਾਨ ਸ਼ਾਨਦਾਰ ਕਪਤਾਨੀ ਕੀਤੀ ਹੈ।
ਇਸ ਦੇ ਨਾਲ ਹੀ ਜਸਪ੍ਰੀਤ ਬੁਮਰਾਹ, ਹਾਰਦਿਕ, ਅਰਸ਼ਦੀਪ ਸਿੰਘ, ਕੁਲਦੀਪ ਯਾਦਵ ਅਤੇ ਸੂਰਿਆਕੁਮਾਰ ਯਾਦਵ ਨੇ ਵੀ ਪੂਰੇ ਟੂਰਨਾਮੈਂਟ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਖਾਸ ਕਰਕੇ ਜਸਪ੍ਰੀਤ ਬੁਮਰਾਹ ਨੇ ਆਪਣੀ ਗੇਂਦਬਾਜ਼ੀ ਨਾਲ ਜੋ ਫਰਕ ਪਾਇਆ ਹੈ, ਉਹ ਸ਼ਲਾਘਾਯੋਗ ਸੀ।
ਦੱਖਣੀ ਅਫ਼ਰੀਕਾ ਦੀ ਟੀਮ ਵਿੱਚੋਂ ਇੱਕ ਖਿਡਾਰੀ ਨੂੰ ਥਾਂ ਮਿਲੀ
ਹਰਸ਼ਾ ਭੋਗਲੇ ਨੇ ਆਪਣੀ ਟੀਮ ਵਿੱਚ ਇੱਕ ਦੱਖਣੀ ਅਫਰੀਕੀ ਖਿਡਾਰੀ ਦੇ ਤੌਰ 'ਤੇ ਹੇਨਰਿਕ ਕਲਾਸੇਨ ਨੂੰ ਸ਼ਾਮਲ ਕੀਤਾ ਹੈ। ਇਸ ਦੇ ਨਾਲ ਇਸ ਟੀਮ ਵਿੱਚ ਵਿਕਟਕੀਪਰ ਦੇ ਰੂਪ ਵਿੱਚ ਅਫਗਾਨਿਸਤਾਨ ਦੇ ਰਹਿਮਾਨਉੱਲ੍ਹਾ ਗੁਰਬਾਜ਼ ਨੂੰ ਜਗ੍ਹਾ ਮਿਲੀ ਹੈ। ਟੀਮ 'ਚ ਅਫਗਾਨਿਸਤਾਨ ਦੇ ਰਾਸ਼ਿਦ ਖਾਨ ਨੂੰ ਜਗ੍ਹਾ ਮਿਲੀ ਹੈ। ਆਸਟਰੇਲੀਆ ਦੇ ਹਰਫਨਮੌਲਾ ਮਾਰਕਸ ਸਟੋਇਨਿਸ ਅਤੇ ਵੈਸਟਇੰਡੀਜ਼ ਦੇ ਨਿਕੋਲਸ ਪੂਰਨ ਨੂੰ ਵੀ ਹਰਸ਼ਾ ਭੋਗਲੇ ਨੇ ਟੀ-20 ਵਿਸ਼ਵ ਕੱਪ ਦੇ ਆਪਣੇ ਸਰਵੋਤਮ ਪਲੇਇੰਗ ਇਲੈਵਨ ਵਿੱਚ ਸ਼ਾਮਲ ਕੀਤਾ ਹੈ।
ਹਰਸ਼ਾ ਭੋਗਲੇ ਦੀ ਟੀਮ: ਰੋਹਿਤ ਸ਼ਰਮਾ (ਕਪਤਾਨ), ਰਹਿਮਾਨਉੱਲ੍ਹਾ ਗੁਰਬਾਜ਼ (ਵਿਕਟਕੀਪਰ), ਨਿਕੋਲਸ ਪੂਰਨ, ਸੂਰਿਆਕੁਮਾਰ ਯਾਦਵ, ਹੇਨਰਿਕ ਕਲਾਸੇਨ, ਮਾਰਕਸ ਸਟੋਇਨਿਸ, ਹਾਰਦਿਕ ਪਾਂਡਿਆ, ਰਾਸ਼ਿਦ ਖਾਨ, ਕੁਲਦੀਪ ਯਾਦਵ, ਜਸਪ੍ਰੀਤ ਬੁਮਰਾਹ, ਅਰਸ਼ਦੀਪ ਸਿੰਘ।